“ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪ੍ਰਭਦੀਪ ਸਿੰਘ ਨੱਥੋਵਾਲ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ”
ਮੋਗਾ,(ਲਿਕੇਸ਼ ਸ਼ਰਮਾ – ਅਸ਼ਵਨੀ): ਡਾਇਰੈਕਟੋਰੇਟ ਆਫ ਯੂਥ ਸਰਵਿਸਜ਼,ਪੰਜਾਬ ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰ ‘ਤੇ ਦੋ ਰੋਜ਼ਾ ਯੁਵਕ ਵੀਕ/ਸਪਤਾਹ ਦੀ ਅੱਜ ਡੀ. ਐੱਮ. ਕਾਲਜ ਵਿਖੇ ਸਹਾਇਕ ਡਾਇਰੈਕਟਰ,ਦਵਿੰਦਰ ਸਿੰਘ ਲੋਟੇ ਦੀ ਅਗਵਾਈ ਹੇਠ ਸ਼ੁਰੂਆਤ ਹੋ ਚੁੱਕੀ ਹੈ। ਇਹ ਪ੍ਰੋਗਰਾਮ ਨੌਜਵਾਨਾਂ ਦੇ ਰੋਲ ਮਾਡਲ ਮੰਨੇ ਜਾਂਦੇ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਹੈ।ਇਸ ਪ੍ਰੋਗਰਾਮ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਸਕੂਲ, ਕਾਲਜ ਤੇ ਯੂਥ ਕਲੱਬਾਂ ਦੇ ਵਲੰਟੀਅਰਾਂ ਨੇ ਭਾਗ ਲਿਆ।ਪ੍ਰਭਦੀਪ ਸਿੰਘ ਨੱਥੋਵਾਲ,ਜ਼ਿਲ੍ਹਾ ਲੋਕ ਸੰਪਰਕ ਅਫਸਰ ਮੋਗਾ ਨੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਆਪਣੇ ਕਰ ਕਮਲਾਂ ਨਾਲ ਕੀਤੀ।ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਰੂਰਲ ਐੱਨ.ਜੀ.ਓ. ਮੋਗਾ ਦੇ ਮਹਿੰਦਰਪਾਲ ਸਿੰਘ ਲੂੰਬਾ ਅਤੇ ਗੁਰਸੇਵਕ ਸਿੰਘ ਸੰਨਿਆਸੀ ਮੁੱਖ ਸਲਾਹਕਾਰ ਨੇ ਸਹਿਯੋਗ ਦਿੱਤਾ, ਜਿਸ ਵਿੱਚ 27 ਯੂਨਿਟ ਖੂਨ ਇਕੱਤਰ ਹੋਇਆ।ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਇੱਕ ਕੁਇਜ਼ ਪ੍ਰੋਗਰਾਮ ਅਤੇ ਸਪੀਚ/ ਭਾਸ਼ਣ ਮੁਕਾਬਲੇ ਕਰਵਾਏ ਗਏ।ਕੁਇਜ਼ ਪ੍ਰੋਗਰਾਮ ਵਿੱਚ ਪਹਿਲਾ ਸਥਾਨ ਗੁਰੂ ਨਾਨਕ ਕਾਲਜ,ਮੋਗਾ,ਦੂਸਰਾ ਸਥਾਨ ਲਾਲਾ ਲਾਜਪਤ ਰਾਏ ਕਾਲਜ ਆਫ਼ ਨਰਸਿੰਗ ਘੱਲ ਕਲਾਂ, ਤੀਸਰਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਾਘਾਪੁਰਾਣਾ ਨੇ ਪ੍ਰਾਪਤ ਕੀਤਾ।ਭਾਸ਼ਣ ਮੁਕਾਬਲੇ ਵਿੱਚ ਪਹਿਲਾ ਸਥਾਨ ਆਯੁਸ਼ੀ ਖੁਖਰੇਜਾ (ਡੀ.ਐੱਮ. ਕਾਲਜ, ਮੋਗਾ), ਦੂਸਰਾ ਸਥਾਨ ਹਰਮਨਜੀਤ ਕੌਰ (ਲਾਲਾ ਲਾਜਪਤ ਰਾਏ ਇੰਸਟੀਚਿਊਟ ਆਫ ਨਰਸਿੰਗ ਘੱਲ ਕਲਾਂ), ਤੀਸਰਾ ਸਥਾਨ ਕੋਮਲਪ੍ਰੀਤ ਕੌਰ (ਸ਼੍ਰੀ ਹੇਮਕੁੰਟ ਸੀ. ਸੈ. ਸਕੂਲ, ਕੋਟ ਈਸੇ ਖਾਂ) ਨੇ ਪ੍ਰਾਪਤ ਕੀਤਾ।ਮੁੱਖ ਮਹਿਮਾਨ ਪ੍ਰਭਦੀਪ ਸਿੰਘ ਨੱਥੋਵਾਲ ਨੇ ਬੱਚਿਆਂ ਨੂੰ ਸਵਾਮੀ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈਣ ਦੀ ਪ੍ਰੇਰਨਾ ਦਿੱਤੀ ਤੇ ਇਹੋ ਜਿਹੇ ਪ੍ਰੋਗਰਾਮ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਪ੍ਰਿੰਸੀਪਲ ਐੱਸ.ਕੇ. ਸ਼ਰਮਾ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਤੇ ਸਰਟੀਫਿਕੇਟ ਅਤੇ ਭਾਗੀਦਾਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਅੰਤ ਵਿੱਚ ਸਹਾਇਕ ਡਾਇਰੈਕਟਰ,ਯੁਵਕ ਸੇਵਾਵਾਂ ਵਿਭਾਗ ਮੋਗਾ ਦਵਿੰਦਰ ਸਿੰਘ ਲੋਟੇ ਨੇ ਮੁੱਖ ਮਹਿਮਾਨ ਅਤੇ ਆਏ ਹੋਏ ਸਾਰੇ ਮਹਿਮਾਨਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।ਜ਼ਿਲ੍ਹਾ ਪੱਧਰੀ ਯੁਵਕ ਵੀਕ/ਸਪਤਾਹ ਦੌਰਾਨ ਮੰਚ ਸੰਚਾਲਨ ਗੁਰਪ੍ਰੀਤ ਸਿੰਘ ਘਾਲੀ ਦੁਆਰਾ ਕੀਤਾ ਗਿਆ।ਇਸ ਮੌਕੇ ਤਰਨਜੀਤ ਕੌਰ,ਡਾ. ਤ੍ਰਿਪਤਾ ਪਰਮਾਰ,ਡਾ. ਸੁਪ੍ਰਿਆ ਭੰਡਾਰੀ,ਮੇਜਰ ਪ੍ਰਦੀਪ ਕੁਮਾਰ,ਨਵਜੋਤ ਸਿੰਘ, ਸੁਰਿੰਦਰ ਕੌਰ ਆਦਿ ਹਾਜ਼ਰ ਸਨ।।
