ਲੁਧਿਆਣਾ(ਭਗਵਾਨ ਭੰਗੂ-ਲਿਕੇਸ ਸ਼ਰਮਾ ) ਲੁਧਿਆਣਾ ਪੁਲੀਸ ਨੇ ਨਸ਼ੇ ਦੀ ਪੂਰਤੀ ਵਾਸਤੇ ਰਾਹਗੀਰਾਂ ਕੋਲੋਂ ਤੇਜ਼ਧਾਰ ਹਥਿਆਰਾਂ ਦੀ ਨੋਕ ਤੇ ਡਰਾ ਧਮਕਾ ਕੇ ਲੁੱਟ-ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ 4 ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਦੇ ਕਬਜ਼ੇ ਤੋਂ ਭਾਰੀ ਮਾਤਰਾ ਵਿੱਚ ਤੇਜਧਾਰ ਹਥਿਆਰਾਂ ਤੋਂ ਇਲਾਵਾ ਲੁੱਟ ਖੋਹ ਕੇ ਸਮਾਨ ਵੀ ਬਰਾਮਦ ਹੋਏ।
ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਾਹਗੀਰਾਂ ਕੋਲੋਂ ਤੇਜਧਾਰ ਹਥਿਆਰ ਦੀ ਨੋਕ ਤੇ ਡਰਾ ਧਮਕਾ ਕੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕੀਤਾ ਹੈ। ਦੋਸ਼ੀਆਂ ਦੇ ਕਬਜ਼ੇ ਚੋਂ 10 ਮੋਬਾਇਲ ਫ਼ੋਨ, 3 ਤੇਜਧਾਰ ਹਥਿਆਰ, 1 ਮੋਟਰ ਸਾਈਕਲ ਅਤੇ 1 ਕਾਰ ਵੀ ਬਰਾਮਦ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਖਿਲਾਫ ਪਹਿਲਾਂ ਵੀ ਕਈ ਅਪਰਾਧਕ ਮਾਮਲੇ ਦਰਜ ਹਨ। ਅਤੇ ਇਹ ਸਾਰੇ ਆਰੋਪੀ ਨਸ਼ਾ ਕਰਨ ਦੇ ਆਦੀ ਹਨ ਅਤੇ ਨਸ਼ੇ ਦੀ ਪੂਰਤੀ ਕਰਨ ਵਾਸਤੇ ਹੀ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ, ਜਿਨ੍ਹਾਂ ਤੋਂ ਅੱਗੇ ਦੀ ਪੁੱਛ-ਗਿੱਛ ਜਾਰੀ ਹੈ।