Home crime ਸਮਾਣਾ ਦਾ ਪਿੰਡ ਮੁਰਾਦ ਪੁਰ ਨਸ਼ਿਆਂ ਵਿਰੁੱਧ ਜੰਗ ‘ਚ ਅੱਗੇ ਆਇਆ

ਸਮਾਣਾ ਦਾ ਪਿੰਡ ਮੁਰਾਦ ਪੁਰ ਨਸ਼ਿਆਂ ਵਿਰੁੱਧ ਜੰਗ ‘ਚ ਅੱਗੇ ਆਇਆ

48
0

ਸਮਾਣਾ(ਭਗਵਾਨ ਭੰਗੂ- ਲਿਕੇਸ ਸ਼ਰਮਾ )ਪਿੰਡ ਅੰਦਰ ਨਸ਼ਿਆਂ ਦੀ ਵਿਕਰੀ ਖ਼ਿਲਾਫ਼ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ‘ਚ ਸਹਿਯੋਗ ਦੇਣ ਦਾ ਅਹਿਦ ਲਿਆ

-ਨਸ਼ਿਆਂ ਵਿਰੁੱਧ ਤੌਬਾ ਕਰਨ ਵਾਲੇ ਪਿੰਡਾਂ ਨੂੰ ਵਿਕਾਸ ਲਈ ਮਿਲੇਗੀ ਵਿਸ਼ੇਸ਼ ਤਰਜੀਹ-ਜੌੜਾਮਾਜਰਾ

-ਪਿੰਡ ਮੁਰਾਦ ਪੁਰ ਦੇ ਵਸਨੀਕਾਂ ਨੇ ਧਾਰਮਿਕ ਵਿਸ਼ਵਾਸ਼ ਮੁਤਾਬਕ ਨਸ਼ਿਆਂ ਖ਼ਿਲਾਫ਼ ਚੁੱਕੀ ਸਹੁੰ

ਸਮਾਣਾ ਹਲਕੇ ਦੇ ਪਿੰਡ ਮੁਰਾਦ ਪੁਰ ਦੇ ਵਸਨੀਕਾਂ ਨੇ ਇੱਕ ਅਹਿਮ ਪਹਿਲਕਦਮੀ ਕਰਦਿਆਂ ਨਸ਼ਿਆਂ ਦੀ ਵਿਕਰੀ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਢੀ ਜੰਗ ‘ਚ ਪੰਜਾਬ ਪੁਲਿਸ ਨੂੰ ਸਹਿਯੋਗ ਦੇਣ ਅਤੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਹੋਰਨਾਂ ਨੂੰ ਜਾਗਰੂਕ ਕਰਨ ਦੀ ਸਹੁੰ ਖਾਧੀ ਹੈ। ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਨਸ਼ਿਆਂ ਖ਼ਿਲਾਫ਼ ਅੱਗੇ ਆਏ ਇਸ ਪਿੰਡ ਦੇ ਵਸਨੀਕਾਂ ਨੇ ਪਿੰਡ ਵਿੱਚ ਨਸ਼ਿਆਂ ਦੀ ਕਿਸੇ ਵੀ ਤਰ੍ਹਾਂ ਦੀ ਵਿਕਰੀ ਹੋਣ ਦੀ ਸੂਰਤ ‘ਚ ਪੁਲਿਸ ਨੂੰ ਸੂਚਿਤ ਕਰਨ ਦਾ ਵੀ ਅਹਿਦ ਕੀਤਾ ਹੈ।

ਸਮਾਣਾ ਦੇ ਡੀ.ਐਸ.ਪੀ. ਸੌਰਵ ਜਿੰਦਲ, ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਵਿਜੇ ਕੁਮਾਰ ਅਤੇ ਇੰਸਪੈਕਟਰ ਗੁਰਇਕਬਾਲ ਸਿੰਘ ਸਿਕੰਦ ਅੱਜ ਵਿਸ਼ੇਸ਼ ਤੌਰ ‘ਤੇ ਪਿੰਡ ਦੇ ਸਰਪੰਚ ਬਲਕਾਰ ਸਿੰਘ ਤੇ ਪੰਚਾਇਤ ਮੈਂਬਰਾਂ ਦੇ ਸੱਦੇ ਉਤੇ ਪਿੰਡ ਪੁੱਜੇ। ਪਿੰਡ ਦੇ ਗੁਰੂ ਘਰ ਵਿਖੇ ਇਕੱਠੇ ਹੋਏ ਲੋਕਾਂ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਮੁਰਾਦਪੁਰ ਵਿੱਚ ਕਿਸੇ ਨੂੰ ਕੋਈ ਨਸ਼ਾ ਨਹੀਂ ਵੇਚਣ ਦਿੱਤਾ ਜਾਵੇਗਾ ਅਤੇ ਜੇਕਰ ਕੋਈ ਵਿਅਕਤੀ ਬਾਹਰੋਂ ਆਕੇ ਇੱਥੇ ਨਸ਼ਾ ਵੇਚੇਗਾ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇਗੀ। ਇਸ ਤੋਂ ਬਿਨ੍ਹਾਂ ਜਿਹੜੇ ਲੋਕ ਨਸ਼ਿਆਂ ਦੇ ਸੇਵਨ ਦੇ ਆਦੀ ਹੋ ਚੁੱਕੇ ਹਨ, ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇਗਾ।ਭੰਗੂ-)ਸਮਾਣਾ ਹਲਕੇ ਦੇ ਪਿੰਡ ਮੁਰਾਦ ਪੁਰ ਦੇ ਵਸਨੀਕਾਂ ਨੇ ਇੱਕ ਅਹਿਮ ਪਹਿਲਕਦਮੀ ਕਰਦਿਆਂ ਨਸ਼ਿਆਂ ਦੀ ਵਿਕਰੀ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਢੀ ਜੰਗ ‘ਚ ਪੰਜਾਬ ਪੁਲਿਸ ਨੂੰ ਸਹਿਯੋਗ ਦੇਣ ਅਤੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਹੋਰਨਾਂ ਨੂੰ ਜਾਗਰੂਕ ਕਰਨ ਦੀ ਸਹੁੰ ਖਾਧੀ ਹੈ। ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਨਸ਼ਿਆਂ ਖ਼ਿਲਾਫ਼ ਅੱਗੇ ਆਏ ਇਸ ਪਿੰਡ ਦੇ ਵਸਨੀਕਾਂ ਨੇ ਪਿੰਡ ਵਿੱਚ ਨਸ਼ਿਆਂ ਦੀ ਕਿਸੇ ਵੀ ਤਰ੍ਹਾਂ ਦੀ ਵਿਕਰੀ ਹੋਣ ਦੀ ਸੂਰਤ ‘ਚ ਪੁਲਿਸ ਨੂੰ ਸੂਚਿਤ ਕਰਨ ਦਾ ਵੀ ਅਹਿਦ ਕੀਤਾ ਹੈ।

ਸਮਾਣਾ ਦੇ ਡੀ.ਐਸ.ਪੀ. ਸੌਰਵ ਜਿੰਦਲ, ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਵਿਜੇ ਕੁਮਾਰ ਅਤੇ ਇੰਸਪੈਕਟਰ ਗੁਰਇਕਬਾਲ ਸਿੰਘ ਸਿਕੰਦ ਅੱਜ ਵਿਸ਼ੇਸ਼ ਤੌਰ ‘ਤੇ ਪਿੰਡ ਦੇ ਸਰਪੰਚ ਬਲਕਾਰ ਸਿੰਘ ਤੇ ਪੰਚਾਇਤ ਮੈਂਬਰਾਂ ਦੇ ਸੱਦੇ ਉਤੇ ਪਿੰਡ ਪੁੱਜੇ। ਪਿੰਡ ਦੇ ਗੁਰੂ ਘਰ ਵਿਖੇ ਇਕੱਠੇ ਹੋਏ ਲੋਕਾਂ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਮੁਰਾਦਪੁਰ ਵਿੱਚ ਕਿਸੇ ਨੂੰ ਕੋਈ ਨਸ਼ਾ ਨਹੀਂ ਵੇਚਣ ਦਿੱਤਾ ਜਾਵੇਗਾ ਅਤੇ ਜੇਕਰ ਕੋਈ ਵਿਅਕਤੀ ਬਾਹਰੋਂ ਆਕੇ ਇੱਥੇ ਨਸ਼ਾ ਵੇਚੇਗਾ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇਗੀ। ਇਸ ਤੋਂ ਬਿਨ੍ਹਾਂ ਜਿਹੜੇ ਲੋਕ ਨਸ਼ਿਆਂ ਦੇ ਸੇਵਨ ਦੇ ਆਦੀ ਹੋ ਚੁੱਕੇ ਹਨ, ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇਗਾ।

LEAVE A REPLY

Please enter your comment!
Please enter your name here