ਨਵਾਂਸ਼ਹਿਰ, 16 ਮਾਰਚ 2022- ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਹੋਰ ਪਾਰਟੀ ਦਿੱਗਜਾਂ ਦੀ ਮੌਜੂਦਗੀ ਵਿੱਚ ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ।ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰਹਿਤ ਨੇ ਭਗਵੰਤ ਮਾਨ ਨੂੰ ਸਹੁੰ ਚੁਕਵਾਈ। ਇਸ ਮੌਕੇ ਉਨ੍ਹਾਂ ਸਭ ਦਾ ਸਾਥ ਮੰਗਿਆ ਅਤੇ ਨੌਜਵਾਨ ਵਰਗ ਨੂੰ ਪੰਜਾਬ ਵਿੱਚ ਰਹਿ ਕੇ ਸੇਵਾ ਕਰਨ ਲਈ ਕਿਹਾ।