ਜਗਰਾਓਂ, 18 ਜਨਵਰੀ ( ਮੋਹਿਤ ਜੈਨ, ਬੌਬੀ ਸਹਿਜਲ)-ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਕੰਵਲ ਕੱਕੜ, ਦੀ ਅਗਵਾਈ ਹੇਠ ਅਰੋੜਾ ਪ੍ਰਾਪਰਟੀ ਐਡਵਾਈਜ਼ਰ ਲਿੰਕ ਰੋਡ ਜਗਰਾਓਂ ਵਿਖੇ ਕਰਵਾਏ ਸਾਦੇ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਨਗਰ ਕੌਂਸਲ ਜਗਰਾਓਂ ਦੇ ਕਾਰਜ ਸਾਧਕ ਅਫ਼ਸਰ ਮਨੋਹਰ ਸਿੰਘ ਬਾਘਾ ਨੇ ਪਿਛਲੇ 28 ਸਾਲਾਂ ਤੋਂ ਲੋਕ ਸੇਵਾ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼ਾਇਦ ਹੀ ਕੋਈ ਅਜਿਹਾ ਦਿਨ ਹੋਵੇ ਜਿਸ ਦਿਨ ਸੁਸਾਇਟੀ ਨੇ ਜ਼ਰੂਰਤਮੰਦਾਂ ਦੀ ਮਦਦ ਲਈ ਕੋਈ ਕੰਮ ਨਾ ਕੀਤਾ ਹੋਵੇ| ਉਨ੍ਹਾਂ ਸੁਸਾਇਟੀ ਨੂੰ ਭਰੋਸਾ ਦਿਵਾਇਆ ਕਿ ਸਮਾਜ ਸੇਵੀ ਕੰਮਾਂ ਲਈ ਨਗਰ ਕੌਂਸਲ ਹਮੇਸ਼ਾ ਮਦਦ ਲਈ ਤਤਪਰ ਰਹੇਗੀ| ਇਸ ਮੌਕੇ ਗੁਲਸ਼ਨ ਅਰੋੜਾ, ਰਾਜਿੰਦਰ ਜੈਨ ਤੇ ਪ੍ਰਧਾਨ ਕੰਵਲ ਕੱਕੜ ਨੇ ਕਿਹਾ ਕਿ ਸੁਸਾਇਟੀ ਵੱਲੋਂ 115 ਰਿਕਸ਼ਾ ਚਾਲਕਾਂ ਨੂੰ ਸੁੱਕਾ ਰਾਸ਼ਨ, ਗਰਮ ਟੋਪੀਆਂ, ਦਸਤਾਨੇ ਤੇ ਜੁਰਾਬਾਂ ਤਕਸੀਮ ਕੀਤੀਆਂ ਗਈਆਂ| ਇਸ ਮੌਕੇ ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ, ਮਨੋਹਰ ਸਿੰਘ ਟੱਕਰ, ਰਾਜੀਵ ਗੁਪਤਾ, ਸੁਖਦੇਵ ਗਰਗ ਤੇ ਨੀਰਜ ਮਿੱਤਲ, ਰਾਜਿੰਦਰ ਜੈਨ ਕਾਕਾ, ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ, ਸੁਖਜਿੰਦਰ ਸਿੰਘ ਢਿੱਲੋਂ, ਰਾਕੇਸ਼ ਸਿੰਗਲਾ, ਯੋਗਰਾਜ ਗੋਇਲ, ਪ੍ਰਸ਼ੋਤਮ ਅਗਰਵਾਲ, ਪ੍ਰੇਮ ਬਾਂਸਲ, ਮੁਕੇਸ਼ ਗੁਪਤਾ, ਆਰ ਕੇ ਗੋਇਲ, ਡਾ: ਭਾਰਤ ਭੂਸ਼ਨ ਬਾਂਸਲ, ਅਨਿਲ ਮਲਹੋਤਰਾ, ਦਵਿੰਦਰ ਸਿੰਘ, ਹਰੀਸ਼ ਕੁਮਾਰ ਆਦਿ ਹਾਜ਼ਰ ਸਨ|