
ਅੰਮ੍ਰਿਤਸਰ , ( ਬਿਊਰੋ ਡੇਲੀ ਜਗਰਾਉਂ ਨਿਊਜ਼)-: ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ‘ਚ ਮੁੜ ਬੇਅਦਬੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਚੌਕਸ ਸੇਵਾਦਾਰਾਂ ਵਲੋਂ ਮੌਕੇ ਤੇ ਬੇਅਦਬੀ ਹੋਣ ਤੋਂ ਰੋਕਿਆ ਗਿਆ। ਦੇਰ ਰਾਤ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਚ ਬੀੜੀ ਪੀਣ ਦੀ ਕੋਸ਼ਿਸ ਕਰਦੀ ਬਿਹਾਰੀ ਔਰਤ ਕਾਬੂ ਕੀਤੀ ਹੈ। ਪੁੱਛਗਿੱਛ ਤੋਂ ਬਾਅਦ ਬਣਦੀ ਕਾਰਵਾਈ ਲਈ ਪੁਲਿਸ ਹਵਾਲੇ ਕੀਤੀ ਹੈ। ਇਸ ਮਹਿਲਾ ਨਾਲ ਕੁੱਟਮਾਰ ਕਰਨ ਦੀ ਵੀਡੀਓ ਵੀ ਸਾਹਮਣੇ ਆਈ ਹੈ।ਇਹ ਵੀ ਹੋ ਸਕਦਾ ਹੈ ਕਿ ਬਿਹਾਰ ਨਾਲ ਸਬੰਧਿਤ ਔਰਤ ਮਰਿਆਦਾ ਤੋਂ ਅਣਜਾਣ ਹੋਵੇ। ਆਪਣੇ ਫਰਜ਼ ਦੀ ਪੂਰਤੀ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਬਣਦੀ ਕਾਰਵਾਈ ਕੀਤੀ ਗਈ। ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ।