Home Political ਸਰਕਾਰ ਲੋਕਾਂ ਨੂੰ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ :- ਡਾ ਰਹਿਮਾਨ

ਸਰਕਾਰ ਲੋਕਾਂ ਨੂੰ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ :- ਡਾ ਰਹਿਮਾਨ

50
0

ਮਾਲੇਰਕੋਟਲਾ 29 ਜਨਵਰੀ ( ਧਰਮਿੰਦਰ, ਬੌਬੀ ਸਹਿਜਲ)-ਸਰਕਾਰ ਲੋਕਾਂ ਨੂੰ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਹਲਕੇ ਦੇ ਲੋਕਾਂ ਨੂੰ ਸਰਕਾਰੀ ਦਫ਼ਤਰ ਵਿੱਚ ਖੱਜਲ ਖ਼ੁਆਰ ਨਹੀਂ ਹੋਣ ਦਿੱਤਾ ਜਾਵੇਗਾ।ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦਾ ਮੌਕੇ ਤੇ ਨਿਪਟਾਰਾ ਕਰਨ ਦੇ ਉਪਰਾਲੇ ਕਰਨ ਲਈ ਜ਼ਿਲ੍ਹਾ ਸਦਰ ਮੁਕਾਮ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਦੇ ਅਹਾਤੇ ਵਿੱਚ ਜ਼ਿਲ੍ਹੇ ਦੇ ਦੋਵੇਂ ਵਿਧਾਇਕਾਂ (ਵਿਧਾਇਕ ਮਾਲੇਰਕੋਟਲਾ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਅਤੇ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ)ਦੀ ਸਹੂਲਤ ਲਈ ” ਵਿਧਾਇਕਾਂ ਲਈ ਲੋਨਜ” ਸਥਾਪਿਤ ਕੀਤਾ ਗਿਆ ।ਵਿਧਾਇਕ ਮਾਲੇਰਕੋਟਲਾ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਨੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸਥਾਪਿਤ ” ਵਿਧਾਇਕਾਂ ਲਈ ਲੋਨਜ”  ਵਿਖੇ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਰਾਹ ਖੁੱਲ ਰਹੇ ਹਨ ।  ਲੋਕਾਂ ਨੇ ਜੋ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਹੁਣ ਇਸ ਜ਼ਿੰਮੇਵਾਰੀ ਨੂੰ ਨਿਭਾਉਣਾ ਵੀ ਸਾਡੀ ਸਰਕਾਰ ਦਾ ਫ਼ਰਜ਼ ਹੈ ।  ਸੂਬਾ ਸਰਕਾਰ ਸਾਫ਼ ਨੀਅਤ ਨਾਲ ਕੰਮ ਕਰ ਰਹੀ ਹੈ। ਲੋਕਾਂ ਨਾਲ ਕੀਤੇ ਵਾਅਦੇ ਹਰ ਹਾਲਤ ਵਿਚ ਪੂਰੇ ਕੀਤੇ ਜਾਣਗੇ ।  ਉਨ੍ਹਾਂ ਕਿਹਾ ਉਹ ਯਕੀਨ  ਦਿਵਾਉਂਦੇ ਹਨ ਕਿ ਜਿਸ ਉਮੀਦ ਨਾਲ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ  ਹੈ ,ਆਪ ਸਰਕਾਰ ਹਰ ਉਸ ਉਮੀਦ ਉੱਤੇ ਖਰਾ ਉਤਰੇਗੀ । ਸੂਬੇ ਨੂੰ ਮੁੜ ਤੋਂ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਅਸੀਂ ਕੋਈ ਕਸਰ ਬਾਕੀ ਨਹੀਂ ਛੱਡਾਂਗੇ।”ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਆਮ ਲੋਕਾਂ ਅਤੇ ਬਜ਼ੁਰਗਾਂ ਦਾ ਸਤਿਕਾਰ ਬਹਾਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ  ਆਮ ਲੋਕਾਂ ਅਤੇ ਸੀਨੀਅਰ ਸਿਟੀਜਨਜ਼ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।  ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਦੀ ਖੱਜਲ ਖ਼ੁਆਰੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਇਸ ਲਈ ਜ਼ਿਲ੍ਹੇ ਵਿੱਚ ਪੈਂਦੇ ਸਮੂਹ ਸਰਕਾਰੀ ਦਫ਼ਤਰਾਂ ਵਿੱਚ ਸਮੇਂ ਸਿਰ ਹਾਜਰੀ ਯਕੀਨੀ ਬਣਾਈ ਜਾਵੇ ਤਾਂ ਜੋ ਆਮ ਲੋਕਾਂ ਦੀ ਖੱਜਲ ਖ਼ੁਆਰੀ ਨੂੰ ਰੋਕਿਆ ।ਇਸ ਮੌਕੇ ਜ਼ਿਲ੍ਹੇ ਦੇ ਵਿਧਾਇਕ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਅਤੇ ਵਿਕਾਸ ਕਾਰਜਾਂ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਆਸ ਕੀਤੀ ਕਿ ਭਵਿੱਖ ਵਿੱਚ ਵੀ ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਦਾ ਕੰਮ ਸਮੇਂ ਸਿਰ ਸਮਾਂਬੱਧ ਤਰੀਕੇ ਨਾਲ ਕਰਨ ਨੂੰ ਯਕੀਨੀ ਬਣਾਵੇਗੀ । ਇਸ ਮੌਕੇ ਵਿਧਾਇਕ ਮਾਲੇਰਕੋਟਲਾ ਦੀ ਸਰੀਕੇ ਹਯਾਤ ਫਰਿਆਲ ਉਰ ਰਹਿਮਾਨ , ਸ਼ਮਸੂਦੀਨ, ਜਾਫ਼ਰ ਅਲੀ, ਅਸ਼ਰਫ਼ ਅਬਦੁੱਲਾ ਤੋ ਇਲਾਵਾ ਹੋਰ ਪਤਵੰਤੇ ਮੌਜੂਦ ਸਨ ।

LEAVE A REPLY

Please enter your comment!
Please enter your name here