ਫਤਹਿਗੜ੍ਹ ਸਾਹਿਬ 28 ਜਨਵਰੀ ( ਰਾਜਨ ਜੈਨ)-ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ ਪ੍ਰੇਰਿਤ ਕਰਨ ਲਈ ਸਵੈ-ਰੁਜ਼ਗਾਰ ਕੈਂਪ ਲਗਾਇਆ ਗਿਆ।ਜਿਸ ਵਿੱਚ 60 ਤੋਂ ਵੱਧ ਪ੍ਰਾਰਥੀਆਂ ਨੇ ਭਾਗ ਲਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜਗਾਰ ਤੇ ਟ੍ਰੇਨਿਗੰ ਅਫਸਰ ਸ੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਵੈ-ਰੋਜ਼ਗਾਰ ਨਾਲ ਸਬੰਧਤ ਏਜੰਸੀਆਂ ਅਤੇ ਵਿਭਾਗਾਂ ਜ਼ਿਲ੍ਹਾ ਉਦਯੋਗ ਕੇਂਦਰ, ਡੇਅਰੀ ਵਿਕਾਸ ਵਿਭਾਗ, ਐੱਸ.ਸੀ. ਕਾਰਪੋਰੇਸ਼ਨ, ਅਤੇ ਬੀ.ਸੀ ਕਾਰਪੋਰੇਸ਼ਨ ਦੇ ਨੁਮਾਇੰਦਿਆਂ ਵੱਲੋਂ ਭਾਗ ਲਿਆ ਗਿਆ ਅਤੇ ਸਵੈ-ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਮਿਲਾਇਆ ਗਿਆ ਅਤੇ ਸਰਕਾਰ ਦੀਆਂ ਸਕੀਮਾਂ ਤਹਿਤ ਫਾਰਮ ਵੀ ਭਰੇ ਗਏ।ਸ੍ਰੀਮਤੀ ਰੁਪਿੰਦਰ ਕੌਰ ਨੇ ਹੋਰ ਦੱਸਿਆ ਕਿ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਮਾਰਚ 2023 ਦੌਰਾਨ ਵੱਖ-ਵੱਖ ਥਾਵਾਂ ਤੇ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਨ੍ਹਾਂ ਮੇਲਿਆਂ ਵਿੱਚ ਪ੍ਰਾਈਵੇਟ ਖੇਤਰ ਦੀਆਂ ਕੰਪਨੀਆਂ ਭਾਗ ਲੈਣਗੀਆਂ। ਇਸ ਲਈ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈਣ ਲਈ ਰੁਜ਼ਗਾਰ ਦਫਤਰ ਵਿੱਚ ਆ ਕੇ ਆਪਣੀ ਰਜਿਸਟ੍ਰਸ਼ੇਨ ਕਰਵਾਉਣ ਤਾਂ ਜ਼ੋ ਰੁਜ਼ਗਾਰ ਦੇ ਇਛੁੱਕ ਨੌਜਵਾਨਾਂ ਨੂੰ ਇਨ੍ਹਾਂ ਮੇਲਿਆਂ ਸਬੰਧੀ ਜਾਣਕਾਰੀ ਮੁਹੱਈਆਂ ਕਾਰਵਾਈ ਜਾ ਸਕੇ ਅਤੇ ਵੱਧ ਤੋਂ ਵੱਧ ਪ੍ਰਾਰਥੀ ਇਨ੍ਹਾਂ ਮੇਲਿਆਂ ਵਿੱਚ ਭਾਗ ਲੈ ਕੇ ਨੌਕਰੀ ਪ੍ਰਾਪਤ ਕਰ ਸਕਣ।ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਲਈ ਪ੍ਰਾਰਥੀ ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਫੋਟੋਕਾਪੀਆਂ ਨਾਲ ਲੈਕੇ ਆਉਣਾ ਯਕੀਨੀ ਬਣਾਉਣ। ਇਸ ਤੋਂ ਇਲਾਵਾ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਦੇ ਹੈਲਪਲਾਈਨ ਨੰ: 99156-82436 ਤੇ ਸੰਪਰਕ ਕਰਕੇ ਵੀ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
