ਬਟਾਲਾ,(ਰਾਜਨ ਜੈਨ): ਕੱਲ੍ਹ 24 ਜਨਵਰੀ ਨੂੰ ਰਾਜੀਵ ਗਾਂਧੀ ਸਟੇਡੀਅਮ, ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਸਵੇਰੇ 10 ਵਜੇ ਫੁੱਲ ਡਰੈੱਸ ਰਿਹਰਸਲ ਹੋਵੇਗੀ।ਇਹ ਜਾਣਕਾਰੀ ਦਿੰਦਿਆਂ ਐਸਡੀਐਮ ਨੇ ਦੱਸਿਆ ਕਿ ਗਣਤੰਤਰ ਦਿਵਸ ਦੀਆਂ ਤਿਆਰੀਆਂ ਵੱਖ-ਵੱਖ ਵਿਭਾਗਾਂ ਵਲੋਂ ਪੂਰੇ ਉਤਸ਼ਾਹ ਨਾਲ ਕੀਤੀਆਂ ਗਈਆਂ ਹਨ ਤੇ ਕੱਲ੍ਹ 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਹੋਵੇਗੀ।ਅੱਜ ਐਸਡੀਐਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲਖਵਿੰਦਰ ਸਿੰਘ ਤਹਿਸੀਲਦਾਰ ਵਲੋਂ ਆਰ.ਆਰ. ਬਾਵਾ ਡੀ.ਏ.ਵੀ ਕਾਲਜ ਫਾਰ ਵਿਮੈਨ, ਬਟਾਲਾ ਵਿਖੇ ਚੱਲ ਰਹੀਆਂ ਰਿਹਰਸਲਾਂ ਦਾ ਜਾਇਜ਼ਾ ਲਿਆ ਗਿਆ ਤੇ ਟੀਮਾਂ ਦੀ ਚੋਣ ਕੀਤੀ ਗਈ। ਗਣਤੰਤਰ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਦੇਸ਼ ਭਗਤੀ ਤੇ ਆਧਾਰਿਤ ਸੱਭਿਆਚਰਕ ਸਮਾਗਮ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ਤੇ ਅਧਾਰਿਤ ਕੋਰੀਓਗ੍ਰਾਫੀ, ਸੋਲੋ ਡਾਂਸ, ਗਿੱਧਾ ਤੇ ਭੰਗੜਾ ਦੀਆਂ ਪੇਸ਼ਕਾਰੀਆਂ ਦਿੱਤੀਆਂ ਜਾਣਗੀਆਂ।ਇਸ ਮੌਕੇ ਸ਼ਸ਼ੀ ਭੂਸ਼ਨ ਵਰਮਾ ਐਮ ਡੀ ਐਫ.ਸੀ ਵਰਮਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭੰਡਾਰੀ ਗੇਟ ਬਟਾਲਾ, ਜਸਬੀਰ ਸਿੰਘ, ਮੈਡਮ ਨੀਟਾ ਭਾਟੀਆ ਤੇ ਵੱਖ-ਵੱਖ ਸਕੂਲਾਂ ਦੇ ਨੁਮਾਇੰਦੇ ਮੋਜੂਦ ਸਨ।
।
