ਜਗਰਾਉਂ, 21 ਜਨਵਰੀ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ )-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਇੰਚਾਰਜ ਐੱਸਐੱਸਪੀ ਹਰਜੀਤ ਸਿੰਘ ਦੀਆਂ ਹਦਾਇਤਾਂ ’ਤੇ ਸ਼ੁਰੂ ਕੀਤੀ ਚੈਕਿੰਗ ਮੁਹਿੰਮ ਦੌਰਾਨ ਡੀਐਸਪੀ ਐਨਡੀਪੀਐਸ ਐਕਟ ਗੁਰਤੇਜ ਸਿੰਘ ਦੀ ਅਗੁਵਾਈ ਹੇਠ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਨੇ ਪੁਲੀਸ ਪਾਰਟੀ ਸਮੇਤ ਰਾਏਕੋਟ ਰੋਡ ’ਤੇ ਟੀ ਪੁਆਇੰਟ ਅਖਾੜਾ ਤੇ ਨਾਕਾਬੰਦੀ ਕਰਕੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਜਿਸ ਵਿੱਚ ਉਥੋਂ ਨਿਕਲਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਗੱਡੀਆਂ ਦੇ ਦਸਤਾਵੇਜ਼ ਅਤੇ ਚਾਲਕਾਂ ਦੇ ਲਾਇਸੰਸ ਚੈੱਕ ਕੀਤੇ ਗਏ। ਅਧੂਰੇ ਦਸਤਾਵੇਜ਼ਾਂ ਵਾਲੇ ਵਾਹਨਾਂ ਦੇ ਚਲਾਨ ਵੀ ਕੱਟੇ ਗਏ। ਇਸ ਮੌਕੇ ਡੀ.ਐਸ.ਪੀ ਗੁਰਤੇਜ ਸਿੰਘ ਨੇ ਕਿਹਾ ਕਿ ਜੇਕਰ ਹਰ ਕੋਈ ਟ੍ਰੈਫਿਕ ਨਿਯਮਾਂ ਦੀ ਸਹੀ ਢੰਗ ਨਾਲ ਪਾਲਣਾ ਕਰੇ ਤਾਂ ਨਾ ਸਿਰਫ ਉਹ ਖੁਦ ਸੁਰੱਖਿਅਤ ਰਹਿ ਸਕਦਾ ਹੈ ਬਲਕਿ ਦੂਜਿਆਂ ਨੂੰ ਵੀ ਸੁਰੱਖਿਅਤ ਰੱਖ ਸਕਦਾ ਹੈ। ਉਨ੍ਹਾਂ ਨੇ ਹਰੇਕ ਵਿਅਕਤੀ ਨੂੰ ਆਪਣੇ ਵਾਹਨਾਂ ਦੇ ਕਾਗਜ਼ਾਤ ਮੁਕੰਮਲ ਰੱਖਣ ਲਈ ਕਿਹਾ, ਦੋ ਪਹੀਆ ਵਾਹਨ ਚਾਲਕ ਵਾਹਨ ਚਲਾਉਂਦੇ ਸਮੇਂ ਹੈਲਮਟ ਜ਼ਰੂਰ ਪਾਉਣ ਅਤੇ ਮਾਂ ਬਾਪ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਏ ਨਾਬਾਲਿਗ ਬੱਚਿਆਂ ਨੂੰ ਵਾਹਨ ਨਾ ਚਲਾਉਣ ਦੇਣ। ਉਨ੍ਹਾਂ ਕਿਹਾ ਕਿ ਜੇਕਰ ਸੁਰੱਖਿਅਤ ਡਰਾਈਵਿੰਗ ਕੀਤੀ ਜਾਵੇ ਤਾਂ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ।