ਫ਼ਰੀਦਕੋਟ,(ਵਿਕਾਸ ਮਠਾੜੂ) : ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਪਿੰਡ ਮਿਸ਼ਰੀਵਾਲਾ ਵਿਖੇ ਧੰਨ-ਧੰਨ ਬਾਬਾ ਬੋਦਲਾ ਪੀਰ ਜੀ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਚੌਥੇ ਕਬੱਡੀ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਆਪਣੇ ਸੰਬੋਧਨ ਵਿਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵੀ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਲਈ ਯਤਨ ਕੀਤੇ ਜਾ ਰਹੇ ਹਨ।ਸਮੇਂ-ਸਮੇਂ ਸਿਰ ਪੰਜਾਬ ਸਰਕਾਰ ਵੱਲੋਂ ਰਾਜ ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਂਦੇ ਹਨ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ।ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਸਾਨੂੰ ਤੰਦਰੁਸਤ ਰੱਖਦੀਆਂ ਹਨ ਉਥੇ ਹੀ ਸਾਨੂੰ ਅੱਗੇ ਵਧਣ ਦੀ ਵੀ ਪ੍ਰੇਰਣਾ ਦਿੰਦੀਆਂ ਹਨ।ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣਾ ਚਾਹੀਦਾ ਹੈ ਅਤੇ ਆਪਣਾ ਧਿਆਨ ਖੇਡਾਂ ਵੱਲ ਲਗਾਉਣਾ ਚਾਹੀਦਾ ਹੈ।
