ਰਾਜਪੁਰਾ,(ਬੋਬੀ ਸਹਿਜਲ – ਧਰਮਿੰਦਰ): ਨੇੜਲੇ ਪਿੰਡ ਚਮਾਰੂ ਦੇ ਗੁਰਦੁਆਰਾ ਸਾਹਿਬ ਅੰਦਰ ਚੋਰੀ ਕਰਨ ਆਏ ਇਕ ਵਿਅਕਤੀ ਨੂੰ ਪਿੰਡ ਵਾਸੀਆਂ ਨੇ ਕਾਬੁੂ ਕਰ ਲਿਆ।ਜਿਸ ਕੋਲੋਂ ਚੋਰੀ ਕੀਤੀ ਕਿਰਪਾਨ ਸਮੇਤ ਹੋਰ ਸਾਮਾਨ ਬਰਾਮਦ ਕੀਤਾ ਗਿਆ।ਇਸ ਉਪਰੰਤ ਅਗਲੇਰੀ ਕਾਰਵਾਈ ਲਈ ਮੁਲਜ਼ਮ ਨੂੰ ਪੁਲਿਸ ਟੀਮ ਹਵਾਲੇ ਕਰ ਦਿੱਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਸੰਮਤੀ ਮੈਂਬਰ ਗੁਰਵਿੰਦਰ ਸਿੰਘ,ਪੰਚਾਇਤ ਮੈਂਬਰ ਜਗਦੀਪ ਸਿੰਘ ਨੇ ਦੱਸਿਆ ਕਿ ਪਿੰਡ ਦੇ ਗੁਰਦੁਆਰਾ ਸਾਹਿਬ ‘ਚ ਇਕ ਵਿਅਕਤੀ ਚੋਰੀ ਕਰਨ ਆਇਆ।ਜਦੋਂ ਕਿਰਪਾਨ ਤੇ ਹੋਰ ਸਾਮਾਨ ਚੋਰੀ ਕਰ ਕੇ ਜਾਣ ਲੱਗਾ ਤਾਂ ਪਿੰਡ ਵਾਸੀਆਂ ਨੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਦੀ ਸੂਝ ਬੂਝ ਦੇ ਚੱਲਦਿਆਂ ਪੁੱਛਗਿੱਛ ਤੋਂ ਬਾਅਦ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤਾ ਵਿਅਕਤੀ ਨਸ਼ੇ ਕਰਨ ਦਾ ਆਦੀ ਹੈ ਤੇ ਪਹਿਲਾਂ ਵੀ ਕਈ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ।ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਅਗਲੇਰੀ ਕਾਰਵਾਈ ਲਈ ਪੁਲਿਸ ਪ੍ਰਸ਼ਾਸ਼ਨ ਨੂੰ ਸੌਂਪ ਦਿੱਤਾ।ਇਸ ਸਬੰਧੀ ਥਾਣਾ ਸ਼ੰਭੂ ਦੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਸ਼ਿਕਾਇਤ ਦੇ ਆਧਾਰ ‘ਤੇ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਪਿੰਡ ਵਾਸੀਆਂ ਦੀ ਸ਼ਿਕਾਇਤ ‘ਤੇ ਹੀ ਅਗਲੇਰੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।