ਬਟਾਲਾ, 24 ਜਨਵਰੀ (ਰਾਜੇਸ਼ ਜੈਨ – ਰਾਜਨ ਜੈਨ): ਬੀਤੀ 19 ਜਨਵਰੀ ਨੂੰ ਜਦੋਂ ਨਗਰ ਨਿਗਮ ਬਟਾਲਾ ਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਵਲੋਂ ਸਿਟੀ ਰੋਡ ਬਾਜ਼ਾਰ ਬਟਾਲਾ ਵਿੱਚ ਨਾਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈ ਕੀਤੀ ਜਾ ਰਹੀ ਸੀ ਤਾਂ ਉਸ ਦੋਰਾਨ ਕੁਝ ਦੁਕਾਨਦਾਰਾਂ ਵਲੋਂ ਸਰਕਾਰੀ ਕੰਮ ਵਿੱਚ ਰੁਕਾਵਟ ਪਾਈ ਗਈ ਤੇ ਟੀਮ ਮੈਂਬਰਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ, ਉਨਾਂ ਦੁਕਾਨਦਾਰਾਂ ਵਿਰੁੱਧ ਪੁਲਿਸ ਵਿਭਾਗ ਨੂੰ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ।ਇਸ ਸਬੰਧੀ ਗੱਲ ਕਰਦਿਆਂ ਨਗਰ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹਿਰ ਅੰਦਰ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਵਿਰੁੱਧ ਮੁਹਿੰਮ ਵਿੱਢੀ ਗਈ ਹੈ। ਇਸ ਮੁਹਿੰਮ ਤਹਿਤ ਜਦ ਨਗਰ ਨਿਗਮ ਬਟਾਲਾ ਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਵਲੋਂ 19 ਜਨਵਰੀ ਨੂੰ ਸਿਟੀ ਰੋਡ ਬਾਜ਼ਾਰ ਬਟਾਲਾ ਵਿੱਚ ਨਾਜ਼ਾਇਜ਼ ਕਬਜ਼ੇ ਹਟਾਏ ਜਾ ਰਹੇ ਸਨ ਤਾਂ ਉਸ ਦੋਰਾਨ ਕੁਝ ਦੁਕਾਨਦਾਰਾਂ ਵਲੋਂ ਸਰਕਾਰੀ ਕੰਮ ਵਿੱਚ ਰੁਕਾਵਟ ਪਾਈ ਗਈ ਸੀ ਤੇ ਟੀਮ ਮੈਂਬਰਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ।ਉਨਾਂ ਦੱਸਿਆ ਕਿ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਅਤੇ ਟੀਮ ਮੈਂਬਰਾਂ ਨੂੰ ਧਮਕੀ ਦੇਣ ਵਾਲੇ ਦੁਕਾਨਦਾਰਾਂ ਵਿਰੁੱਧ ਡੀ.ਐਸ.ਪੀ ਟਰੈਫਿਕ ਬਟਾਲਾ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਨਾਂ ਦੁਕਾਨਦਾਰਾਂ ਵਿਰੁੱਧ ਸਖਤ ਕਾਰਵਾਈ ਕਰਦਿਆਂ ਧਾਰਾ 133 ,186 ਸਮੇਤ ਸੰਗੀਨ ਵੱਖ-ਵੱਖ ਧਰਾਵਾਂ ਤਹਿਤ ਕਾਰਵਾਈ ਕੀਤੀ ਜਾਵੇ।ਨਗਰ ਨਿਗਮ ਕਮਿਸ਼ਨਰ -cum-SDM Batala ਨੇ ਅੱਗੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤੇ ਲੋਕਾਂ ਦੀ ਆਵਾਜਾਈ ਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਦੁਕਾਨਦਾਰਾਂ ਨੂੰ ਨਜਾਇਜ਼ ਕਬਜੇ ਹਟਾਉਣ ਦੀ ਅਪੀਲ ਕੀਤੀ ਗਈ ਸੀ ਤੇ ਜਿਨਾਂ ਦੁਕਾਨਦਾਰਾਂ ਵਲੋਂ ਨਾਜਾਇਜ਼ ਕਬਜ਼ੇ ਜਾਂ ਸੜਕ ਦੇ ਕਿਨਾਰਿਆਂ ਤੋਂ ਸਮਾਨ ਨਹੀਂ ਹਟਾਇਆ ਗਿਆ,ਉਨਾਂ ਵਿਰੁੱਧ ਨਗਰ ਨਿਗਮ ਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਵਲੋਂ ਕਾਰਵਾਈ ਕੀਤੀ ਜਾਵੇਗੀ। ਉਨਾਂ ਸਖ਼ਤ ਲਫਜ਼ਾਂ ਵਿੱਚ ਕਿਹਾ ਕਿ ਨਾਜਾਇਜ਼ ਕਬਜ਼ਿਆਂ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
