ਜਗਰਾਉਂ, 30 ਜਨਵਰੀ ( ਰਾਜੇਸ਼ ਜੈਨ )-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ 158ਵੇਂ ਜਨਮ ਦਿਵਸ ਮੌਕੇ ਲਾਲਾ ਲਾਜਪਤ ਰਾਏ ਡੀਏਵੀ ਕਾਲਜ ਵੱਲੋਂ ਕਰਵਾਏ ਗਏ ਅੰਤਰ-ਸਕੂਲ ਮੁਕਾਬਲਿਆਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਇਨ੍ਹਾਂ ਮੁਕਾਬਲਿਆਂ ਵਿੱਚ ਇਸ ਸਕੂਲ ਦੇ 12ਵੀਂ ਜਮਾਤ ਦੀ ਵਿਦਿਆਰਥਣ ਇੰਦਰਜੀਤ ਨੇ ਭਾਸ਼ਣ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ, 10ਵੀਂ ਜਮਾਤ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਲੜੀ ਤਹਿਤ 11ਵੀਂ ਜਮਾਤ ਦੀ ਵਿਦਿਆਰਥਣ ਅੰਜਲੀ ਸ਼ਰਮਾ ਨੇ ਲੇਖ ਲਿਖਣ ਮੁਕਾਬਲੇ ਵਿੱਚ ਤੀਜਾ ਅਤੇ 10ਵੀਂ ਜਮਾਤ ਦੇ ਵਿਦਿਆਰਥੀ ਰਿਪਨਜੋਤ ਨੇ ਪੋਸਟਰ ਮੇਕਿੰਗ ਵਿੱਚ ਤੀਜਾ ਸਥਾਨ ਹਾਸਲ ਕੀਤਾ। ਸਕੂਲ ਪਹੁੰਚਣ ’ਤੇ ਸਕੂਲ ਦੇ ਡਾਇਰੈਕਟਰ ਸ਼ਸ਼ੀ ਜੈਨ, ਪਿ੍ਰੰਸੀਪਲ ਸੁਪ੍ਰੀਆ ਖੁਰਾਣਾ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ’ਚ ਹੋਰ ਮੁਕਾਬਲੇ ਜਿੱਤਣ ਲਈ ਪ੍ਰੇਰਿਤ ਕੀਤਾ। ਬੱਚਿਆਂ ਨੇ ਇਨ੍ਹਾਂ ਮੁਕਾਬਲਿਆਂ ਰਾਹੀਂ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਦੀਆਂ ਅਹਿਮ ਘਟਨਾਵਾਂ ’ਤੇ ਚਾਨਣਾ ਪਾਇਆ।
