Home Education ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਚਲਾਏ ਜਾ ਰਹੇ ਹਨ ਵੱਖ-ਵੱਖ ਕੋਰਸਾਂ ਲਈ...

ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਚਲਾਏ ਜਾ ਰਹੇ ਹਨ ਵੱਖ-ਵੱਖ ਕੋਰਸਾਂ ਲਈ ਦਾਖਲਾ ਸ਼ੁਰੂ : ਜੋਹਲ

63
0

ਫ਼ਤਹਿਗੜ੍ਹ ਸਾਹਿਬ, 16 ਜਨਵਰੀ ( ਬੌਬੀ ਸਹਿਜਲ, ਧਰਮਿੰਦਰ)-ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਬੇਰੋਜ਼ਗਾਰੀ ਨੂੰ ਠੱਲ ਪਾਉਣ ਲਈ ਵੱਖ-ਵੱਖ ਕੋਰਸ ਚਲਾਏ ਜਾ ਰਹੇ ਹਨ ਤਾਂ ਜੋ ਸ਼ਹਿਰੀ ਤੇ ਦਿਹਾਤੀ ਖੇਤਰ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਹੋ ਸਕੇ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਨੋਡਲ ਅਫਸਰ ਪੰਜਾਬ ਹੁਨਰ ਵਿਕਾਸ ਮਿਸ਼ਨ ਫ਼ਤਹਿਗੜ੍ਹ ਸਾਹਿਬ ਅਨੁਪ੍ਰਿਤਾ ਜੋਹਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਵੱਖ-ਵੱਖ ਮੁਫਤ ਕੋਰਸਾਂ ਵਿੱਚ 8ਵੀਂ ਪਾਸ ਨੌਜਵਾਨਾਂ ਲਈ ਸ਼ੈਫ ਦਾ ਪਾਰਟੀ (ਸਹਾਇਕ ਸ਼ੈਫ) ਦਾ ਕੋਰਸ ਸ਼੍ਰੀਮਤੀ ਜਵਾਲਾ ਦੇਵੀ ਮੈਮੋਰੀਅਲ ਟਰੱਸਟ ਕੋਰਡੀਆ ਕਾਲਜ ਸੰਘੋਲ ਵਿਖੇ ਚਲਾਇਆ ਜਾ ਰਿਹਾ ਹੈ ਜਦੋਂ ਕਿ 12ਵੀਂ ਪਾਸ ਨੌਜਵਾਨਾਂ ਲਈ ਅਸਿਸਟੈਂਟ ਮੈਨੂਫੈਕਚਰਿੰਗ ਅਤੇ ਪੈਕਜਿੰਗ ਦਾ ਕੋਰਸ ਸਿਟਪਾ ਇੰਫੋਟੈਕ (ਪ੍ਰਾਈ) ਲਿਮ: ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿਖੇ ਚਲਾਇਆ ਜਾ ਰਿਹਾ ਹੈ।  ਉਨ੍ਹਾਂ ਹੋਰ ਦੱਸਿਆ ਕਿ ਇਸੇ ਤਰ੍ਹਾਂ 10ਵੀਂ ਪਾਸ ਨੌਜਵਾਨਾਂ ਲਈ ਬਿਊਟੀ ਐਂਡ ਨੇਲ ਆਰਟ ਦਾ ਕੋਰਸ ਹੈਡ ਮਾਸਟਰਜ ਸਲੂਨ ਵੱਲੋਂ ਗੁਰੂਕੁਲ ਇੰਸਟੀਚਿਊਟ ਆਫ ਫਾਰਮਾਸਿਊਟਕਲ ਸਾਇੰਸ ਬਦੇਸ਼ ਕਲਾਂ ਖਮਾਣੋਂ ਵਿਖੇ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕੋਰਸ ਕੇਵਲ ਦਿਹਾਤੀ ਖੇਤਰ ਦੇ ਨੌਜਵਾਨਾਂ ਲਈ ਹੀ ਹਨ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਿਹਾਤੀ ਖੇਤਰ ਦੇ ਪ੍ਰਾਰਥੀਆਂ ਲਈ ਚਲਾਏ ਜਾ ਰਹੇ ਕੋਰਸਾਂ ਵਿੱਚ ਟਰੇਨਿੰਗ ਲੈਣ ਲਈ ਪ੍ਰਾਰਥੀ ਵਾਸਤੇ ਸੈਂਟਰ ਵਿੱਚ ਰਹਿਣਾ ਲਾਜ਼ਮੀ ਹੋਵੇਗਾ ਅਤੇ ਪ੍ਰਾਰਥੀ ਦੇ ਰਹਿਣ, ਖਾਣ-ਪੀਣ ਅਤੇ ਕੋਰਸ ਦਾ ਖਰਚਾ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਸ਼ਹਿਰੀ ਖੇਤਰ ਦੇ 12ਵੀਂ ਪਾਸ ਪ੍ਰਾਰਥੀਆਂ ਲਈ ਐਸ.ਬੀ.ਐਸ. ਸਕਿੱਲ ਸੈਂਟਰ ਸਰਕਾਰੀ ਹਾਈ ਸਕੂਲ ਸਲਾਣੀ, ਅਮਲੋਹ ਵਿਖੇ ਫੀਲਡ ਟੈਕਨੀਸ਼ੀਅਨ ਨੈਟਵਰਕਿੰਗ ਅਤੇ ਸਟੋਰੇਜ ਦੇ ਮੁਫਤ ਲਈ ਰੋਜਾਨਾਂ ਘੱਟੋ ਘੱਟ 04 ਘੰਟੇ ਟਰੇਨਿੰਗ ਦਿੱਤੀ ਜਾਵੇਗੀ ਅਤੇ ਇਹ ਕੋਰਸ ਗੈਰ ਰਿਹਾਇਸ਼ੀ ਹੋਣਗੇ।  ਉਨ੍ਹਾਂ ਦੱਸਿਆ ਕਿ ਟਰੇਨਿੰਗ ਪੂਰੀ ਹੋਣ ਉਪਰੰਤ ਸਿਖਿਆਰਥੀਆਂ ਨੂੰ ਸਰਟੀਫਿਕੇਟ ਦੇਣ ਦੇ ਨਾਲ-ਨਾਲ ਰੋਜਗਾਰ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਕੋਰਸ ਕਰਨ ਲਈ ਸਿਖਿਅਰਥੀ ਦੀ ਉਮਰ ਘੱਟੋ ਘੱਟ 18 ਸਾਲ ਤੋਂ 35 ਸਾਲਅ ਹੋਣੀ ਚਾਹੀਦੀ ਹੈ।  ਚਾਹਵਾਨ ਸਿਖਿਆਰਥੀ https://forms.gle/kYtnNDPdQ8vcNiXj7  ਤੇ ਆਪਣੀ ਜਾਣਕਾਰੀ ਸਾਂਝੀ ਕਰ ਸਕਦੇ ਹਨ।  ਮੁਫਤ ਕੋਰਸਾਂ ਸਬੰਧੀ ਵਧੇਰੇ ਜਾਣਕਾਰੀ ਹਾਸਲ ਕਰਨ ਲਈ ਮੋਬਾਇਲ ਨੰ: 77173-02457, 94646-52819,98759-40137,84390-00082 ਅਤੇ 82181-66732 ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here