Home Punjab ਵਿਧਾਇਕ ਡਾ. ਨਿੱਝਰ ਪ੍ਰੋਟੈਮ ਸਪੀਕਰ ਨਿਯੁਕਤ

ਵਿਧਾਇਕ ਡਾ. ਨਿੱਝਰ ਪ੍ਰੋਟੈਮ ਸਪੀਕਰ ਨਿਯੁਕਤ

70
0


ਚੰਡੀਗੜ੍ਹ 16 ਮਾਰਚ (ਬਿਊਰੋ) ਪੰਜਾਬ ਵਿੱਚ 92 ਸੀਟਾਂ ਫਤਿਹ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਅੱਜ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਹਲਫ ਲਿਆ। ਸ. ਮਾਨ ਦੀ ਤਾਜਪੋਸ਼ੀ ਦਾ ਸਮਾਗਮ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਕਰਵਾਇਆ ਗਿਆ।ਸਹੁੰ ਚੁੱਕਣ ਤੋਂ ਬਾਅਦ ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਵਿਖੇ ਪੁੱਜੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਗਾਰਡ ਆਫ ਆਨਰ ਦੇ ਕੇ ਸਨਮਾਨਿਤ ਕੀਤਾ ਗਿਆ।ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਸੈਸ਼ਨ ਬੁਲਾਇਆ ਹੈ। ਇਹ ਤਿੰਨ ਰੋਜ਼ਾ ਸੈਸ਼ਨ 17, 21 ਅਤੇ 22 ਤਰੀਕ ਨੂੰ ਹੋਵੇਗਾ।ਇਸ ਮੌਕੇ ਅੱਜ ਡਾ. ਇੰਦਰਬੀਰ ਸਿੰਘ ਨਿਜ਼ਰ ਨੂੰ ਪ੍ਰੋਟੇਮ ਸਪੀਕਰ ਸਪੀਕਰ ਨਿਯੁਕਤ ਕੀਤਾ ਗਿਆ ਹੈ।ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਬੁੱਧਵਾਰ ਨੂੰ ਡਾ: ਇੰਦਰਬੀਰ ਸਿੰਘ ਨਿੱਝਰ ਨੂੰ ਪੰਜਾਬ ਵਿਧਾਨ ਸਭਾ ਦੇ ਪ੍ਰੋਟੈਮ ਸਪੀਕਰ ਵਜੋਂ ਸਹੁੰ ਚੁਕਾਈ। ਅੱਜ ਪੰਜਾਬ ਰਾਜ ਭਵਨ ਵਿੱਚ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਉਨ੍ਹਾਂ ਨੂੰ ਸਹੁੰ ਚੁਕਾਈ ਗਈ।ਇੰਦਰਬੀਰ ਸਿੰਘ ਨਿਰਜਰ ਅੰਮ੍ਰਿਤਸਰ ਸਾਉਥ ਤੋਂ ਵਿਧਾਇਕ ਹਨ।ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਦਿੱਲੀ ਦੇ ਅਰਵਿੰਦ ਕੇਜਰੀਵਾਲ ਵਰਗੀ ਸਰਕਾਰ ਦੇਣ ਦਾ ਵਾਅਦਾ ਕੀਤਾ ਹੈ। ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਬੋਲਾਂ ਨੂੰ ਦੁਹਰਾਉਂਦਿਆਂ ਕਿਹਾ ਕਿ ਪਿਆਰ ਕਰਨਾ ਹਰੇਕ ਦਾ ਕੁਦਰਤੀ ਹੱਕ ਹੈ, ਕਿਉਂ ਨਾ ਇਸ ਵਾਰ ਦੇਸ਼ ਦੀ ਧਰਤੀ ਨੂੰ ਹੀ ਪ੍ਰੇਮੀ ਬਣਾਇਆ ਜਾਵੇ।

LEAVE A REPLY

Please enter your comment!
Please enter your name here