ਜਗਰਾਉਂ, 23 ਜਨਵਰੀ ( ਬੌਬੀ ਸਹਿਜਲ, ਧਰਮਿੰਦਰ )-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਐਸ.ਸੀ/ਬੀ.ਸੀ ਵੈਲਫੇਅਰ ਕੌਂਸਲ ਪੰਜਾਬ ਦੇ ਪ੍ਰਧਾਨ ਦਰਸ਼ਨ ਸਿੰਘ ਦੇਸ਼ ਭਗਤ ਨੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਨਿੱਤ ਦਿਨ ਕਤਲ, ਲੁੱਟ-ਖੋਹ ਅਤੇ ਨਸ਼ਾਖੋਰੀ ਹੋ ਆਮ ਗੱਲ ਹੋ ਗਈ ਹੈ। ਜਿਸ ਕਾਰਨ ਲੋਕਾਂ ਦਾ ਜਿਊਣਾ ਮੁਸ਼ਕਿਲ ਹੋ ਗਿਆ ਹੈ ਅਤੇ ਦਹਿਸ਼ਤ ਦਾ ਮਾਹੌਲ ਬਣ ਰਿਹਾ ਹੈ। ਇਸ ਦੇ ਬਾਵਜੂਦ ਆਮ ਆਦਮੀ ਪਾਰਟੀ ਦੇ ਮੰਤਰੀ ਅਤੇ ਵਿਧਾਇਕ ਸਾਫ਼-ਸੁਥਰੇ ਸ਼ਾਸਨ ਦੀ ਦੁਹਾਈ ਦਿੰਦੇ ਹਨ। ਹੁਣ ਪੰਜਾਬ ਵਿਚ ਆਮ ਲੋਕ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਸਮਝ ਰਹੇ। ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਵਿੱਚ ਜੋ ਬਦਲਾਅ ਦਾ ਭਰਮ ਫੈਲਾਇਆ ਗਿਆ ਸੀ, ਉਹ ਹੁਣ ਸਪੱਸ਼ਟ ਹੋ ਗਿਆ ਹੈ ਅਤੇ ਲੋਕ ਅਸਲੀਅਤ ਨੂੰ ਚੰਗੀ ਤਰ੍ਹਾਂ ਜਾਣ ਚੁੱਕੇ ਹਨ। ਦੇਸ਼ ਭਗਤ ਨੇ ਕਿਹਾ ਕਿ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ’ਚ ਸਵਾਗਤ ਲਈ ਪਾਰਟੀ ਵਰਕਰਾਂ ਦੇ ਨਾਲ-ਨਾਲ ਆਮ ਲੋਕਾਂ ਦੇ ਭਾਰੀ ਇਕੱਠ ਅਤੇ ਰਾਹੁਲ ਗਾਂਧੀ ਦੀ ਅਗਵਾਈ ’ਚ ਪਠਾਨਕੋਟ ’ਚ ਹੋਈ ਵਿਸ਼ਾਲ ਰੈਲੀ ਨੇ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ ਅਤੇ ਲੋਕ ਇਸ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਲੋਕ ਬਦਲਾਅ ਵਜੋਂ ਦੇਖ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਸੇਵਾਮੁਕਤ ਮਾਸਟਰ ਕੇਵਲ ਸਿੰਘ ਮੱਲਾ, ਸੁਰਜੀਤ ਸਿੰਘ ਪ੍ਰਧਾਨ ਐਸ.ਸੀ.ਬੀ.ਸੀ ਸੈੱਲ ਜਗਰਾਉਂ ਦੇਹਾਤੀ ਆਦਿ ਹਾਜ਼ਰ ਸਨ।
