ਬਰਨਾਲਾ,(ਬੋਬੀ ਸਹਿਜਲ – ਧਰਮਿੰਦਰ): ਬਰਨਾਲਾ, ਸੰਗਰੂਰ ਅਤੇ ਮਾਨਸਾ ਜ਼ਿਲਿਆਂ ਦੇ ਨੌਜਵਾਨਾਂ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਸੀ-ਪਾਈਟ ਕੈਂਪ ਬੋੜਾਵਾਲ ਵਿਖੇ ਫੌਜ ਦੀ ਭਰਤੀ ਰੈਲੀ ਲਈ ਪ੍ਰੀ-ਟ੍ਰੇਨਿੰਗ ਕੈਂਪ ਚਲਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਂਪ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਪਟਿਆਲਾ ਵਿਖੇ ਇਸ ਸਾਲ ਹੋਣ ਵਾਲੀ ਭਰਤੀ ਰੈਲੀ ਲਈ ਸਰੀਰਕ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਵਾਉਣ ਹਿੱਤ ਸੀ-ਪਾਈਟ ਬੋੜਾਵਾਲ ਵਿਖੇ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ।ਉਨ੍ਹਾ ਦੱਸਿਆ ਕਿ ਅਗਨੀਵੀਰ ਫੌਜ ਰੈਲੀ ਲਈ ਆਰਮੀ ਜੀ.ਡੀ. ਲਈ ਕੱਦ 170 ਸੈਂਟੀਮੀਟਰ, ਭਾਰ 50 ਕਿਲੋ ਅਤੇ ਛਾਤੀ 77-82 ਸੈਂਟੀਮੀਟਰ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਦੀ ਵਿੱਦਿਅਕ ਯੋਗਤਾ 45 ਫੀਸਦੀ ਅੰਕਾਂ ਨਾਲ ਦਸਵੀਂ ਪਾਸ ਜਾਂ ਬਾਰ੍ਹਵੀਂ ਪਾਸ ਹੋਣੀ ਚਾਹੀਦੀ ਹੈ।ਸੀ ਪਾਈਟ ਇੰਚਾਰਜ,ਅਵਤਾਰ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ ਦਾਖਲੇ ਲਈ ਰੋਜ਼ਾਨਾ ਦਫ਼ਤਰੀ ਦਿਨਾਂ ਵਿੱਚ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 3 ਵਜੇ ਤੱਕ ਭਰਤੀ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਨੌਜਵਾਨ ਆਪਣੇ ਨਾਲ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ 2 ਫੋਟੋਆਂ ਲੈ ਕੇ ਆਉਣ।ਉਨ੍ਹਾ ਦੱਸਿਆ ਕਿ ਕੈਂਪ ਵਿੱਚ ਟ੍ਰੇਨਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਮੁਫ਼ਤ ਖਾਣਾ ਅਤੇ ਮੁਫ਼ਤ ਰਿਹਾਇਸ਼ ਦਾ ਪ੍ਰਬੰਧ ਉਪਲੱਬਧ ਹੈ।ਇਹ ਉਪਰਾਲਾ ਪੰਜਾਬ ਸਰਕਾਰ ਦੇ ਰੋਜ਼ਗਾਰ ਤੇ ਉਤਪੱਤੀ ਵਿਭਾਗ ਦੇ ਟ੍ਰੇਨਿੰਗ ਵਿਭਾਗ ਸੀ-ਪਾਈਟ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ੁਰੂ ਕੀਤਾ ਗਿਆ ਹੈ।