ਜਗਰਾਉਂ,(ਭਗਵਾਨ ਭੰਗੂ-ਲਿਕੇਸ਼ ਸ਼ਰਮਾ) : ਜ਼ਿਲਾ ਜਗਰਾਉਂ ਲੁਧਿਆਣਾ ਦਿਹਾਤੀ ਦੀ ਪੁਲਿਸ ਪਾਰਟੀ ਵੱਲੋ ਡੀਐੱਸਪੀ ਸਤਵਿੰਦਰ ਸਿੰਘ ਵਿਰਕ ਤੇ ਥਾਣਾ ਸਿਟੀ ਜਗਰਾਉਂ ਦੇ ਐਸਐਚਓ ਇੰਦਰਜੀਤ ਸਿੰਘ ਬੋਪਾਰਾਏ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਦੇ ਮੱਦੇਨਜ਼ਰ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ।ਫਲੈਗ ਮਾਰਚ ਸਥਾਨਕ ਨਵੇਂ ਬੱਸ ਸਟੈਂਡ ਤੋਂ ਸ਼ੁਰੂ ਹੋਇਆ ਅਤੇ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚੋਂ ਲੰਘਦਾ ਹੋਇਆ ਵਾਪਸ ਥਾਣੇ ‘ਚ ਜਾ ਕੇ ਸਮਾਪਤ ਹੋਇਆ।ਇਸ ਮੌਕੇ ਡੀਐੱਸਪੀ ਸਤਵਿੰਦਰ ਸਿੰਘ ਵਿਰਕ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਪੁਲਸ ਹਮੇਸ਼ਾ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਲਈ ਤੈਨਾਤ ਹੈ। ਉਨ੍ਹਾਂ ਲੋਕਾਂ ਨੂੰ ਬਿਨਾਂ ਡਰ ਦੇ ਗਣਤੰਤਰ ਦਿਵਸ ਦੀ ਖੁਸ਼ੀ ਮਨਾਉਣ ਦੀ ਅਪੀਲ ਕੀਤੀ।ਇਸ ਮੌਕੇ ਥਾਣਾ ਮੁਖੀ ਇੰਦਰਜੀਤ ਸਿੰਘ ਬੋਪਾਰਾਏ ਨੇ ਕਿਹਾ ਕਿ ਸ਼ੱਕੀ ਲੋਕਾਂ ਦੇਖਣ ਜਾਂ ਕੋਈ ਸ਼ੱਕੀ ਵਸਤੂ ਮਿਲਣ ‘ਤੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਹਨਾਂ ਦਾ ਫੋਨ ਹਰ ਸਮੇਂ ਖੁੱਲ੍ਹਾ ਹੁੰਦਾ ਹੈ।
