ਫ਼ਤਹਿਗੜ੍ਹ ਸਾਹਿਬ, 21 ਜਨਵਰੀ ( ਵਿਕਾਸ ਮਠਾੜੂ)-ਫ਼ਤਹਿਗੜ੍ਹ ਸਾਹਿਬ ਉਹ ਪਵਿੱਤਰ ਧਰਤੀ ਹੈ ਜਿੱਥੋਂ ਸ਼ਹਾਦਤ ਦੀ ਪ੍ਰਭਾਸ਼ਾ ਸੁਰੂ ਹੁੰਦੀ ਹੈ ਕਿਉਂਕਿ ਇੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਜਾਦਿਆਂ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਨੇ ਮਾਨਵਤਾ ਦੀ ਰਾਖੀ ਲਈ 09 ਅਤੇ 07 ਸਾਲ ਦੀ ਉਮਰ ਵਿੱਚ ਕੁਰਬਾਨੀ ਦੇ ਕੇ ਇੱਕ ਵਿਲੱਖਣ ਇਤਿਹਾਸ ਰਚਿਆ। ਇਹਨਾ ਵਿਚਾਰਾਂ ਦਾ ਪ੍ਰਗਟਾਵਾ ਏ ਡੀ ਜੀ ਪੀ (ਜਾਂਚ) ਪੰਜਾਬ ਪੁਲਿਸ ਐਲ ਕੇ ਯਾਦਵ ਨੇ ਫਤਹਿਗੜ੍ਹ ਸਾਹਿਬ ਵਿਖੇ ਵੱਖ ਵੱਖ ਥਾਵਾਂ ਦੀ ਚੈਕਿੰਗ ਉਪਰੰਤ ਸ਼੍ਰੀ ਗੁਰਦਵਾਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਦੱਸਿਆ ਕਿ ਇਸ ਪਵਿੱਤਰ ਧਰਤੀ ਤੋਂ ਅੱਜ ਦੀ ਨੌਜੁਆਨੀ ਨੂੰ ਸਿੱਖਣ ਦੀ ਲੋੜ ਹੈ ਤਾਂ ਜ਼ੋ ਮਨੁੱਖਤਾ ਦੀ ਭਲਾਈ ਵਿੱਚ ਯੋਗਦਾਨ ਪਾਇਆ ਜਾ ਸਕੇ। ਯਾਦਵ ਨੇ ਦੱਸਿਆ ਕਿ ਡੀ ਜੀ ਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੂਰੇ ਪੰਜਾਬ ਵਿੱਚ ਗਣਤੰਤਰ ਦਿਵਸ ਦੇ ਮੱਦੇਨਜ਼ਰ ਚੈਕਿੰਗ ਕੀਤੀ ਜਾ ਰਹੀ ਹੈ। ਓਹਨਾਂ ਦੱਸਿਆ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਵੱਖ ਵੱਖ ਨਕਿਆਂ ਤੋਂ ਇਲਾਵਾ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਬਾਜ਼ਾਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਰਵਜੋਤ ਗਰੇਵਾਲ ਨੂੰ ਪੱਤਰਕਾਰਾਂ ਵੱਲੋਂ ਚਾਇਨਾ ਡੋਰ ਦੀ ਵਿਕਰੀ ਬਾਰੇ ਕੀਤੇ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਸਮੇਂ ਸਮੇਂ ਤੇ ਚਾਇਨਾ ਡੋਰ ਦੀ ਵਿਕਰੀ ਅਤੇ ਖਰੀਦ ਬਾਰੇ ਚੈਕਿੰਗ ਕੀਤੀ ਜਾ ਰਹੀ ਹੈ, ਜੇਕਰ ਫਿਰ ਵੀ ਕੋਈ ਵੀ ਵਿਅਕਤੀ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਈ ਅਮਲ ਵਿਚ ਲਿਆਂਦੀ ਜਾਵੇਗੀ।
ਇਸ ਉਹਨਾਂ ਨਾਲ ਐਸ ਪੀ ਦਿਗਵਿਜੇ ਕਪਿਲ, ਡੀ ਐੱਸ ਪੀ ਫਤਹਿਗੜ੍ਹ ਸਾਹਿਬ