Home Political ਪੇਂਡੂ ਖੇਤਰ ਦੀਆਂ ਜਲ ਸਪਲਾਈ ਤੇ ਸੈਨੀਟੇਸ਼ਨ ਸਬੰਧੀ ਸ਼ਿਕਾਇਤਾਂ ਸੁਣਨ ਲਈ 6...

ਪੇਂਡੂ ਖੇਤਰ ਦੀਆਂ ਜਲ ਸਪਲਾਈ ਤੇ ਸੈਨੀਟੇਸ਼ਨ ਸਬੰਧੀ ਸ਼ਿਕਾਇਤਾਂ ਸੁਣਨ ਲਈ 6 ਫਰਵਰੀ ਨੂੰ ਲੱਗੇਗਾ ਰਾਜ ਪੱਧਰੀ ਜਨਤਾ ਦਰਬਾਰ, ਕੈਬਨਿਟ ਮੰਤਰੀ ਜਿੰਪਾ ਕਰਨਗੇ ਮੌਕੇ ਤੇ ਨਿਪਟਾਰਾ

32
0

 ਅਗਾਊਂ ਸ਼ਿਕਾਇਤ ਦਰਜ ਕਰਵਾਉਣ ਲਈ ਟੋਲ ਫ੍ਰੀ ਨੰਬਰ, ਵੈਬ ਐਕਸ ਲਿੰਕ ਤੇ ਵੈਬਸਾਈਟ ਜਾਰੀ

ਮੋਗਾ, 3 ਫਰਵਰੀ  ( ਅਸ਼ਵਨੀ) -ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਹੇਠ ਰਾਜ ਪੱਧਰੀ ਵਰਚੁਅਲ ਜਨਤਾ ਦਰਬਾਰ ਮਿਤੀ 6 ਫਰਵਰੀ, 2023 ਨੂੰ ਸਵੇਰੇ 11:30 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਜਨਤਾ ਦਰਬਾਰ ਵਿੱਚ ਪੰਜਾਬ ਦੇ ਪੇਂਡੂ ਖੇਤਰਾਂ ਦੇ ਨਾਗਰਿਕਾਂ ਦੀਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਨਾਲ ਸਬੰਧਤ ਸ਼ਿਕਾਇਤਾਂ ਦਾ ਮੌਕੇ ਉੱਤੇ ਨਿਪਟਾਰਾ ਕਰਨ ਦਾ ਯਤਨ ਕੀਤਾ ਜਾਵੇਗਾ। ਕੈਬਨਿਟ ਮੰਤਰੀ ਵੱਲੋਂ ਇਹ ਜਨਤਾ ਦਰਬਾਰ ਚੰਡੀਗੜ੍ਹ ਵਿਖੇ ਵਰਚੁਅਲ ਤਰੀਕੇ ਨਾਲ ਅਟੈਂਡ ਕੀਤਾ ਜਾਵੇਗਾ, ਜਿਸ ਵਿੱਚ ਜਲ ਸਪਲਾਈ ਵਿਭਾਗ ਦੇ ਪੂਰੇ ਪੰਜਾਬ ਦੇ ਮੁੱਖ ਇੰਜੀਨੀਅਰ ਸ਼ਾਮਿਲ ਹੋਣਗੇ ਜਦਕਿ ਵਿਭਾਗ ਦੇ ਸਮੂਹ ਨਿਗਰਾਨ ਇੰਜੀਨੀਅਰ ਅਤੇ ਕਾਰਜਕਾਰੀ ਇੰਜੀਨੀਅਰ ਆਪਣੇ ਆਪਣੇ ਦਫ਼ਤਰਾਂ ਰਾਹੀਂ ਹੀ ਆਨਲਾਈਨ ਇਸ ਦਰਬਾਰ ਨੂੰ ਅਟੈਂਡ ਕਰਨਗੇ।

ਜ਼ਿਲ੍ਹਾ ਮੋਗਾ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਐਕਸੀਅਨ ਸ੍ਰੀ ਕਾਰਤਿਕ ਜਿੰਦਲ ਨੇ ਦੱਸਿਆ ਕਿ ਪੇਂਡੂ ਖੇਤਰਾਂ ਦੇ ਨਾਗਰਿਕਾਂ ਵੱਲੋਂ ਇਹ ਜਨਤਾ ਦਰਬਾਰ ਸਬੰਧਤ ਮੰਡਲ ਦਫ਼ਤਰ ਵਿਖੇ ਸੀ.ਡੀ.ਐਸ. (ਕਮਿਊਨਿਟੀ ਡਿਵੈਲਪਮੈਂਟ ਸਪੈਸ਼ਲਿਸ਼ਟ) ਅਤੇ ਬੀ.ਆਰ.ਸੀ. (ਬਲਾਕ ਰਿਸੋਰਸ ਕੋਆਰਡੀਨੇਟਰ) ਦੇ ਸਹਿਯੋਗ ਨਾਲ ਆਨਲਾਈਨ ਵੈਬਐਕਸ ਦੇ ਲਿੰਕ https://headdwss.my.webex.com/headdwss.my/j.php?MTID=m93a5a19bb8a03372346bce9780ae4953   ਰਾਹੀਂ ਅਤੇ ਵੈਬਐਕਸ ਮੀਟਿੰਗ ਨੰਬਰ 2642 015 6498 ਪਾਸਵਰਡ 1234 ਰਾਹੀਂ ਅਟੈਂਡ ਕੀਤਾ ਜਾ ਸਕੇਗਾ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਆਪਣੀ ਸ਼ਿਕਾਇਤ ਜਨਤਾ ਦਰਬਾਰ ਲੱਗਣ ਤੋਂ ਪਹਿਲਾਂ ਪਹਿਲਾਂ ਤਿੰਨ ਤਰੀਕਿਆਂ ਨਾਲ ਦਰਜ ਕਰਵਾ ਸਕਦੇ ਹਨ। ਪਹਿਲਾ ਟੋਲ ਫ੍ਰੀ ਨੰਬਰ  1800-180-2468, ਦੂਜਾ ਈ ਮੇਲ dwsssnkhelpdesk@gmail.com ਉੱਪਰ ਅਤੇ  ਤੀਜਾ ਵੈਬਸਾਈਟ https://dwss.punjab.gov.in   ਉੱਪਰ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅਗੇਤੀਆਂ ਦਰਜ ਕਰਵਾਈਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ਉਤੇ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਬਾਅਦ ਫਸਟ ਕਮ ਫਸਟ ਸਰਵ ਦੇ ਆਧਾਰ ਤੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ। ਕਾਰਤਿਕ ਜਿੰਦਲ ਨੇ ਦੱਸਿਆ ਕਿ ਨਾਗਰਿਕ ਆਪਣੇ ਵਰਚੂਅਲ ਰੂਮ ਵਿੱਚ ਇੰਤਜਾਰ ਕਰਨਗੇ। ਦਰਜ ਕੀਤੀਆਂ ਸ਼ਿਕਾਇਤਾਂ ਅਨੁਸਾਰ ਇੱਕ ਇੱਕ ਕਰਕੇ ਨਾਗਰਿਕ ਆਉਣਗੇ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮਸ਼ੰਕਰ ਜਿੰਪਾ ਵੱਲੋਂ ਸ਼ਿਕਾਇਤ ਸੁਣ ਕੇ ਉਨ੍ਹਾਂ ਦਾ ਮੌਕੇ ਉੱਪਰ ਹੀ ਨਿਪਟਾਰਾ ਕਰਨ ਦਾ ਯਤਨ ਕੀਤਾ ਜਾਵੇਗਾ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਵੱਲੋਂ ਇਹ ਰਾਜ ਪੱਧਰੀ ਜਨਤਾ ਦਰਬਾਰ ਹਰ 15 ਦਿਨਾਂ ਬਾਅਦ ਲਗਾਉਣ ਦਾ ਫੈਸਲਾ ਵੀ ਕੀਤਾ ਗਿਆ ਹੈ।

LEAVE A REPLY

Please enter your comment!
Please enter your name here