ਮੋਗਾ, 3 ਫਰਵਰੀ:(ਵਿਕਾਸ ਮਠਾੜੂ): ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਧੰਦੇ ਨਾਲ ਸਬੰਧਤ ਕਿਸਾਨਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 20 ਫਰਵਰੀ, 2023 ਨੂੰ ਪੰਜਾਬ ਵਿੱਚ ਅਲੱਗ-2 ਡੇਅਰੀ ਟ੍ਰੇਨਿੰਗ ਸੈਂਟਰਾਂ ਤੇ ਚਲਾਇਆ ਜਾ ਰਿਹਾ ਹੈ। ਇਸ ਕੋਰਸ ਦੀ ਕਾਉਂਸਲਿੰਗ 6 ਫਰਵਰੀ, 2023 ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਮੋਗਾ ਐਟ ਗਿੱਲ ਵਿਖੇ ਰੱਖੀ ਗਈ ਹੈ।ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਮੋਗਾ ਨਿਰਵੈਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਕੋਰਸ ਵਿੱਚ ਦੁੱਧ ਤੋਂ ਦੁੱਧ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਅਤੇ ਸੰਤੁਲਤ ਪਸ਼ੂ ਖਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਜਿ਼ਲ੍ਹਾ ਮੋਗਾ, ਫਰੀਦਕੋਟ, ਫਿਰੋਜ਼ਪੁਰ,ਬਠਿੰਡਾ ਅਤੇ ਲੁਧਿਆਣਾ ਦੇ ਚਾਹਵਾਨ ਡੇਅਰੀ ਧੰਦੇ ਨਾਲ ਸਬੰਧਤ ਕਿਸਾਨ 6 ਫਰਵਰੀ 2023 ਨੂੰ ਰੱਖੀ ਕਾਉਂਸਲਿੰਗ ਵਿੱਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਕੋਰਸ ਦਾ ਲਾਹਾ ਲੈਣ ਵਾਲੇ ਉਮੀਦਵਾਰ ਦੀ ਉਮਰ 18-45 ਸਾਲ, ਯੋਗਤਾ ਦਸਵੀਂ ਅਤੇ ਉਸ ਕੋਲ ਘੱਟੋ ਘੱਟ 5 ਦੁਧਾਰੂ ਪਸ਼ੂ ਹੋਣੇ ਵੀ ਲਾਜ਼ਮੀ ਹਨ।ਉਨ੍ਹਾਂ ਕਿਹਾ ਕਿ ਉਮੀਦਵਾਰ ਆਪਣਾ ਮੈਟ੍ਰਿਕ ਦਾ ਸਰਟੀਫਿਕੇਟ, ਆਧਾਰ ਕਾਰਡ ਸਮੇਤ ਪਾਸਪੋਰਟ ਸਾਇਜ ਫੋਟੋ ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਮੋਗਾ ਐਟ ਗਿੱਲ ਵਿਖੇ ਕਾਊਂਸਲਿੰਗ ਲਈ ਹਾਜ਼ਰ ਹੋਣ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨਿਰਧਾਰਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਸਬੰਧਤ ਜਿ਼ਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ/ ਇੰਚਾਰਜ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਗਿੱਲ (ਮੋਗਾ) ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਵਧੇਰੇ ਜਾਣਕਾਰੀ ਲਈ 01636-242480 ਅਤੇ 9463077188 ਉੱਪਰ ਸੰਪਰਕ ਵੀ ਕੀਤਾ ਜਾ ਸਕਦਾ ਹੈ।
“