ਬਟਾਲਾ,27 ਜਨਵਰੀ (ਭਗਵਾਨ ਭੰਗੂ-ਲਿਕੇਸ਼ ਸ਼ਰਮਾ): ਡਾ ਹਿਮਾਂਸੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਬਜਾਰਾਂ ਵਿੱਚ ਸੜਕ ਕਿਨਾਰੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੇ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਨਿਗਮ ਬਟਾਲਾ ਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਵਲੋਂ ਲੀਕ ਵਾਲਾ ਤਲਾਬ ਵਿੱਚ ਕੀਤੇ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਈ ਗਈ।ਕਮਿਸ਼ਨਰ ਨਗਰ ਨਿਗਮ Dr Shayari Bhandari ਨੇ ਦੱਸਿਆ ਕਿ ਅੱਜ ਸਾਂਝੀ ਟੀਮ ਵਲੋਂ ਲਾਕ ਵਾਲਾ ਤਾਲਾਬ ਨੇੜੇ ਪਾਰਸ ਹੋਟਲ ਵਲੋਂ ਸੜਕ ਕਿਨਾਰੇ ਕੀਤੇ ਨਜਾਇਜ਼ ਕਬਜ਼ੇ ਨੂੰ ਹਟਾਇਆ ਗਿਆ।ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤਹਿਤ ਲੋਕਾਂ ਦੀ ਆਵਾਜਾਈ ਨੂੰ ਸੁਖਾਲੀ ਰੱਖਣ ਤੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਦੁਕਾਨਦਾਰਾਂ ਨੂੰ ਨਾਜਾਇਜ਼ ਕਬਜ਼ੇ ਹਟਾਉਣ ਦੀ ਅਪੀਲ ਕੀਤੀ ਗਈ ਸੀ ਅਤੇ ਜਿਨਾਂ ਦੁਕਾਨਦਾਰਾਂ ਵਲੋਂ ਨਜਾਇਜ਼ ਕਬਜ਼ੇ ਨਹੀਂ ਹਟਾਏ ਗਏ, ਉਨਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ ਅਤੇ ਨਗਰ ਨਿਗਮ ਤੇ ਪੁਲਿਸ ਵਿਭਾਗ ਵਲੋਂ ਇਹ ਮੁੁਹਿੰਮ ਲਗਾਤਾਰ ਜਾਰੀ ਰਹੇਗੀ। ਉਨਾਂ ਸਮੂਹ ਦਕਾਨਦਾਰਾਂ ਸਮੇਤ ਵਪਾਰਿਕ ਅਦਾਰਿਆਂ ਆਦਿ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਰਾਹਗੀਰਾਂ ਦੀ ਸਹੂਲਤ ਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਤੁਰੰਤ ਆਪਣੇ ਸਮਾਨ ਨੂੰ ਸੜਕ ਕਿਨਾਰੇ ਤੋਂ ਹਟਾ ਲੈਣ। ਉਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਜਾਂ ਦੁਕਾਨਦਾਰ ਆਦਿ ਵਲੋਂ ਸੜਕ ਉੱਪਰ ਨਾਜਾਇਜ਼ ਕਬਜ਼ਾ ਕੀਤਾ ਗਿਆ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੇ ਨਾਲ ਉਸ ਦਾ ਸਮਾਨ ਜ਼ਬਤ ਕੀਤਾ ਜਾਵੇਗਾ।ਇਸ ਮੌਕੇ ਨਗਰ ਨਿਗਮ ਬਟਾਲਾ ਦੇ ਸੁਪਰਡੈਂਟ ਨਿਰਮਲ ਸਿੰਘ, ਪ੍ਰਮਿੰਦਰਜੀਤ ਸਿੰਘ ਟਰੈਫਿਕ ਇੰਚਾਰਜ ਬਟਾਲਾ, ਪਲਵਿੰਦਰ ਸਿੰਘ ਜਨਰਲ ਇੰਸਪੈਕਟਰ, ਬਲਬੀਰ ਸਿੰਘ, ਕੁਲਦੀਪ ਸਿੰਘ ਏਟੀਪੀ, ਜਸਵਿੰਦਰ ਸਿੰਘ, ਰਾਜ ਰਾਣੀ ਤੇ ਨਵਜੋਤ ਕੋਰ ਮੋਜੂਦ ਸਨ।