- ਚੰਡੀਗੜ੍ਹ, 17 ਮਾਰਚ (ਬਿਊਰੋ) ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਵੱਡਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਐਂਟੀ ਕੁਰੱਪਸ਼ਨ ਹੈਲਪ ਲਾਈਨ ਨੰਬਰ ਜਾਰੀ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਇਹ ਨੰਬਰ 23 ਮਾਰਚ ਨੂੰ ਜਾਰੀ ਕੀਤਾ ਜਾਵੇਗਾ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਵਿੱਚੋਂ ਹਫਤਾ ਵਸੂਲੀ ਬੰਦ ਕੀਤੀ ਜਾਵੇਗੀ।