Home Political 13ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ 25 ਨੂੰ

13ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ 25 ਨੂੰ

46
0

ਲੁਧਿਆਣਾ, 20 ਜਨਵਰੀ ( ਮੋਹਿਤ ਜੈਨ ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਪ੍ਰਧਾਨਗੀ ਹੇਠ 13ਵਾਂ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ 25 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ।ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਪ੍ਰਾਪਤ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ 13ਵਾਂ ਰਾਸ਼ਟਰੀ ਵੋਟਰ ਦਿਵਸ ਮਿਤੀ 25 ਜਨਵਰੀ 2023 (ਦਿਨ ਬੁੱਧਵਾਰ) ਨੂੰ ਜ਼ਿਲ੍ਹਾ ਪੱਧਰ ‘ਤੇ, ਜ਼ਿਲ੍ਹਾ ਲੁਧਿਆਣਾ ਵਿੱਚ ਪੈਂਦੇ 14 ਵਿਧਾਨ ਸਭਾ ਚੋਣ ਹਲਕਿਆਂ ਅਤੇ ਪੋਲਿੰਗ ਬੂਥਾਂ ‘ਤੇ ਮਨਾਇਆ ਜਾਣਾ ਹੈ।ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਤ ਕੀਤਾ ਗਿਆ ਥੀਮ “Nothing like Voting, I Vote for Sure” ਦਾ ਵੱਧ ਤੋਂ ਵੱਧ ਪ੍ਰਚਾਰ ਕਰਵਾਇਆ ਜਾਣਾ ਹੈ। ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਜੀ ਵਲਂੋ ਗੀਤ ” Main Bharat Hoon” ਵੀ ਲਾਂਚ ਕੀਤਾ ਜਾਣਾ ਹੈ। ਜਿਲਾ ਪੱਧਰੀ ਸਮਾਰੋਹ ਮਿਤੀ 25 ਜਨਵਰੀ 2023 (ਦਿਨ ਬੁੱਧਵਾਰ) ਨੂੰ ਦੁਪਹਿਰ 1.00 ਵਜੇ ਸਰਕਾਰੀ ਕਾਲਜ (ਲੜਕੀਆਂ), ਲੁਧਿਆਣਾ ਵਿਖੇ ਮਨਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਸਮਾਰੋਹ ਵਿੱਚ ਸਭ ਤੋਂ ਵੱਧ 18-19 ਸਾਲ ਦੀਆਂ ਵੋਟਾਂ ਰਜਿਸਟਰਡ ਕਰਨ ਵਾਲੇ Best Electoral Officer (ERO), Best Nodal Officer (SVEEP) Colleges/School, ਅਤੇ Best Booth Level Officer (BLO) ਨੂੰ ਸਨਮਾਨ ਵਜੋਂ ਸਰਟੀਫਿਕੇਟ ਅਤੇ ਨਗਦ ਇਨਾਮ ਦਿੱਤੇ ਜਾਣਗੇ। ਸਮਾਰੋਹ ਦੌਰਾਨ ਨਵੇਂ ਰਜਿਸਟਰਡ ਹੋਏ 18-19 ਦੇ ਵੋਟਰਾਂ ਨੂੰ ਐਪਿਕ ਕਿੱਟ ਦਿੱਤੀ ਜਾਵੇਗੀ।

ਸ੍ਰੀਮਤੀ ਮਲਿਕ ਨੇ ਦੱਸਿਆ ਕਿ ਇਸ ਸਮਾਰੋਹ ਦੌਰਾਨ ਭਾਸ਼ਣ ਪ੍ਰਤੀਯੋਗਤਾ, ਲੇਖ ਮੁਕਾਬਲੇ, ਪੋਸਟਰ ਮੇਕਿੰਗ ਆਦਿ ਮੁਕਾਬਲਿਆਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਵੀ ਆਪਣੇ-ਆਪਣੇ ਵਿਭਾਗਾਂ/ਦਫਤਰਾਂ ਵਿੱਚ ਰਾਸ਼ਟਰੀ ਵੋਟਰ ਦਿਵਸ ਸਮਾਰੋਹ ਮਿਤੀ 25 ਜਨਵਰੀ, 2023 ਦਿਨ ਬੁੱਧਵਾਰ ਨੂੰ ਪ੍ਰਣ ਲਿਆ ਜਾਵੇਗਾ। ਲੋਕ ਪ੍ਰਣਾਲੀ ਵਿੱਚ ਨਾਗਰਿਕਾਂ/ਵੋਟਰਾਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹ੍ਹਾ ਪੱਧਰ ‘ਤੇ ਹਾਜ਼ਰ ਅਧਿਕਾਰੀਆਂ/ਕਰਮਚਾਰੀਆਂ ਨੂੰ ਵੀ ਵੋਟਰ ਪ੍ਰਣ ਕਰਵਾਇਆ ਜਾਵੇਗਾ।

LEAVE A REPLY

Please enter your comment!
Please enter your name here