ਜਗਰਾਓਂ, 16 ਜਨਵਰੀ ( ਮੋਹਿਤ ਜੈਨ )-ਜਗਰਾਓਂ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਪੈਪਸੂ ਰੋਡਵੇਜ਼ ਦੇ ਡਾਇਰੈਕਟਰ ਪੁਰਸ਼ੋਤਮ ਲਾਲ ਖਲੀਫਾ ਦੇ ਪੁੱਤਰ ਮੋਹਿਤ ਸੇਤੀਆ ਨੇ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਭਾਰਤ ਜੋੜੋ ਯਾਤਰਾ ਦੇ ਪੰਜਾਬ ਪਹੁੰਚਣ ਤੇ ਯਾਤਰਾ ਵਿਚ ਸ਼ਾਮਲ ਹੋਏ ਕੇ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਰਾਹੁਲ ਗਾਂਧੀ ਵਲੋਂ ਇਸ ਨੌਜਵਾਨ ਆਗੂ ਦਾ ਉਤਸਾਹ ਵਧਾਉਣ ਲਈ ਉਸ ਨਾਲ ਵਿਸ਼ੇਸ਼ ਤੌਰ ਤੇ ਗੱਲ ਬਾਤ ਵੀ ਕੀਤੀ। ਮੋਹਿਤ ਸੇਤੀਆ ਨੇ ਕਿਹਾ ਕਿ ਪਾਰਟੀ ਦੇ ਕੌਮੀ ਨੇਤਾ ਰਾਹੁਲ ਗਾਂਧੀ ਵਲੋਂ ਸ਼ੁਰੂ ਕੀਤੀ ਗਈ ਯਾਤਰਾ ਨਵੇਂ ਰਿਕਾਰਡ ਕਾਇਮ ਕਰ ਰਹੀ ਹੈ। ਇਸ ਯਾਤਰਾ ਨੂੰ ਦੇਸ਼ ਭਰ ਵਿਤ ਭਰਵਾਂ ਹੁੰਗਾਰਾ ਮਿਲਿਆ ਹੈ। ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਦੇਸ਼ ਭਰ ਵਿਚ ਕਾਂਗਰਸ ਪਾਰਟੀ ਨੂੰ ਇਸ ਭਾਰਤ ਜੋੜੋ ਯਾਤਰਾ ਦਾ ਭਰਪੂਰ ਲਾਭ ਮਿਲੇਗਾ ਅਤੇ ਕਾਂਗਰਸ ਪਾਰਟੀ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਵਿਚ ਸਫਲ ਹੋ ਸਕੇਗੀ।
