Home ਪਰਸਾਸ਼ਨ ਬਟਾਲਾ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ“ਨਾਇਬ ਤਹਿਸੀਲਦਾਰ ਬਟਾਲਾ ਲਖਵਿੰਦਰ ਸਿੰਘ ਨੇ...

ਬਟਾਲਾ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
“ਨਾਇਬ ਤਹਿਸੀਲਦਾਰ ਬਟਾਲਾ ਲਖਵਿੰਦਰ ਸਿੰਘ ਨੇ ਵੋਟਰ ਪ੍ਰਣ ਚੁਕਾਇਆ”

55
0


ਬਟਾਲਾ, 25 ਜਨਵਰੀ ( ਰੋਹਿਤ ਗੋਇਲ – ਰਾਜਨ ਜੈਨ): ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲਾ ਪ੍ਰਸ਼ਾਸਨ ਵਲੋਂ ਅੱਜ ਸਥਾਨਕ ਤਹਿਸੀਲ ਦਫ਼ਤਰ ਵਿਖੇ 13ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਰਾਸ਼ਟਰੀ ਵੋਟਰ ਦਿਵਸ ਸਮਾਗਮ ਵਿੱਚ ਐੱਸ.ਡੀ.ਐੱਮ. ਦਫ਼ਤਰ ਤੇ ਤਹਿਸੀਲ ਦਫ਼ਤਰ ਬਟਾਲਾ ਨੇ ਦਫ਼ਤਰੀ ਸਟਾਫ਼ ਦੇ ਨਾਲ ਬਟਾਲਾ ਵਾਸੀਆਂ ਨੇ ਭਾਗ ਲਿਆ।ਇਸ ਮੌਕੇ ਰਾਸ਼ਟਰੀ ਵੋਟਰ ਦਿਵਸ ਦੀ ਮਹੱਤਤਾ ਦੱਸਦਿਆਂ ਨਾਇਬ ਤਹਿਸੀਲਦਾਰ ਬਟਾਲਾ ਲਖਵਿੰਦਰ ਸਿੰਘ ਨੇ ਕਿਹਾ ਕਿ 25 ਜਨਵਰੀ 1950 ਨੂੰ ਭਾਰਤੀ ਚੋਣ ਕਮਿਸ਼ਨ ਦੀ ਸਥਾਪਨਾ ਕੀਤੀ ਗਈ ਸੀ ਅਤੇ ਭਾਰਤੀ ਚੋਣ ਦੇ ਸਥਾਪਨਾ ਦਿਵਸ ਮੌਕੇ ਹਰ ਸਾਲ 25 ਜਨਵਰੀ ਨੂੰ ਵੋਟਰ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸੰਨ 2011 ਦੀ 25 ਜਨਵਰੀ ਨੂੰ ਪਹਿਲੀ ਵਾਰ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ ਸੀ ਅਤੇ ਅੱਜ ਅਸੀਂ 13ਵਾਂ ਰਾਸ਼ਟਰੀ ਵੋਟਰ ਦਿਵਸ ਮਨਾ ਰਹੇ ਹਾਂ।ਨਾਇਬ ਤਹਿਸੀਲਦਾਰ ਬਟਾਲਾ ਲਖਵਿੰਦਰ ਸਿੰਘ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਇਕ ਵੋਟਰ ਦੀ ਬਰਾਬਰ ਭਾਗੀਦਾਰੀ ਹੈ ਅਤੇ ਹਰ ਇਕ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਭਾਰਤ ਨੂੰ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੋਣ ਦਾ ਮਾਣ ਹਾਸਲ ਹੈ ਅਤੇ ਦੇਸ਼ ਦੇ ਹਰ ਨਾਗਰਿਕ ਨੂੰ ਚੋਣਾਂ ਵਿੱਚ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਕੇ ਲੋਕਤੰਤਰ ਨੂੰ ਹੋਰ ਮਜਬੂਤ ਕਰਨਾ ਚਾਹੀਦਾ ਹੈ।ਉਨਾਂ ਕਿਹਾ ਕਿ ਲੋਕਤੰਤਰ ਵਿੱਚ ਲੋਕ ਹੀ ਰਾਜ ਭਾਗ ਦੇ ਅਸਲੀ ਮਾਲਕ ਹੁੰਦੇ ਹਨ।ਇਸ ਮੌਕੇ ਨਾਇਬ ਤਹਿਸੀਲਦਾਰ ਬਟਾਲਾ ਲਖਵਿੰਦਰ ਸਿੰਘ ਸਿੰਘ ਨੇ ਸਮੂਹ ਹਾਜ਼ਰੀਨ ਨੂੰ ਵੋਟਰ ਪ੍ਰਣ ਵੀ ਦਿਵਾਇਆ ਕਿ ਅਸੀਂ ਭਾਰਤ ਦੇ ਨਾਗਰਿਕ ਲੋਕਤੰਤਰ ਵਿੱਚ ਵਿਸਵਾਸ਼ ਰੱਖਦੇ ਹੋਏ ਪ੍ਰਣ ਕਰਦੇ ਹਾਂ ਕਿ ਅਸੀਂ ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਈ ਰੱਖਾਂਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਣ ਚੋਣ ਦੀ ਗਰਿਮਾ ਨੂੰ ਬਰਕਰਾਰ ਰੱਖਦੇ ਹੋਏ ਅਸੀਂ ਆਪਣੀ ਵੋਟ ਬਣਵਾਵਾਂਗੇ ਅਤੇ ਆਪਣੇ ਵੋਟ ਦੇ ਅਧਿਕਾਰ ਦਾ ਨਿਡਰ ਹੋ ਕੇ ਅਤੇ ਧਰਮ, ਵਰਗ, ਜਾਤੀ, ਸਮੁਦਾਇ, ਭਾਸ਼ਾ ਜਾਂ ਕਿਸੇ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਇਸਤੇਮਾਲ ਕਰਾਂਗੇ।ਇਸ ਮੌਕੇ ਐੱਸ.ਡੀ.ਐੱਮ. ਦਫ਼ਤਰ ਤੋਂ ਬਾਊ ਸੁੰਦਰ,ਸਟੈਨੋ ਰਾਜਵਿੰਦਰ ਸਿੰਘ, ਐੱਸ.ਡੀ.ਐੱਮ. ਦਫਤਰ ਤੇ ਤਹਿਸੀਲ ਦਫ਼ਤਰ ਦਾ ਸਟਾਫ ਅਤੇ ਸ਼ਹਿਰ ਵਾਸੀ ਹਾਜ਼ਰ ਸਨ।

LEAVE A REPLY

Please enter your comment!
Please enter your name here