ਫ਼ਤਹਿਗੜ੍ਹ ਸਾਹਿਬ, 1 ਫਰਵਰੀ ( ਰਾਜਨ ਜੈਨ)-ਪੀ.ਜੀ.ਆਰ.ਕਾਮ ਅਤੇ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਤੇ ਪੰਜਾਬ ਸਰਕਾਰ ਵੱਲੋਂ ” ਖਵਾਹਿਸ਼ ਦੀ ਉਡਾਨ ” ਤਹਿਤ ਰੋਜ਼ਗਾਰ ਸਬੰਧੀ ਸਕਿੱਲ ਟਰੇਨਿੰਗ ਪ੍ਰੋਗਰਾਮ ਟਾਪਿਕ ਤੇ 3 ਫਰਵਰੀ ਨੁੰ ਵੈਬੀਨਾਰ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਪ੍ਰੋਜੈਕਟ ਕੋਆਰਡੀਨੇਟਰ ਅਮਨਦੀਪ ਕੌਰ ਅਤੇ ਪ੍ਰੋਜੈਕਟ ਕੋਆਰਡੀਨੇਟ ਡਾ: ਪਰਵਿੰਦਰ ਕੌਰ ਵਿਸਥਾਰ ਪੂਰਬਕ ਜਾਣਕਾਰੀ ਦੇਣਗੇ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੋਹਲ ਨੇ ਦੱਸਿਆ ਕਿ ਇਹ ਪ੍ਰੋਗਰਾਮ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ: 122 ਵਿਖੇ ਸਵੇਰੇ 11:00 ਵਜੇ ਦਿਖਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਵੇਖਣ ਦੇ ਚਾਹਵਾਨ ਨੌਜਵਾਨ ਆਪਣੇ ਮੋਬਾਇਲ ਰਾਹੀਂ ਇਸ ਪ੍ਰੋਗਰਾਮ ਦੀ ਲਾਇਵ ਸਟ੍ਰੀਮਿੰਗ ਲਈ ਫੇਸਬੁੱਕ ਫੇਜ https://fb.me/e/3jx3C2VFE ਤੇ ਦੇਖ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ https://www.facebook.com/PGRKAM ਪੇਜ ਨੂੰ ਫਾਲੋ ਕੀਤਾ ਜਾਵੇ ਤਾਂ ਜੋ ਬਿਊ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਹਾਸਲ ਕਰਨ ਵਾਸਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਇਨ ਨੰ: 99156-82436 ਤੇ ਸੰਪਰਕ ਕੀਤਾ ਜਾ ਸਕਦਾ ਹੈ।