ਮਾਲੇਰਕੋਟਲਾ 18 ਜਨਵਰੀ ( ਬੌਬੀ ਸਹਿਜਲ, ਧਰਮਿੰਦਰ)-“ ਸਵਨਿਧੀ ਸੇ ਸਮ੍ਰਿਧੀ ਯੋਜਨਾ ” ਤਹਿਤ ਗਲੀ ਵਿਕ੍ਰੇਤਾਵਾਂ ਦੇ ਸਰਵਪੱਖੀ ਵਿਕਾਸ ਅਤੇ ਸਮਾਜਿਕ-ਆਰਥਿਕ ਉੱਨਤੀ ਲਈ ਸਮਾਜਿਕ ਸੁਰੱਖਿਆ ਦਾ ਲਾਭ ਪ੍ਰਦਾਨ ਕਰਨ ਲਈ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਪਲੇਠੀ ਮੀਟਿੰਗ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ । ਇਸ ਮੀਟਿੰਗ ਵਿੱਚ ਡੀ.ਐਚ.ਓ ਡਾ ਭੁਪਿੰਦਰ ਸਿੰਘ, ਐਮ.ਈ ਇੰਜ ਜਸਵੀਰ ਸਿੰਘ, ਲੇਬਰ ਇੰਸਪੈਕਟਰ ਸ੍ਰੀਮਤੀ ਅਵਨੀਤ ਕੌਰ,ਸੀ.ਡੀ.ਪੀ.ਓ ਸ੍ਰੀ ਪਵਨ ਕੁਮਾਰ, ਜ਼ਿਲ੍ਹਾ ਲੀਡ ਬੈਂਕ ਮੈਨੇਜਰ ਸ੍ਰੀ ਪੀ.ਕੇ ਚੋਪੜਾ, ਸੀ.ਐਮ.ਐਮ. ਸ੍ਰੀ ਯਸ਼ ਸ਼ਰਮਾ, ਸੀ.ਐਮ.ਐਮ.ਸ੍ਰੀ ਅਵਿਨਾਸ਼ ਸਿੰਗਲਾ ਹਾਜ਼ਰ ਹੋਏ ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਕਿਹਾ ਕਿ “ ਸਵਨਿਧੀ ਸੇ ਸਮ੍ਰਿਧੀ ਯੋਜਨਾ ” ਦਾ ਵਿਸਥਾਰ ਕੀਤਾ ਜਾ ਰਿਹਾ। ਜਿਸ ਤਹਿਤ ਇੱਕੋ ਪਲੇਟਫਾਰਮ ਤੇ ਵੱਖ ਵੱਖ ਵਿਭਾਗਾਂ ਵੱਲੋਂ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ/ਯੋਜਨਾਵਾਂ ਦਾ ਲਾਭ ਬਿਨਾਂ ਖੱਜਲ ਖ਼ੁਆਰੀ, ਬਿਨਾਂ ਕਿਸੇ ਦੇਰੀ ਤੋਂ ਮੁਹੱਈਆ ਕਰਵਾਉਣ ਲਈ ਗਲੀ ਵਿਕ੍ਰੇਤਾਵਾਂ ਅਤੇ ਉਨ੍ਹਾਂ ਦੇ ਪਰਿਵਾਰ ਦਾ ਇੱਕ ਕੇਂਦਰੀ ਡਾਟਾਬੇਸ ਤਿਆਰ ਕਰਨ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਕਿਹਾ ਡਾਟਾਬੇਸ ਤਿਆਰ ਹੋਣ ਨਾਲ ਗਲੀ ਵਿਕ੍ਰੇਤਾਵਾਂ ਨੂੰ ਸਰਕਾਰ ਦੀਆਂ ਵੱਖ ਵੱਖ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਵੱਖ ਵੱਖ ਵਿਭਾਗਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ ਸਗੋਂ ਉਨ੍ਹਾਂ ਦੀ ਯੋਗਤਾ ਅਨੁਸਾਰ ਲੋਕ ਭਲਾਈ ਸਕੀਮਾਂ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ।ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਾਟਾਬੇਸ ਤਿਆਰ ਕਰਵਾਉਣ ਆਪਣੇ ਵਿਭਾਗ ਵਿੱਚ ਨੋਡਲ ਅਫ਼ਸਰ ਨਿਯੁਕਤ ਕਰਨ ਅਤੇ ਇਸ ਸਬੰਧੀ ਹਰੇਕ ਮਹੀਨੇ ਦਫ਼ਤਰ ਨਗਰ ਕੌਂਸਲ ਵਿਖੇ ਕੈਂਪਾਂ ਦਾ ਆਯੋਜਨ ਕੀਤਾ ਜਾਵੇ ਤਾਂ ਜੋ ਵੱਧ ਤੋ ਵੱਧ ਗਲੀ ਵਿਕ੍ਰੇਤਾਵਾਂ ਤੱਕ ਸਰਕਾਰ ਵੱਲੋਂ ਚਲਾਇਆ ਲੋਕ ਭਲਾਈ ਸਕੀਮ ਦਾ ਲਾਭ ਪੁੱਜ ਦਾ ਹੋ ਸਕੇ ।ਉਨ੍ਹਾਂ ਇਸ ਸਕੀਮ ਨਾਲ ਸਬੰਧਿਤ ਨੋਡਲ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਸਟਰੀਟ ਵਿਕ੍ਰੇਤਾਵਾਂ ਦੇ ਸਰਵਪੱਖੀ ਵਿਕਾਸ ਲਈ ਚਲਾਇਆ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਤਾਂ ਜੋ ਵੱਧ ਤੋਂ ਵੱਧ ਸਟਰੀਟ ਵਿਕ੍ਰੇਤਾਵਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਬਾਰੇ ਜਾਣਕਾਰੀ ਮਿਲ ਸਕੇ। ਸ਼ਰਮਾ ਨੇ ਦੱਸਿਆ ਨੇ ਦੱਸਿਆ ਕਿ ਗਲੀ ਵਿਕ੍ਰੇਤਾਵਾਂ ਨੂੰ ਸਰਕਾਰ ਵੱਲੋਂ ਉਨ੍ਹਾਂ ਦੀ ਭਲਾਈ ਲਈ “ ਸਵਨਿਧੀ ਸੇ ਸਮ੍ਰਿਧੀ ਯੋਜਨਾ ” ਤਹਿਤ ਗਲੀ ਵਿਕ੍ਰੇਤਾਵਾਂ ਅਤੇ ਉਨ੍ਹਾਂ ਦੇ ਪਰਿਵਾਰ ਦਾ ਇੱਕ ਕੇਂਦਰੀ ਡਾਟਾਬੇਸ ਤਿਆਰ ਕਰਨ ਉਪਰੰਤ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਕੀਮਾਂ ਦਾ ਜਿਵੇਂ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ,ਪ੍ਰਧਾਨ ਮੰਤਰੀ ਜਨਧਨ ਯੋਜਨਾ, ਇੱਕ ਦੇਸ਼ ਇੱਕ ਰਾਸ਼ਨ ਕਾਰਡ,ਪ੍ਰਧਾਨ ਮੰਤਰੀ ਸ੍ਰਮ ਯੋਗੀ ਮਾਨਧਨ ਯੋਜਨਾ, ਜਨਣੀ ਸੁਰੱਖਿਆ ਯੋਜਨਾਂ,
ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਆਦਿ ਯੋਜਨਾਵਾਂ ਦਾ ਲਾਭ ਬਿਨਾਂ ਕਿਸੇ ਦੇਰੀ ਅਤੇ ਖੱਜਲ ਖ਼ੁਆਰੀ ਦੇ ਮਿਲਣ ਲੱਗ ਜਾਵੇਗਾ ।ਸੀ.ਐਮ.ਐਮ. ਅਵਿਨਾਸ਼ ਸਿੰਗਲਾ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਦਾ ਲਾਭ ਪ੍ਰਦਾਨ ਕਰਨ ਮਾਲੇਰਕੋਟਲਾ ਵਿਖੇ “ ਸਵਨਿਧੀ ਸੇ ਸਮ੍ਰਿਧੀ ਯੋਜਨਾ ” ਸਕੀਮ ਦੇ ਪਹਿਲੇ ਪੜਾਅ ਅਧੀਨ 318 ਗਲੀ ਵਿਕ੍ਰੇਤਾਵਾਂ ਦਾ ਡਾਟਾ ਇੱਕਤਰ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਇੱਕੋ ਪਲੇਟਫਾਰਮ ਤੇ ਸਰਕਾਰ ਦੀ ਸਮੁੱਚੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਮਿਲ ਸਕੇ ।
