Home Sports ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ ਮਿੰਨੀ ਰੋਜ਼ ਗਾਰਡਨ ‘ਚ ਬੈਡਮਿੰਟਨ ਹਾਲ ਦਾ...

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ ਮਿੰਨੀ ਰੋਜ਼ ਗਾਰਡਨ ‘ਚ ਬੈਡਮਿੰਟਨ ਹਾਲ ਦਾ ਉਦਘਾਟਨ

48
0


ਲੁਧਿਆਣਾ, 22 ਜਨਵਰੀ ( ਵਿਕਾਸ ਮਠਾੜੂ, ਅਸ਼ਵਨੀ) – ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ ਸਥਾਨਕ ਮਿੰਨੀ ਰੋਜ਼ ਗਾਰਡਨ ਵਿਖੇ ਬੈਡਮਿੰਟਨ ਹਾਲ ਦਾ ਉਦਘਾਟਨ ਕੀਤਾ ਗਿਆ ਜਿਸ ‘ਤੇ ਕਰੀਬ 65 ਲੱਖ ਰੁਪਏ ਦੀ ਲਾਗਤ ਆਈ ਹੈ।ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮੁੱਢਲੀਆਂ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।ਬੀਤੇ ਸਮੇਂ ਦੌਰਾਨ, ਮਿੰਨੀ ਰੋਜ਼ ਗਾਰਡਨ ਦੇ ਸੁੰਦਰੀਕਰਨ ਅਤੇ ਮੁਰੰਮਤ ਦੇ ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕ ਪੱਪੀ ਵਲੋਂ ਕੰਕਰੀਟ ਬੈਡਮਿੰਟਨ ਕੋਰਟ ਦਾ ਪਤਾ ਲੱਗਣ ‘ਤੇ ਹੈਰਾਨ ਹੁੰਦਿਆਂ ਨਾਰਾਜ਼ਗੀ ਪ੍ਰਗਟਾਈ ਸੀ ਅਤੇ ਕਿਹਾ ਕਿ ਖਿਡਾਰੀਆਂ ਨੂੰ ਇੱਥੇ ਅਭਿਆਸ ਦੌਰਾਨ ਗੰਭੀਰ ਸੱਟਾਂ ਲੱਗ ਸਕਦੀਆਂ ਹਨ, ਜਿਸ ਤੋਂ ਬਚਾਅ ਜਰੂਰੀ ਹੈ। ਵਿਧਾਇਕ ਪੱਪੀ ਦੇ ਨਿਰਦੇਸ਼ਾਂ ਤਹਿਤ ਸਿੰਥੈਟਿਕ ਕੋਰਟ ਦਾ ਨਿਰਮਾਣ ਕੀਤਾ ਗਿਆ।ਵਿਧਾਇਕ ਪਰਾਸ਼ਰ ਨੇ ਕਿਹਾ ਕਿ ਲੋਕ ਸ਼ਹਿਰ ਦੀ ਤਰੱਕੀ ਬਾਰੇ ਕਿਸੇ ਵੀ ਸਮੇਂ ਉਨ੍ਹਾਂ ਨਾਲ ਗੱਲਬਾਤ ਕਰ ਸਕਦੇ ਹਨ ਅਤੇ ਚੋਣਾਂ ਦੌਰਾਨ ਹਲਕੇ ਦੇ ਵਸਨੀਕਾਂ ਨੂੰ ਦਿੱਤੀ ਹਰ ਗਰੰਟੀ ਪੂਰੀ ਕੀਤੀ ਜਾਵੇਗੀ।ਜ਼ਿਕਰਯੋਗ ਹੈ ਕਿ ਮਿੰਨੀ ਰੋਜ ਗਾਰਡਨ  ਦੇ ਸੁੰਦਰੀਕਰਨ ਅਤੇ ਨਵੀਨੀਕਰਨ ਦਾ ਕੰਮ ਪਿਛਲੇ ਸਾਲ ਕਰੀਬ 4 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤਾ ਗਿਆ ਸੀ।ਇਸ ਮੌਕੋ ਸਤਨਾਮ ਅਹੂਜਾ, ਦੀਪਕ ਮਾਕਨ, ਮਾਸਟਰ ਹਰੀ ਸਿੰਘ, ਰਜੀਵ ਅਰੋੜਾ, ਕਪਿਲ ਕੁਮਾਰ, ਟੀਟੂ ਨਾਗਪਾਲ, ਕਾਜਲ ਅਰੋੜਾ, ਹੈਪੀ ਬਹਿਲ, ਜੋਨ੍ਹੀ ਜੱਗੀ, ਸੰਨੀ ਬੇਦੀ, ਰਾਜਾ, ਰਣਜੀਤ ਸਿੰਘ, ਬੋਬੀ ਧਵਨ, ਸੁਸ਼ੀਲ ਕੁਮਾਰ ਪ੍ਰਿੰਸ, ਵਿਜੇ ਮੂਰਤ, ਮਨਜੀਤ ਸਿੰਘ, ਇੰਦਰਜੀਤ ਟਿਵਾਣਾ, ਅਬਦੁੱਲ ਕਾਦਰ, ਸੁਰਿੰਦਰ ਕਲਿਆਣ, ਚੰਨਣ ਰਾਮ ਅਤੇ ਇਲਾਕਾ ਨਿਵਾਸੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here