ਫ਼ਰੀਦਕੋਟ,(ਭਗਵਾਨ ਭੰਗੂ-ਲਿਕੇਸ਼ ਸ਼ਰਮਾ): ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਕਪਤਾਨ ਪੁਲਿਸ ਫ਼ਰੀਦਕੋਟ ਰਾਜਪਾਲ ਸਿੰਘ ਦੀ ਅਗਵਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਫ਼ਰੀਦਕੋਟ ਵੱਲੋਂ ਆਮ ਲੋਕਾਂ ਨੂੰ ਆਵਾਜਾਈ ਦੇ ਨਿਯਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਉਣ ਲਈ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ।ਇਸੇ ਲੜੀ ਤਹਿਤ ਬਾਬਾ ਫ਼ਰੀਦ ਲਾਅ ਕਾਲਜ ਵਿਖੇ ਟ੍ਰੈਫਿਕ ਐਜੂਕੇਸ਼ਨ ਸੈੱਲ ਫ਼ਰੀਦਕੋਟ ਵੱਲੋ ਬੀਤੇ ਦਿਨੀਂ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।