Home crime ਮੋਹਾਲੀ ਪ੍ਰਸਾਸ਼ਨ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ, ਉਲੰਘਣਾਂ ਕਰਨ ਵਾਲਿਆਂ...

ਮੋਹਾਲੀ ਪ੍ਰਸਾਸ਼ਨ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ, ਉਲੰਘਣਾਂ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ

50
0


ਐਸ.ਏ.ਐਸ. ਨਗਰ,(ਵਿਕਾਸ ਮਠਾੜੂ – ਅਸ਼ਵਨੀ): ਜ਼ਿਲ੍ਹੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ। ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਮੁਕੰਮਲ ਪਾਬੰਦੀ ਰਹੇਗੀ।।ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਪੂਰਨ ਮਨਾਹੀ ਹੋਵੇਗੀ ਅਤੇ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਕੋਈ ਵੀ ਆਮ ਅਤੇ ਖਾਸ ਇਨ੍ਹਾਂ ਹੁਕਮਾਂ ਦੀ ਉਲੰਘਣਾਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ 26 ਮਾਰਚ 2023 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here