ਪਿਛਲੇ ਇਕ ਕੇਸ ਵਿਚ ਜੇਲ ’ਚ ਸਡਾ ਭੁਗਤ ਰਹੇ ਨਜਰਬੰਦ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਪੰਜਾਬ ਕਾਂਗਰਸ ਦੋ ਧੜਿਵਆਂ ਵਿਚ ਵੰਡੀ ਹੋਈ ਨਜ਼ਰ ਆ ਰਹੀ ਹੈ। ਜੇਲ’ਚ ਸਜ਼ਾ ਭੁਗਤ ਰਹੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ 26 ਜਨਵਰੀ ਨੂੰ ਹੋਣ ਵਾਲੀ ਸੰਭਾਵਤ ਰਿਹਾਈ ਉਪਰੰਤ ਕਾਂਗਰਸ ਹਾਈ ਕਮਾਂਡ ਉਨ੍ਹਾਂ ਨੂੰ ਪਾਰਟੀ ਵਿਚ ਕੋਈ ਵੱਡੀ ਜਿੰਮੇਵਾਰੀ ਦੇਣ ਦਾ ਇਸ਼ਾਰਾ ਕਰ ਚੁੱਕੀ ਹੈ । ਭਾਵੇਂ ਕਿ 26 ਜਨਵਰੀ ਨੂੰ ਸਿੱਧੂ ਦੀ ਰਿਹਾਈ ਅਜੇ ਪੱਕੀ ਨਜ਼ਰ ਨਹੀਂ ਆਉਂਦੀ। ਉਸ਼ਦੇ ਬਾਵਜੂਦ ਹੁਣੇ ਤੋਂ ਹੀ ਪਾਰਟੀ ਅੰਦਰ ਘਮਾਸਾਣ ਮੱਚਿਆ ਹੋਇਆ ਹੈ। ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਤੇ ਹੋਰ ਕਈ ਵੱਡੇ ਆਗੂਆਂ ਨੇ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ ਨੂੰ ਸਪਸ਼ਟ ਸ਼ਬਦਾਂ ਵਿਚ ਕਹਿ ਵੀ ਦਿਤਾ ਸੀ ਕਿ ਹੋਰਨਾਂ ਪਾਰਟੀਆਂ ਵਿਚੋਂ ਕਾਂਗਰਸ ਵਿਚ ਆਏ ਹੋਏ ਆਗੂਆਂ ਨੂੰ ਪਾਰਟੀ ਦੇ ਸੰਗਠਨਾਤਮਕ ਢਾਂਚੇ ਵਿਚ ਬਹੁਤਾ ਵਜਨ ਨਾ ਦਿਤਾ ਜਾਵੇ। ਜਿਸ ਲਈ ਉਨ੍ਹਾਂ ਨੇ ਮਨਪ੍ਰੀਤ ਬਾਦਲ ਦੀ ਮਿਸਾਲ ਵੀ ਦਿਤੀ। ਪਰ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਤੋਂ ਬਾਅਦ ਉਨ੍ਹਾਂ ਨੂੰ ਦਲ ਬਲ ਨਾਲ ਜੇਲ ਤੋਂ ਲਿਆਉਣ ਅਤੇ ਵੱਡਾ ਸ਼ਕਤੀ ਪ੍ਰਦਰਸ਼ਨ ਕਰਨ ਲਈ ਪਾਰਟੀ ਦਾ ਇਕ ਵੱਡਾ ਕੇਡਰ ਅਤੇ ਵਰਕਰ ਪੱਬਾਂ ਭਾਰ ਹਨ ਅਤੇ ਉਨ੍ਹਾਂ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਅਹਿਮ ਜ਼ਿੰਮੇਵਾਰੀ ਸੌਂਪਣ ਦੀ ਵਕਾਲਤ ਕੀਤੀ ਜਾ ਰਹੀ ਹੈ। ਜੇਲ ਤੋਂ 26 ਜਨਵਰੀ ਨੂੰ ਨਵਜੋਤ ਸਿੰਘ ਸਿੱਧੂ ਦੀ ਸੰਭਾਵਿਤ ਰਿਹਾਈ ਸਬੰਧੀ ਉਨ੍ਹਾਂ ਦੇ ਸਵਾਗਤ ਲਈ ਪੰਜਾਬ ਭਰ ’ਚ ਵੱਡੇ-ਵੱਡੇ ਹੋਰਡਿੰਗ ਬੋਰਡ ਲਗਾਏ ਜਾ ਰਹੇ ਹਨ। ਭਾਵੇਂ ਕਿ ਨਵਜੋਤ ਸਿੰਘ ਸਿੱਧੂ ਸਮੇਤ ਹੋਰ ਕੈਦੀਆਂ ਦੀ ਗਣਤੰਤਰ ਦਿਵਸ ’ਤੇ ਰਿਹਾਈ ਲਈ ਜੇਲ ਪ੍ਰਸਾਸ਼ਨ ਵਲੋਂ ਫਾਇਲ ਮੁੱਖ ਮੰਤਰੀ ਭਗਵੰਤ ਮਾਨ ਦੇ ਦਰਬਾਰ ਵਿਚ ਭੇਜ ਦਿੀ ਹੈ ਅਤੇ ਮੁੱਖ ਮੰਤਰੀ ਦਫਤਰ ਦੀ ਹਾਂ ਤੋਂ ਬਾਅਦ ਹੀ ਸਿੱਧੂ ਸਮੇਤ ਹੋਰਨਾ ਕੈਦੀਆਂ ਦੀ ਰਿਹਾਈ ਸਮੇਂ ਤੋਂ ਪਹਿਲਾਂ ਹੋ ਸਕੇਦੀ। ਜੇਕਰ ਉਥੋਂ ਨਾਂਹ ਹੁੰਦੀ ਹੈ ਤਾਂ ਨਵਜੋਤ ਸਿੱਧੂ ਦੀ ਰਿਹਾਈ 26 ਜਨਵਰੀ ਨੂੰ ਹੋ ਨਹੀਂ ਸਕੇਗੀ। ਪੰਜਾਬ ਸਰਕਾਰ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਲਈ ਦੋਚਿੱਤੀ ਵਿਚ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਕਰਕੇ ਕੋਈ ਵਿਵਾਦ ਮੁੱਲ ਲੈਣਾ ਨਹੀਂ ਚਾਬੁੰਦੀ ਕਿਉਂਕਿ ਇਸ ਨਾਲ ਪੰਜਾਬ ਵਿਚ ਇਕ ਨਵਾਂ ਸਿਆਸੀ ਅਤੇ ਧਾਰਮਿਕ ਵਿਵਾਦ ਖੜ੍ਹਾ ਹੋ ਜਾਵੇਗਾ। ਪਿਛਲੇ ਲੰਬੇ ਸਮੇਂ ਤੋਂ ਆਪਣੀ ਸਜਾ ਪੂਰੀ ਕਰਨ ਦੇ ਬਾਵਜੂਦ ਵੀ ਜੇਲਾਂ ਵਿਚ ਬੰਦ ਰੱਖੇ ਹੋਏ ਬੰਦੀ ਸਿੰਘਾ ਦੀ ਰਿਹਾਈ ਲਈ ਪੰਜਾਬ ਦੀਆਂ ਕਈ ਧਾਰਮਿਕ ਜਥੇਬੰਦੀਆਂ, ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਲਗਾਤਾਰ ਬੰਦੀ ਹਿੰਦੂਆਂ ਦੀ ਰਿਹਾਈ ਦੀ ਮੰਗ ਕਰ ਰਹੀ ਹੈ। ਇਸ ਤੋਂ ਇਲਾਵਾ ਕਈ ਜਥੇਬੰਦੀਅਆੰ ਮੋਹਾਲੀ ਵਿਖੇ ਬੰਦੀ ਸਿੰਘਾ ਦੀ ਰਿਹਾਈ ਲਈ ਪੱਕਾ ਮੋਰਚਾ ਲਗਾ ਕੇ ਬੈਠੀਆਂ ਹੋਈਆਂ ਹਨ। ਇਨ੍ਹਾਂ ਸਾਰੇ ਹਾਲਾਤਾਂ ਅਨੁਸਾਰ ਜੇਕਰ ਪੰਜਾਬ ਸਰਕਾਰ ਨਵਜੋਤ ਸਿੰਘ ਸਿੱਧੂ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕਰ ਦਿੰਦੀ ਹੈ ਤਾਂ ਵਿਰੋਧੀ ਪਾਰਟੀਆਂ ਅਤੇ ਧਾਰਮਿਕ ਜਥੇਬੰਦੀਆਂ ਪੰਜਾਬ ਕਾਂਗਰਸ ਨੂੰ ਸਿੱਧੇ ਕਟਹਿਰੇ ਵਿੱਚ ਖੜ੍ਹਾ ਕਰ ਲੈਣਗੀਆਂ ਜਿਸਦਾ ਜਵਾਬ ਸਰਕਾਰ ਨੂੰ ਦੇਣਾ ਮੁਸ਼ਿਕਲ ਹੋ ਜਾਵੇਗਾ ਕਿਉਂਕਿ ਬੰਦੀ ਸਿੰਘ ਦੀ ਰਿਹਾਈ ਮਾਮਲੇ ਵਿਚ ਪੰਜਾਬ ਅੰਦਰ ਹੇਠਲੇ ਪੱਧਰ ਤੋਂ ਲੈ ਕੇ ਆਮ ਲੋਕਾਂ ਦੀਾਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਸ ਦਾ ਸਿੱਧਾ ਅਸਰ ਪਵੇਗਾ ਅਤੇ ਸਰਕਾਰ ਨੂੰ ਵੀ ਵੱਡੇ ਪੱਧਰ ’ਤੇ ਨਾਰਾਜ਼ਗੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਸਰਕਾਰ ਨਵਜੋਤ ਨੂੰ ਰਿਹਾਅ ਕਰਕੇ ਕਿਸੇ ਤਰ੍ਹਾਂ ਦੀ ਮੁਸੀਬਤ ’ਚ ਨਹੀਂ ਪੈਣਾ ਚਾਹੇਗੀ। ਇਨ੍ਹਾਂ ਸਾਰੇ ਸਵਾਲਾਂ ਦੇ ਵਿਚ ਹੀ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਕਾਂਗਰਸ ਵਿਚ ਘਮਾਸਾਣ ਮੱਚਿਆ ਹੋਇਆ ਹੈ। ਨਵਜੋਤ ਸਿੱਧੂ ਨੂੰ ਰਿਹਾਈ ਤੋਂ ਬਾਅਦ ਕਾਂਗਰਸ ਹਾਈ ਕਮਾਂਡ ਭਾਵੇਂ ਕੋਈ ਅਹੁਦਾ ਦੇਵੇ ਡਾਂ ਨਾਂ ਦੇਵੇ ਪਰ ਪੰਜਾਬ ਕਾਂਗਰਸ ਦੋ ਫਾੜ ਹੋਣੀ ਲਾਜ਼ਮੀ ਹੈ। ਜੋ ਵਿਵਾਦ ਇਸ ਸਮੇਂ ਕਾਂਗਰਸ ਵਿਚ ਸਿੱਧੂ ਨੂੰ ਲੈ ਕੇ ਸ਼ੁਰੂ ਹੋਇਆ ਹੈ ਉਹ ਆਉਣ ਵਾਲੇ ਸਮੇਂ ਵਿਚ ਵੀ ਥੰਮਣ ਵਾਲਾ ਨਹੀਂ ਹੈ।
ਹਰਵਿੰਦਰ ਸਿੰਘ ਸੱਗੂ।