ਵਿਸ਼ੇਸ਼ ਕੈਂਪ ਹੁਣ 12 ਫਰਵਰੀ ਨੂੰ : ਸੰਯਮ ਅਗਰਵਾਲ
ਮਾਲੇਰਕੋਟਲਾ 3 ਜਨਵਰੀ ( ਬੌਬੀ ਸਹਿਜਲ, ਧਰਮਿੰਦਰ)-ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ 05 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਹੋਣ ਕਾਰਨ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ 05 ਫਰਵਰੀ ਨੂੰ ਲਗਾਇਆ ਜਾਣ ਵਾਲੇ ਵਿਸ਼ੇਸ਼ ਕੈਂਪ ਦੀ ਮਿਤੀ ਵਿੱਚ ਤਬਦੀਲੀ ਕੀਤੀ ਹੈ,ਹੁਣ ਇਹ ਕੈਂਪ ਹੁਣ 12 ਫਰਵਰੀ ਨੂੰ ਲਗਾਇਆ ਜਾਵੇਗਾ ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਪੈਂਦੇ ਸਮੂਹ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ ਨੂੰ ਹਦਾਇਤ ਕਰਨ ਕਿ ਉਹ 12 ਫਰਵਰੀ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪ ਦੌਰਾਨ ਪੋਲਿੰਗ ਬੂਥਾਂ ‘ਤੇ ਬੈਠਣਾ ਯਕੀਨੀ ਬਣਾਉਣ।ਉਨ੍ਹਾਂ ਹੋਰ ਕਿਹਾ ਕਿ ਜਿਨ੍ਹਾਂ ਵੋਟਰਾਂ ਆਪਣਾ ਅਧਾਰ ਕਾਰਡ ਵੋਟਰ ਸੂਚੀ ਨਾਲ ਲਿੰਕ ਕਰਨ ਲਈ ਫਾਰਮ ਨੰਬਰ 6-ਬੀ ਕਰਕੇ ਬੀ.ਐਲ.ਓ. ਨਹੀਂ ਦਿੱਤਾ। ਉਹ ਆਪਣਾ ਆਧਾਰ ਕਾਰਡ ਜਲਦ ਤੋਂ ਜਲਦ ਵੋਟਰ ਸੂਚੀ ਨਾਲ ਲਿੰਕ ਕਰਵਾਉਣ ਲਈ ਬੀ.ਐਲ.ਓ ਜਾ ਦਫ਼ਤਰ ਵਿਖੇ ਦੇ ਸਕਦੇ ਹਨ । ਇਸ ਤੋਂ ਇਲਾਵਾ ਚੋਣ ਕਮਿਸ਼ਨ ਵੱਲੋਂ ਆਨਲਾਈਨ ਪੋਰਟਲ ਤੇ ਘਰ ਬੈਠੇ ਹੀ ਵੋਟਰ ਕਾਰਡ ਨਾਲ ਰਜਿਸਟਰ ਕਰ ਸਕਦੇ ਹਨ । ਉਨ੍ਹਾਂ ਕਿਹਾ ਕਿ ਨਵੇਂ ਵੋਟਰ ਆਪਣੀ ਵੋਟ ਰਜਿਸਟਰ ਕਰਨ ਲਈ ਅਧਾਰ ਕਾਰਡ ਦਾ ਨੰਬਰ ਜ਼ਰੂਰ ਭਰਨ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 12 ਫਰਵਰੀ ਨੂੰ ਜ਼ਿਲ੍ਹੇ ਦੇ ਸਮੂਹ ਬੀ.ਐਲ.ਓਜ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਰਾਂ ਤੋਂ ਫਾਰਮ ਨੰਬਰ 6-ਬੀ ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ ਰਾਹੀਂ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੇ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਜੋੜਿਆ ਜਾ ਸਕੇ। ਇਸ ਲਈ ਵੱਧ ਤੋਂ ਵੱਧ ਵੋਟਰ ਇਸ ਕੈਂਪ ਦਾ ਲਾਭ ਉਠਾਉਣ ਅਤੇ ਆਪਣੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾਉਣ।
ਉਨ੍ਹਾਂ ਦੱਸਿਆ ਕਿ ਅਗਲਾ ਕੈਂਪ 05 ਮਾਰਚ 2023 ਨੂੰ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਰਜਿਸਟਰਡ ਵੋਟਰ, ਵੋਟਰ ਹੈਲਪ ਲਾਈਨ ਐਪ ਐਨ.ਵੀ.ਐਸ.ਪੀ. ਅਤੇ ਫਾਰਮ 6-ਬੀ ਰਾਹੀਂ ਆਪਣੇ ਵੋਟਰ ਕਾਰਡ ਨੂੰ ਆਧਾਰ ਨਾਲ ਲਿੰਕ ਕਰ ਸਕਦੇ ਹੋ।