Home Political ਹਲਕੇ ਦੇ ਚਹੁਪੱਖੀ ਵਿਕਾਸ ਕਾਰਜਾਂ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ...

ਹਲਕੇ ਦੇ ਚਹੁਪੱਖੀ ਵਿਕਾਸ ਕਾਰਜਾਂ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ – ਚੇਅਰਮੈਨ ਬਲਬੀਰ ਪਨੂੰ

53
0


ਫਤਹਿਗੜ੍ਹ ਚੂੜੀਆਂ,1 ਫਰਵਰੀ (ਰੋਹਿਤ ਗੋਇਲ – ਰਾਜਨ ਜੈਨ): ਬਲਬੀਰ ਸਿੰਘ ਪਨੂੰ ਚੇਅਰਮੈਨ ਪਨਸਪ ਪੰਜਾਬ ਤੇ ਹਲਕਾ ਇੰਚਾਰਜ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ,ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਉਨ੍ਹਾਂ ਨੂੰ ਹੱਲ ਕਰਨ ਦੇ ਮੰਤਵ ਨਾਲ ਲੋਕ ਮਿਲਣੀ ਪਰੋਗਰਾਮ ਤਹਿਤ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਮੁਸ਼ਕਿਲਾਂ ਸੁਣੀਆਂ ਤੇ ਮੌਕੇ ਦੇ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ।ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸਦੇ ਚੱਲਦਿਆਂ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਵਿਖੇ ਲੋਕਹਿੱਤ ਲਈ ਵਿਕਾਸ ਕਾਰਜ ਕੀਤੇ ਜਾ ਰਹੇ ਹਨ।ਉਨ੍ਹਾਂ ਨੇ ਅੱਗੇ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨਾ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕਾਰਜ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਅੰਦਰ ਵਿਕਾਸ ਕਾਰਜ ਤੇਜਗਤੀ ਨਾਲ ਕੀਤੇ ਜਾਣਗੇ।ਹਲਕੇ ਅੰਦਰ ਕਰਵਾਏ ਗਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਹਲਕੇ ਅੰਦਰ ਗੰਦੇ ਪਾਣੀ ਲਈ ਨਿਕਾਸੀ ਦੇ ਕਾਰਜ,ਪਾਰਕਾਂ ਦੀ ਉਸਾਰੀ, ਗਲੀਆਂ ਦੀ ਉਸਾਰੀ, ਸੀਵਰੇਜ਼ ਆਦਿ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਵਿਕਾਸ ਕਾਰਜਾਂ ਵਿੱਚ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

LEAVE A REPLY

Please enter your comment!
Please enter your name here