-ਮਲੇਰਕੋਟਲਾ, 18 ਮਾਰਚ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ)–ਸਾਇੰਸ ਕੁਵਿਜ਼ ਮੁਕਾਬਲੇ ਕਰਵਾਉਣ ਦਾ ਮੁੱਖ ਮਕਸਦ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਵਿੱਚ ਸਾਇੰਸ ਵਿਸ਼ੇ ਸਬੰਧੀ ਰੁਚੀ ਪੈਦਾ ਕਰਨ ਲਈ ਇੰਡੀਅਨ ਸਾਇੰਸ ਕਾਂਗਰਸ ਐਸੋਸੀਏਸ਼ਨ,ਪਟਿਆਲਾ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਸਾਇੰਸ ਕੁਇਜ਼ ਮੁਕਾਬਲੇ ਅੱਜ ਪੰਜਾਬ ਉਰਦੂ ਅਕਾਦਮੀ ਮਲੇਰਕੋਟਲਾ ਵਿਖੇ ਕਰਵਾਏ ਗਏ । ਸਾਇੰਸ ਕੁਵਿਜ਼ ਮੁਕਾਬਲੇ ਦੇ ਵਰਗ ਮਿਡਲ ਵਿੱਚ ਪਹਿਲਾ ਸਥਾਨ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਛੰਨਾ,ਦੂਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਿੱਤਵਾਲ ਕਲਾਂ ਅਤੇ ਤੀਜਾ ਸਥਾਨ ਸਰਕਾਰੀ ਮਿਡਲ ਸਕੂਲ ਦਹਿਲੀਜ਼ ਕਲਾਂ , ਹਾਈ ਵਰਗ ਵਿੱਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਰਗੜ੍ਹ, ਦੂਜਾ ਸਥਾਨ ਸਰਕਾਰੀ ਹਾਈ ਸਕੂਲ ਭੂਦਨ ਅਤੇ ਤੀਜਾ ਸਥਾਨ ਸਰਕਾਰੀ ਹਾਈ ਸਕੂਲ ਰਾਮਪੁਰ ਛੰਨਾ ਨੇ ਹਾਸਿਲ ਕੀਤਾ । ਇਸ ਤਰ੍ਹਾਂ ਸਾਇੰਸ ਕੁਵਿਜ਼ ਦੇ ਸੈਕੰਡਰੀ ਵਰਗ ਵਿੱਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਰਗੜ੍ਹ, ਦੂਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਅਤੇ ਤੀਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ ।
ਡਿਪਟੀ ਕਮਿਸ਼ਨਰ ਮਲੇਰਕੋਟਲਾ ਸ੍ਰੀਮਤੀ ਮਾਧਵੀ ਕਟਾਰੀਆ ਨੇ ਸਾਇੰਸ ਕੁਇਜ਼ ਮੁਕਾਬਲੇ ਵਿੱਚ ਜੇਤੂ ਰਹੇ ਵਿਦਿਆਰਥੀਆ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਕਨਵੀਨਰ ਭਾਰਤੀ ਵਿਗਿਆਨ ਕਾਂਗਰਸ ਐਸੋਸੀਏਸ਼ਨ ਪਟਿਆਲਾ ਪ੍ਰੋਫੈਸਰ ਪਰਮਵੀਰ ਸਿੰਘ (ਸਪੋਰਟਸ ਸਾਇੰਸ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ), ਸਰਦਾਰ ਜੈਪਾਲ ਸਿੰਘ ਅਰਜਨ ਅਵਾਰਡੀ (ਏਸ਼ੀਅਨ ਸਿਲਵਰ ਮੈਡਲਿਸਟ) ਅਤੇ ਡਾ. ਜਸਵਿੰਦਰ ਸਿੰਘ ਲੈਕਚਰਾਰ ਫਜਿਕਸ ਸਸਸਸ ਕਲਿਆਣ , ਪਟਿਆਲਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ ।
ਡਿਪਟੀ ਕਮਿਸ਼ਨਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਕਿਹਾ ਕਿ ਸਾਇੰਸ ਕੁਵਿਜ਼ ਮੁਕਾਬਲੇ ਕਰਵਾਉਣ ਦਾ ਮੁੱਖ ਮਕਸਦ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਵਿੱਚ ਸਾਇੰਸ ਵਿਸ਼ੇ ਸਬੰਧੀ ਰੁਚੀ ਪੈਦਾ ਕਰਨਾ ਅਤੇ ਵਿਦਿਆਰਥੀਆਂ ਦੇ ਵਿਗਿਆਨਿਕ ਦ੍ਰਿਸ਼ਟੀਕੋਣ ਨੂੰ ਹੋਰ ਸੰਵਾਰਨਾ ਹੈ । ਕੁਵਿਜ਼ ਨੂੰ ਬੱਚਿਆ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਰੁਚੀ ਪੈਦਾ ਕਰਨ ਦਾ ਸਭ ਤੋਂ ਉੱਤਮ ਉਪਰਾਲਾ ਦੱਸਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵੱਖ ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਜ਼ਿੰਦਗੀ ਦੇ ਹਰ ਖੇਤਰ ਵਿੱਚ ਸਫ਼ਲਤਾ ਪ੍ਰਾਪਤ ਕਰ ਸਕਣ ਅਤੇ ਦੇਸ਼ ਦੇ ਚੰਗੇ ਨਾਗਰਿਕ ਬਣ ਸਕਣ ।
ਡਿਪਟੀ ਕਮਿਸ਼ਨਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਕਿਹਾ ਕਿ ਅਜਿਹੇ ਕੁਵਿਜ਼ ਲਗਾਤਾਰ ਕਰਵਾਏ ਜਾਣੇ ਚਾਹੀਦੇ ਹਨ। ਕੁਵਿਜ਼ ਮੁਕਾਬਲੇ ਬੱਚਿਆਂ ਨੂੰ ਉਹਨਾਂ ਦੀ ਸੰਚਾਰ ਅਤੇ ਇਕਾਗਰਤਾ ਦੀ ਸ਼ਕਤੀ ਨੂੰ ਵਿਕਸਤ ਕਰਨ ਵਿੱਚ ਮਦਦ ਕਰਨਗੇ ਅਤੇ ਮੌਜ-ਮਸਤੀ ਕਰਦੇ ਹੋਏ ਬੱਚਿਆ ਨੂੰ ਆਪਣੇ ਆਲ਼ੇ ਦੁਆਲੇ ਦੀ ਦੁਨੀਆ ਬਾਰੇ ਉਤਸੁਕਤਾ ਵੀ ਪੈਦਾ ਕਰਨਗੇ । ਇਸ ਲਈ ਉਨ੍ਹਾਂ ਦੀ ਬੋਧਿਕ ਵਿਕਾਸ ਹੀ ਨਹੀਂ ਹੋਵੇਗਾ ਸਗੋਂ ਸੋਚਣ ਦੇ ਦ੍ਰਿਸ਼ਟੀਕੋਣ ਵਿੱਚ ਵੀ ਬਦਲਾਓ ਆਵੇਗਾ ।

ਜ਼ਿਲ੍ਹਾ ਸਿੱਖਿਆ ਅਫ਼ਸਰ( ਸ) ਸ੍ਰੀ ਸੰਜੀਵ ਸ਼ਰਮਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ।ਇਸ ਪ੍ਰੋਗਰਾਮ ਦਾ ਸੁਚੱਜੇ ਢੰਗ ਨਾਲ ਸੰਪੂਰਨ ਸੰਚਾਲਨ ਡਾ ਬਲਵੰਤ ਸਿੰਘ ਸਪੋਰਟਸ ਇੰਚਾਰਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਆਰਾ ਅਤੇ ਸ.ਹਰਕੀਰਤ ਸਿੰਘ ਨੇ ਕੀਤਾ। ਇਸ ਮੌਕੇ ਬਲਾਕ ਨੋਡਲ ਅਫ਼ਸਰ ਮੁਹੰਮਦ ਅਸਗਰ ,ਬਲਾਕ ਨੋਡਲ ਅਫ਼ਸਰ ਸ੍ਰੀ ਜ਼ਾਹਿਦ ਸਫ਼ੀਕ ਤੋਂ ਇਲਾਵਾ ਹੋਰ ਅਧਿਕਾਪਕ ਵੀ ਹਾਜ਼ਰ ਸਨ।