Home crime ਹੋਲਾ ਮਹੱਲਾ ਮਨਾਉਣ ਪਹੁੰਚੀ ਲੜਕੀ ਨਾਲ ਜਬਰ ਜਨਾਹ, ਮੁਕੱਦਮਾ ਦਰਜ

ਹੋਲਾ ਮਹੱਲਾ ਮਨਾਉਣ ਪਹੁੰਚੀ ਲੜਕੀ ਨਾਲ ਜਬਰ ਜਨਾਹ, ਮੁਕੱਦਮਾ ਦਰਜ

158
0


ਸ੍ਰੀ ਅਨੰਦਪੁਰ ਸਾਹਿਬ 18 ਮਾਰਚ (ਬਿਊਰੋ) ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਉਥੇ ਹੀ ਇਸ ਦੌਰਾਨ ਇੱਕ ਮੰਦਭਾਗੀ ਘਟਨਾ ਵਾਪਰੀ ਹੈ। ਇੱਥੇ ਇੱਕ 24 ਸਾਲਾ ਮਹਿਲਾ ਨਾਲ ਜਬਰ ਜਨਾਹ ਕੀਤਾ ਗਿਆ ਹੈ।ਪੁਲਿਸ ਦਾ ਕਹਿਣਾ ਹੈ ਕਿ ਪੀੜਤ ਨੇ ਬਿਆਨ ਦਰਜ ਕਰਵਾਏ ਹਨ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲ ਮਹੱਲਾ ਮਨਾਉਣ ਪਹੁੰਚੀ ਸੀ ਤਾਂ 5 ਨੌਜਵਾਨ ਉਸ ਨੂੰ ਗੱਲਾਂ ਵਿੱਚ ਲਾ ਕੇ ਆਪਣੇ ਨਾਲ ਲੈ ਗਏ ਅਤੇ ਚਲਦੀ ਕਾਰ ਵਿੱਚ ਬਲਾਤਕਾਰ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ 16 ਮਾਰਚ ਨੂੰ ਕੁਝ ਕਾਰ ਸਵਾਰ ਨੌਜਵਾਨ ਨਾਕਾ ਤੋੜ ਕੇ ਭੱਜ ਗਏ ਸਨ।ਜਿਹਨਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ। ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ 5 ਨੌਜਵਾਨ ਤੇ ਇੱਕ ਔਰਤ ਨੂੰ ਪਾਇਆ ਗਿਆ। ਜਿਸ ਤੋਂ ਬਾਅਦ ਮਹਿਲਾ ਦੇ ਬਿਆਨ ਦੇ ਆਧਾਰਿਤ ਮਾਮਲਾ ਦਰਜ ਕਰ ਲਿਆ ਹੈ।

LEAVE A REPLY

Please enter your comment!
Please enter your name here