Home ਪਰਸਾਸ਼ਨ 26 ਜਨਵਰੀ 2023 ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਨੂੰ ਲੈ...

26 ਜਨਵਰੀ 2023 ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਨੂੰ ਲੈ ਕੇ ਹੋਈ ਰਿਹਰਸਲ

51
0

“ਵਧੀਕ ਡਿਪਟੀ ਕਮਿਸ਼ਨਰ ਨੇ ਰਿਹਰਸਲ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ”

ਫਾਜ਼ਿਲਕਾ,(ਰੋਹਿਤ ਗੋਇਲ – ਧਰਮਿੰਦਰ) : 26 ਜਨਵਰੀ 2023 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੇ ਮੱਦੇਨਜਰ ਅੱਜ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਪਰੇਡ ਅਤੇ ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਹੋਈ ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਮਨਦੀਪ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਤੇ ਇੰਚਾਰਜਾਂ ਨੂੰ ਸਮਾਗਮ ਨੂੰ ਸਫਲਤਾਪੂਰਵਕ ਮਨਾਉਣ ਲਈ ਲੋੜੀਂਦੇ ਆਦੇਸ਼ ਦਿੱਤੇ।ਵਧੀਕ ਡਿਪਟੀ ਕਮਿਸ਼ਨਰ ਵੱਲੋਂ ਰਿਹਰਸਲ ਦਾ ਜਾਇਜਾ ਲੈਣ ਉਪਰੰਤ ਸਮੂਹ ਅਧਿਕਾਰੀਆਂ ਤੇ ਇੰਚਾਰਜਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਧੂਮਧਾਮ ਨਾਲ ਮਨਾਇਆ ਜਾਣਾ ਹੈ।ਉਨ੍ਹਾਂ ਕਿਹਾ ਕਿ ਸਮਾਗਮ ਨੂੰ ਸਫਲਤਾਪੂਰਵਕ ਮਨਾਉਣ ਲਈ ਅਧਿਕਾਰੀਆਂ ਨੂੰ ਜ਼ੋ ਡਿਉਟੀਆਂ ਸੌਂਪੀਆਂ ਗਈਆਂ ਹਨ ਉਨ੍ਹਾਂ ਵਿਚ ਕੋਈ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀ ਆਪੋ—ਆਪਣੇ ਵਿਭਾਗ ਨਾਲ ਸਬੰਧਤ ਡਿਉਟੀ ਤਨਦੇਹੀ ਨਾਲ ਨਿਭਾਉਣ।ਰਿਹਰਸਲ ਦੌਰਾਨ ਪੰਜਾਬ ਪੁਲਿਸ ਪੁਰਸ਼ ਤੇ ਮਹਿਲਾ ਵਿੰਗ, ਹੋਮਗਾਰਡ, ਐਨ.ਸੀ.ਸੀ, ਸਕਾਉਟ ਐਂਡ ਗਾਈਡ ਤੇ ਫੌਜ਼ ਦੇ ਬੈਂਡ ਵੱਲੋਂ ਮਾਰਚ ਪਾਸਟ ਕੀਤਾ ਗਿਆ।ਇਸ ਉਪਰੰਤ ਪੀ.ਟੀ.ਸ਼ੋਅ,ਵੱਖ – ਵੱਖ ਸਕੂਲੀ ਬਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਇਸ ਤੋਂ ਇਲਾਵਾ ਫੌਜ਼ ਦੇ ਜਵਾਨਾ ਵੱਲੋਂ ਪਾਈਪ ਬੈਂਡ ਅਤੇ ਗੋਰਖਾ ਰਾਈਫਲ ਵੱਲੋਂ ਖੁਕਰੀ ਡਿਸਪਲੇਅ ਪੇਸ਼ ਕੀਤੀ ਗਈ। ਸਮਾਗਮ ਦੀ ਸਮਾਪਤੀ ਸਕੂਲੀ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗਾਣ ਨਾਲ ਕੀਤੀ ਗਈ।

ਇਸ ਮੌਕੇ ਐਸ.ਪੀ. ਮੋਹਨ ਲਾਲ, ਕਾਰਜ ਸਾਧਕ ਅਫਸਰ ਮੰਗਤ ਰਾਮ, ਸੁਪਰਡੰਟ ਪ੍ਰਦੀਪ ਗੱਖੜ ਤੋਂ ਇਲਾਵਾ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

LEAVE A REPLY

Please enter your comment!
Please enter your name here