Home crime ਜੇਕਰ ਰਿਸ਼ਤਾ ਨਹੀਂ ਤਾਂ ਧੀ ਨੂੰ ਪਿਤਾ ਤੋਂ ਪੈਸੇ ਮੰਗਣ ਦਾ ਵੀ...

ਜੇਕਰ ਰਿਸ਼ਤਾ ਨਹੀਂ ਤਾਂ ਧੀ ਨੂੰ ਪਿਤਾ ਤੋਂ ਪੈਸੇ ਮੰਗਣ ਦਾ ਵੀ ਹੱਕ ਨਹੀਂ: ਸੁਪਰੀਮ ਕੋਰਟ ਦਾ ਅਹਿਮ ਫੈਸਲਾ

86
0


ਨਵੀਂ ਦਿੱਲੀ, 17 ਮਾਰਚ ( ਬਿਊਰੋ ਡੇਲੀ ਜਗਰਾਉਂ ਨਿਊਜ਼)-ਸੁਪਰੀਮ ਕੋਰਟ ਨੇ ਆਪਣੇ ਇੱਕ ਫੈਸਲੇ ‘ਚ ਕਿਹਾ ਹੈ ਕਿ ਜੇਕਰ ਬੇਟੀ ਨੇ ਆਪਣੇ ਪਿਤਾ ਨਾਲ ਕੋਈ ਰਿਸ਼ਤਾ ਨਹੀਂ ਰੱਖਿਆ ਹੈ ਤਾਂ ਉਸ ਨੂੰ ਪਿਤਾ ਤੋਂ ਪੈਸੇ ਮੰਗਣ ਦਾ ਵੀ ਅਧਿਕਾਰ ਨਹੀਂ ਹੈ। ਇਸ ਅਹਿਮ ਫੈਸਲੇ ‘ਚ ਸੁਪਰੀਮ ਕੋਰਟ ਨੇ ਸਪੱਸ਼ਟ ਕਿਹਾ ਹੈ ਕਿ ਜੇਕਰ ਕਿਸੇ ਬੱਚੇ ਦਾ ਆਪਣੇ ਪਿਤਾ ਨਾਲ ਕੋਈ ਸਬੰਧ ਨਹੀਂ ਹੈ ਤਾਂ ਉਸ ਨੂੰ ਪੈਸੇ ਦੀ ਮੰਗ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਇਕ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਦੇ ਜੱਜ ਜਸਟਿਸ ਕਿਸ਼ਨ ਕੌਲ ਅਤੇ ਐੱਮ. ਸੁੰਦਰੇਸ਼ ਦੀ ਬੈਂਚ ਨੇ ਇਹ ਫੈਸਲਾ ਸੁਣਾਇਆ।ਸੁਪਰੀਮ ਕੋਰਟ ਦੇ ਦੋ ਜੱਜਾਂ ਦੇ ਬੈਂਚ ਨੇ ਸਪੱਸ਼ਟ ਕਿਹਾ ਕਿ ਜੇਕਰ ਕਿਸੇ ਧੀ ਦਾ ਆਪਣੇ ਪਿਤਾ ਨਾਲ ਲੰਬੇ ਸਮੇਂ ਤੋਂ ਕਿਸੇ ਤਰ੍ਹਾਂ ਦਾ ਰਿਸ਼ਤਾ ਨਹੀਂ ਹੈ ਤਾਂ ਉਸ ਨੂੰ ਪਿਤਾ ਤੋਂ ਪੈਸੇ ਦੀ ਮੰਗ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਇਸ ਮਾਮਲੇ ਵਿੱਚ ਲੜਕੀ ਦੀ ਉਮਰ 20 ਸਾਲ ਸੀ ਅਤੇ ਉਹ ਆਪਣਾ ਰਸਤਾ ਚੁਣਨ ਲਈ ਆਜ਼ਾਦ ਸੀ। ਇਸ ਦੇ ਬਾਵਜੂਦ ਉਸ ਦਾ ਆਪਣੇ ਪਿਤਾ ਨਾਲ ਕੋਈ ਸਬੰਧ ਨਹੀਂ ਸੀ। ਅਜਿਹੀ ਸਥਿਤੀ ਵਿੱਚ, ਉਹ ਆਪਣੀ ਪੜ੍ਹਾਈ ਲਈ ਉਨ੍ਹਾਂ ਤੋਂ ਪੈਸੇ ਦੀ ਮੰਗ ਨਹੀਂ ਕਰ ਸਕਦੀ। ਸੁਪਰੀਮ ਕੋਰਟ ਨੇ ਕਿਹਾ ਕਿ ਲੜਕੀ ਦੀ ਉਮਰ ਉਸ ਨੂੰ ਆਪਣੀ ਜ਼ਿੰਦਗੀ ਦਾ ਰਾਹ ਚੁਣਨ ਦਾ ਅਧਿਕਾਰ ਦਿੰਦੀ ਹੈ। ਪਰ ਉਸ ਤੋਂ ਬਾਅਦ ਉਸ ਨੂੰ ਅਪੀਲਕਰਤਾ ਤੋਂ ਕਿਸੇ ਵੀ ਤਰ੍ਹਾਂ ਦੇ ਪੈਸੇ ਦੀ ਮੰਗ ਕਰਨ ਦਾ ਕੋਈ ਅਧਿਕਾਰ ਨਹੀਂ ਹੈ।ਹਾਲਾਂਕਿ, ਆਪਣੇ ਫੈਸਲੇ ਵਿੱਚ, ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਜੇਕਰ ਮਾਂ ਚਾਹੇ, ਤਾਂ ਉਹ ਆਪਣੇ ਗੁਜਾਰੇ ਦੀ ਰਕਮ ਨਾਲ ਧੀ ਦੀ ਮਦਦ ਕਰ ਸਕਦੀ ਹੈ। ਸੁਪਰੀਮ ਕੋਰਟ ਤਲਾਕ ਦੇ ਇੱਕ ਮਾਮਲੇ ਦੀ ਸੁਣਵਾਈ ਕਰ ਰਹੀ ਸੀ। ਜਿਸ ਵਿੱਚ ਪਤੀ ਨੇ ਆਪਣੇ ਵਿਆਹੁਤਾ ਅਧਿਕਾਰਾਂ ਦੀ ਬਹਾਲੀ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਪੰਜਾਬ ਅਤੇ ਹਰਿਆਣਾ ਅਦਾਲਤ ਨੇ ਰੱਦ ਕਰ ਦਿੱਤਾ ਸੀ।ਇਸ ਤੋਂ ਬਾਅਦ ਵਿਅਕਤੀ ਨੇ ਸੁਪਰੀਮ ਕੋਰਟ ਵਿੱਚ ਤਲਾਕ ਲਈ ਦਾਇਰ ਕੀਤੀ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਸਾਲਸੀ ਕੇਂਦਰ ਵਿੱਚ ਸੁਲਾਹ ਦੀ ਕੋਸ਼ਿਸ਼ ਕੀਤੀ ਗਈ ਸੀ। ਜਦੋਂ ਕਿ ਤਲਾਕ ਦੀ ਪਟੀਸ਼ਨ ਪੈਂਡਿੰਗ ਸੀ। ਇੱਥੇ ਹੀ ਪਿਤਾ ਅਤੇ ਉਸਦੀ ਧੀ ਦਾ ਰਿਸ਼ਤਾ ਵੀ ਸੁਲ੍ਹਾ-ਸਫਾਈ ਦੀ ਕਾਰਵਾਈ ਲਈ ਰੱਖਿਆ ਗਿਆ ਸੀ। ਧੀ ਆਪਣੇ ਜਨਮ ਤੋਂ ਹੀ ਆਪਣੀ ਮਾਂ ਨਾਲ ਰਹਿ ਰਹੀ ਸੀ ਅਤੇ ਹੁਣ 20 ਸਾਲ ਦੀ ਉਮਰ ਵਿੱਚ ਉਸਨੇ ਆਪਣੇ ਪਿਤਾ ਨੂੰ ਮਿਲਣ ਤੋਂ ਵੀ ਇਨਕਾਰ ਕਰ ਦਿੱਤਾ ਸੀ। ਇਸੇ ਕੇਸ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਫੈਸਲਾ ਸੁਣਾਇਆ ਕਿ ਲੜਕੀ ਨੂੰ ਪੜ੍ਹਾਈ ਲਈ ਕਿਸੇ ਵੀ ਪੈਸੇ ਦੀ ਹੱਕਦਾਰ ਨਹੀਂ ਹੋਵੇਗੀ।

LEAVE A REPLY

Please enter your comment!
Please enter your name here