ਫਤਹਿਗੜ੍ਹ ਸਾਹਿਬ, 18 ਜਨਵਰੀ ( ਰਾਜਨ ਜੈਨ) -ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਫਤਹਿਗੜ੍ਹ ਸਾਹਿਬ ਵਿਖੇ ਸਮੂਹ ਜਿਲ੍ਹਾ ਅਧਿਕਾਰੀਆਂ ਨਾਲ ਪੰਜਾਬ ਡਿਸਪਿਊਟ ਰੈਜੋਲਿਸ਼ਨ ਅਤੇ ਲਿਟੀਗੇਸ਼ਨ ਪਾਲਿਸੀ ਨੂੰ ਸਹੀ ਢੰਗ ਨਾਲ ਲਾਗੂ ਕਰਨ ਸਬੰਧੀ ਮੀਟਿੰਗ ਕੀਤੀ ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਆਪਣੇ ਵਿਭਾਗ ਨਾਲ ਸਬੰਧਤ ਜਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਵੱਖ ਵੱਖ ਅਦਾਲਤਾਂ ਵਿੱਚ ਚੱਲ ਰਹੇ ਕੋਰਟ ਕੇਸਾਂ ਦੀਆਂ ਮੁਕੰਮਲ ਲਿਸਟਾਂ ਤਿਆਰ ਕੀਤੀਆਂ ਜਾਣ ਤਾਂ ਜੋ ਚੱਲ ਰਹੇ ਕੇਸਾਂ ਦੀ ਸੁਚੱਜੇ ਢੰਗ ਨਾਲ ਪੈਰਵੀ ਕੀਤੀ ਜਾ ਸਕੇ।ਉਨ੍ਹਾਂ ਇਹ ਵੀ ਕਿਹਾ ਕਿ ਕਈ ਵਿਭਾਗਾਂ ਵੱਲੋਂ ਅਦਾਲਤ ਵਿੱਚ ਸਮੇਂ ਸਿਰ ਜਵਾਬਦਾਵਾ ਪੇਸ਼ ਨਹੀ ਕੀਤਾ ਜਾਂਦਾ ਜਿਸ ਕਾਰਨ ਕੇਸ ਲੰਮੇ ਸਮੇਂ ਤੱਕ ਲਮਕਦੇ ਰਹਿੰਦੇ ਹਨ। ਇਸ ਲਈ ਹਰੇਕ ਵਿਭਾਗ ਵੱਲੋਂ ਕੇਸਾਂ ਦੀ ਸਟੇਟਸ ਰਿਪੋਰਟ ਤਿਆਰ ਕੀਤੀ ਜਾਵੇ।ਸ਼੍ਰੀਮਤੀ ਦਰਸ਼ੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਹਰ ਵਿਭਾਗ ਵੱਲੋਂ ਕੋਰਟ ਕੇਸਾਂ ਸਬੰਧੀ ਨੋਡਲ ਅਫਸਰ ਨਿਯੁਕਤ ਕੀਤਾ ਜਾਵੇ ਤਾਂ ਜੋ ਉਹ ਜਿਲ੍ਹਾ ਅਟਾਰਨੀ ਦਫਤਰ ਨਾਲ ਤਾਲਮੇਲ ਕਰਕੇ ਆਪਣੇ ਕੇਸਾਂ ਸਬੰਧੀ ਸਮੇਂ ਸਮੇਂ ਸਿਰ ਪੈਰਵੀ ਕਰਦੇ ਰਹਿਣ ਤਾਂ ਜੋ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਦਾ ਸਮੇਂ ਸਿਰ ਨਿਬੇੜਾ ਹੋ ਸਕੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੋਹਲ, ਜ਼ਿਲ੍ਹਾ ਅਟਾਰਨੀ ਕੁਲਵਿੰਦਰ ਸਿੰਘ ਬਾਜਵਾ, ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਬਾਦਲਦੀਨ, ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
