“ਵਧੀਆ ਕਾਰਗੁਜਾਰੀ ਵਿਖਾਉਣ ਵਾਲੇ ਈ.ਆਰ.ਓ,ਨੋਡਲ ਅਫਸਰ ਅਤੇ ਬੀ.ਐਲ ਓ ਸਨਮਾਨਿਤ”
ਫਰੀਦਕੋਟ, 25 ਜਨਵਰੀ (ਰਾਜੇਸ਼ ਜੈਨ – ਅਸ਼ਵਨੀ): ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੋਟਰਾਂ ਨੂੰ ਵੋਟ ਦੇ ਹੱਕ ਦੀ ਮਹੱਤਤਾ ਲਈ ਜਾਗਰੂਕ ਕਰਨ ਲਈ 13ਵੇਂ ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਇਸ ਮੌਕੇ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਈ.ਆਰ.ਓ ਡਾ. ਨਿਰਮਲ ਓਸੇਪਚਨ, ਨੋਡਲ ਅਫਸਰ ਵਜੋਂ ਜਸਬੀਰ ਜੱਸੀ,ਸੁਮੀਤ ਕੁਮਾਰ ਸ਼ਰਮਾ ਨੂੰ ਖਰਚਾ ਮੋਨੀਟਰਿੰਗ ਸੈਲ ਵਿੱਚ ਜਿਲ੍ਹਾ ਪੱਧਰ ਤੇ ਬਤੌਰ ਸਹਾਇਕ ਨੋਡਲ ਅਫਸਰ ਅਤੇ ਬੀ.ਐਲ.ਓ ਵਜੋਂ ਵਧੀਆ ਕਾਰਗੁਜਾਰੀ ਵਿਖਾਉਣ ਵਾਲੇ ਸੁਖਦੇਵ ਸਿੰਘ ਸੈਕਟਰੀ ਨੂੰ ਵੀ ਸਨਮਾਨਿਤ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾਂ ਚੋਣ ਅਫਸਰ ਡਾ. ਰੂਹੀ ਦੁੱਗ ਨੇ ਨੈਸ਼ਨਲ ਵੋਟਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਜ਼ੋ ਨੋਜਵਾਨ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ ਉਹ ਹੁਣ ਜਿੰਮੇਵਾਰ ਨਾਗਰਿਕ ਬਣ ਚੁੱਕੇ ਹਨ, ਹੁਣ ਉਨ੍ਹਾਂ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਉਹ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੇ ਵੋਟ ਜ਼ਰੂਰ ਪਾਉਣ।ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਵੋਟ ਪਾਉਣੀ ਚਾਹੀਦੀ ਹੈ ਤੇ ਯੋਗ ਨਾਗਰਿਕ ਨੂੰ ਵੋਟ ਪਾ ਕੇ ਆਪਣੀ ਪਸੰਦ ਦਾ ਯੋਗ ਉਮੀਦਵਾਰ ਚੁਣਨ ਦਾ ਅਧਿਕਾਰ ਸਾਡੇ ਸੰਵਿਧਾਨ ਵੱਲੋਂ ਦਿੱਤਾ ਗਿਆ ਹੈ। ਇਸ ਉਪਰੰਤ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਅਤੇ ਵੋਟਾਂ ਦੀ ਮਹੱਤਤਾ ਨੂੰ ਲੈ ਕੇ ਨਾਟਕ ਵੀ ਖੇਡਿਆ ਗਿਆ। ਇਸ ਤੋਂ ਪਹਿਲਾਂ ਜਿਲ੍ਹਾ ਚੋਣ ਅਫਸਰ ਵੱਲੋਂ ਸਮੂਹ ਹਾਜ਼ਰੀਨ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਪ੍ਰਣ ਵੀ ਕਰਵਾਇਆ ਗਿਆ।
