ਮੋਗਾ ,(ਅਸ਼ਵਨੀ): ਪੁਲਿਸ ਨੇ ਗਸ਼ਤ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਉਸ ਕੋਲੋਂ ਇਕ 32 ਬੋਰ ਪਿਸਤੌਲ ਅਤੇ 2 ਰੌਂਦ ਜਿੰਦਾ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਂਟੀ ਡਰੱਗ ਸੈੱਲ ਮੋਗਾ ਦੇ ਸਹਾਇਕ ਥਾਣੇਦਾਰ ਸਵਰਨਜੀਤ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਸ਼ੱਕੀ ਪੁਰਸ਼ਾਂ ਦੀ ਭਾਲ ਕਰ ਰਹੇ ਸੀ। ਜਦੋਂ ਉਹ ਪਿੰਡ ਲੰਡੇਕੇ ਕੋਲ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਤਾਂ ਉਹ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ। ਪੁਲਿਸ ਨੇ ਉਸ ਨੂੰ ਮੌਕੇ ‘ਤੇ ਹੀ ਗਿ੍ਫ਼ਤਾਰ ਕਰ ਕੇ ਉਸ ਕੋਲੋਂ ਇਕ 32 ਬੋਰ ਪਿਸਤੌਲ ਅਤੇ 2 ਜਿੰਦਾ ਰੌਂਦ ਬਰਾਮਦ ਕੀਤੇ ਗਏ। ਪੁਲਿਸ ਨੇ ਵਿਅਕਤੀ ਨੂੰ ਮੌਕੇ ‘ਤੇ ਹੀ ਗਿ੍ਫ਼ਤਾਰ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।