Home ਧਾਰਮਿਕ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ, ਐੱਸ.ਡੀ.ਐੱਮ ਬਟਾਲਾ ਨੇ...

ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ, ਐੱਸ.ਡੀ.ਐੱਮ ਬਟਾਲਾ ਨੇ ਲਹਿਰਾਇਆ ਕੌਮੀ ਝੰਡਾ

39
0

“ਐੱਸ.ਡੀ.ਐੱਮ.ਵੱਲੋਂ ਲੋਕਾਂ ਨੂੰ ਦੇਸ਼ ਦੀ ਖਾਤਰ ਸ਼ਹੀਦ ਹੋਏ ਸੂਰਬੀਰਾਂ ਤੇ ਯੋਧਿਆਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਦਾ  ਸੱਦਾ”

ਬਟਾਲਾ, 26 ਜਨਵਰੀ (ਲਿਕੇਸ਼ ਸ਼ਰਮਾ – ਅਸ਼ਵਨੀ):74ਵਾਂ ਗਣਤੰਤਰ ਦਿਵਸ ਸਮਾਗਮ ਅੱਜ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸ.ਡੀ.ਐੱਮ. ਬਟਾਲਾ Dr Shayari Bhandari ਨੇ ਅਦਾ ਕੀਤੀ।ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ Dr Shayari Bhandari ਨੇ ਪਰੇਡ ਦਾ ਮੁਆਇਨਾ ਕੀਤਾ। ਇਸ ਉਪਰੰਤ ਐੱਸ.ਆਈ. ਗੁਰਮੁੱਖ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪੁਲਿਸ, ਪੰਜਾਬ ਹੋਮਗਾਰਡ ਦੇ ਜਵਾਨਾਂ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ।

ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਐੱਸ.ਡੀ.ਐੱਮ. ਬਟਾਲਾ Dr Shayari Bhandari ਨੇ ਆਪਣੇ ਸੰਦੇਸ਼ ’ਚ ਬਟਾਲਾ ਵਾਸੀਆਂ ਨੂੰ 74ਵੇਂ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਦੇਸ਼ ਭਾਰਤ ਲਈ ਇਹ ਬੜੀ ਮਾਣ ਵਾਲੀ ਗੱਲ ਹੈ ਕਿ ਅੱਜ ਅਸੀਂ ਆਪਣੇ ਗਣਤੰਤਰ ਦਿਵਸ ਪੂਰੀ ਸ਼ਾਨ ਨਾਲ ਮਨਾਏ ਰਹੇ ਹਾਂ। ਉਨਾਂ ਕਿਹਾ ਕਿ ਭਾਂਵੇ ਸਾਡਾ ਦੇਸ਼ 15 ਅਗਸਤ 1947 ਨੂੰ ਅਜ਼ਾਦ ਹੋ ਗਿਆ ਸੀ ਪਰ 26 ਜਨਵਰੀ 1950 ਨੂੰ ਸੰਵਿਧਾਨ ਲਾਗੂ ਹੋਣ ਉਪਰੰਤ ਹੀ ਸਹੀ ਮਾਅਨਿਆਂ ਵਿੱਚ ਸਾਡਾ ਦੇਸ਼ ਪੂਰਨ ਗਣਰਾਜ ਬਣਿਆ। ਉਨਾਂ ਕਿਹਾ ਕਿ ਸਾਡਾ ਸੰਵਿਧਾਨ ਮਨੁੱਖੀ ਅਧਿਕਾਰਾਂ ਦਾ ਚਾਰਟਰ ਹੈ ਅਤੇ ਭਾਰਤੀ ਸੰਵਿਧਾਨ ਹਰ ਦੇਸ਼ ਵਾਸੀ ਨੂੰ ਅਜ਼ਾਦੀ ਤੇ ਬਰਾਬਰੀ ਦਾ ਹੱਕ ਦਿੰਦਾ ਹੈ।ਅਜ਼ਾਦੀ ਸੰਗਰਾਮ ਦੇ ਮਹਾਨ ਯੋਧਿਆਂ ਨੂੰ ਯਾਦ ਕਰਦਿਆਂ Dr Shayari Bhandari ਨੇ ਕਿਹਾ ਕਿ ਅੱਜ ਜੋ ਅਸੀਂ 74ਵਾਂ ਗਣਤੰਤਰ ਦਿਵਸ ਮਨਾ ਰਹੇ ਹਾਂ ਅਤੇ ਇਹ ਉਨਾਂ ਅਜ਼ਾਦੀ ਸੂਰਬੀਰ ਤੇ ਯੋਧਿਆਂ ਦੀਆਂ ਕੁਰਬਾਨੀਆਂ ਦੇ ਸਦਕਾ ਹੀ ਹੈ, ਜਿਨਾਂ ਨੇ ਆਪਣੀਆਂ ਜਾਨਾਂ ਵਾਰ ਕੇ ਦੇਸ਼ ਨੂੰ ਗੁਲਾਮੀ ਦੀਆਂ ਜੰਜੀਰਾਂ ਤੋਂ ਮੁਕਤ ਕਰਵਾਇਆ ਸੀ। ਉਨਾਂ ਕਿਹਾ ਕਿ ਪੰਜਾਬ ਨੇ ਆਜ਼ਾਦੀ ਸੰਗਰਾਮ ਦੀ ਅਗਵਾਈ ਕੀਤੀ ਅਤੇ ਕੂਕਾ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਕਾਮਾਗਾਟਾ ਮਾਰੂ ਲਹਿਰਾਂ ਨੇ ਅਜ਼ਾਦੀ ਸੰਗਰਾਮ ਨੂੰ ਨਵੀਂ ਦਿਸ਼ਾ ਦਿੱਤੀ। ਉਨਾਂ ਕਿਹਾ ਕਿ ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਹਮੇਸ਼ਾਂ ਲੋਕਾਂ ਦੇ ਦਿਲਾਂ ’ਚ ਕਾਇਮ ਰਹਿਣਗੀਆਂ। ਇਸ ਮੌਕੇ Dr Shayari Bhandari ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਅਜ਼ਾਦੀ ਪਰਵਾਨਿਆਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਵਿੱਚ ਆਪਣਾ ਯੋਗਦਾਨ ਪਾਉਣ।ਉਨਾਂ ਅੱਗੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਹਰ ਖੇਤਰ ਵਿੱਚ ਪੰਜਾਬ ਤਰੱਕੀ ਕਰ ਰਿਹਾ ਹੈ ਅਤੇ ਪੰਜਾਬ ਬਿਜਲੀ, ਖੇਤੀਬਾੜੀ, ਸਿੱਖਿਆ, ਲਾਅ ਐਂਡ ਆਰਡਰ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਬਪੱਖੀ ਵਿਕਾਸ, ਸਿਹਤ, ਨਿਵੇਸ਼ ਪੱਖੀ ਮਾਹੋਲ ਸਿਰਜਣ ਅਤੇ ਉਦਯੋਗ ਦੇ ਖੇਤਰ ਵਿੱਚ ਨਾਮਣਾ ਖੱਟ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿਸ ਵਿੱਚ ਮਰੀਜਾਂ ਨੂੰ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ।ਗਣਤੰਤਰ ਦਿਵਸ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇਸ਼ ਭਗਤੀ ਤੇ ਆਧਾਰਿਤ ਖੂਬਸੂਰਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਉਪਰੰਤ ਪਰੇਡ, ਸੱਭਿਆਚਾਰਕ ਟੀਮਾਂ ਤੇ ਵੱਖ-ਵੱਖ ਖੇਤਰਾਂ ਵਿੱਚ ਉਪਲੱਬਧੀਆਂ ਹਾਸਲ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਮੁੱਖ ਮਹਿਮਾਨ ਵਲੋਂ ਸਨਾਮਨਿਤ ਕੀਤਾ ਗਿਆ। ਇਸ ਮੌਕੇ ਅੱਜ ਦੇ ਸਮਾਗਮ ਦੇ ਮੁੱਖ ਮਹਿਮਾਨ ਡਾ. ਸ਼ਾਇਰੀ ਭੰਡਾਰੀ ਜੀ ਨੂੰ ਵੀ ਸਨਮਾਨਿਤ ਕੀਤਾ ਗਿਆ।ਇਸ ਮੌਕੇ ਐਸ.ਡੀ.ਐਮ ਦਫਤਰ ਬਟਾਲਾ ਵਲੋਂ ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਅਤੇ ਸਹਾਰਾ ਕਲੱਬ ਬਟਾਲਾ ਵਲੋਂ ਵੀ ਚਾਹ ਤੇ ਕਾਫੀ ਵਰਤਾਈ ਗਈ।ਗਣਤੰਤਰ ਦਿਵਸ ਸਮਾਗਮ ਵਿੱਚ ਹੋਰਨਾ ਤੋਂ ਇਲਾਵਾ ਬਟਾਲਾ ਦੇ ਮਾਣਯੋਗ ਜੱਜ, ਰਜਿੰਦਰ ਸਿੰਘ ਸਿਵਲ ਜੱਜ ਬਟਾਲਾ, ਹਰਜਿੰਦਰ ਸਿਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਮੈਡਮ ਰੀਟਾ ਹੰਸ (ਸਾਰੇ ਮਾਣਯੋਗ ਸਿਵਲ ਜੱਜ ਬਟਾਲਾ), ਲਖਵਿੰਦਰ ਸਿੰਘ ਨਾਇਬ ਤਹਿਸੀਲਦਾਰ ਬਟਾਲਾ, ਬਿਜਨੈੱਸਮੈਨ ਬਿੰਨੀ ਭੰਡਾਰੀ (ਪਤੀ ਐਸ.ਡੀ.ਐਮ ਬਟਾਲਾ Dr Shayari Bhandari), ਐੱਸ.ਪੀ. ਹੈੱਡ-ਕੁਆਟਰ ਜਗਬਿੰਦਰ ਸਿੰਘ, ਡੀ.ਐੱਸ.ਪੀ. ਲਲਿਤ ਕੁਮਾਰ, ਰਾਕੇਸ਼ ਤੁਲੀ ਸਿਟੀ ਪ੍ਰਧਾਨ ਆਪ ਪਾਰਟੀ, ਸਮਾਜ ਸੇਵੀ ਯਸ਼ਪਾਲ ਚੋਹਾਨ, ਸ਼ਸ਼ੀ ਭੂਸ਼ਨ ਵਰਮਾ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਗੁਰਪ੍ਰੀਤ ਸਿੰਘ ਗਿੱਲ, ਵੀ.ਐਮ ਗੋਇਲ, ਰਜੀਵ ਵਿੱਗ, ਹਰਵੰਤ ਮਹਾਜਨ, ਸੁਪਰਡੈਂਟ ਸੁੰਦਰ ਦਾਸ, ਰਾਜਵਿੰਦਰ ਸਿੰਘ, ਜਤਿੰਦਰ ਕੱਦ, ਜਸਬੀਰ ਸਿੰਘ, ਮੈਡਮ ਰੀਟਾ ਭਾਟੀਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here