Home crime ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ

44
0

ਗੁਰਦਾਸਪੁਰ,(ਰਾਜੇਸ਼ ਜੈਨ – ਮੋਹਿਤ ਜੈਨ) : ਦੇਰ ਰਾਤ ਬਟਾਲਾ ਪੁਲਿਸ ਦੇ ਅਧੀਨ ਪੈਂਦੇ ਪਿੰਡ ਦਹੀਆ ਵਿਖੇ ਦੋ ਧਿਰਾਂ ਦਰਮਿਆਨ ਗੋਲੀਆਂ ਚਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਇਕ ਧਿਰ ਦੇ ਇਕ ਵਿਅਕਤੀ ਸਰਵਣ ਸਿੰਘ (ਸਾਬਕਾ ਸਰਪੰਚ) ਉਮਰ 65 ਸਾਲ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ ਅਤੇ ਦੂਸਰੀ ਧਿਰ ਦੇ ਦੋ ਵਿਅਕਤੀ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਅਮ੍ਰਿਤਸਰ ਰੈਫਰ ਕੀਤਾ ਗਿਆ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ ਕੇਸ ਦਰਜ ਕਰਦੇ ਹੋਏ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।ਮ੍ਰਿਤਕ ਸਰਵਣ ਸਿੰਘ ਦੇ ਬੇਟੇ ਜਤਿੰਦਰ ਨੇ ਕੁਝ ਵਿਅਕਤੀਆਂ ਦੇ ਨਾਮ ਦੱਸਦੇ ਹੋਏ ਕਿਹਾ ਕਿ ਅੱਠ ਲੋਕ ਦੋ ਗੱਡੀਆਂ ਉੱਤੇ ਸਵਾਰ ਹੋਕੇ ਸਾਡੇ ਘਰ ਆਏ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਸ ਦੇ ਪਿਤਾ ਬਾਹਰ ਹੀ ਬੈਠੇ ਹੋਏ ਸੀ ਉਹਨਾਂ ਦੀ ਗੋਲੀਆ ਲੱਗਣ ਕਾਰਨ ਮੌਤ ਹੋ ਗਈ। ਜਤਿੰਦਰ ਅਨੁਸਾਰ ਉਹਨਾਂ ਨੂੰ ਕੁਝ ਸਮਝ ਨਹੀਂ ਆਇਆ ਕਿ ਉਕਤ ਵਿਅਕਤੀਆਂ ਵਲੋਂ ਸਾਡੇ ’ਤੇ ਹਮਲਾ ਕਿਉਂ ਕੀਤਾ ਗਿਆ। ਉਸਨੇ ਦੱਸਿਆ ਕਿ ਹਮਲਾਵਰ ਪਹਿਲਾਂ ਵੀ ਦੋ ਕਤਲ ਦੇ ਕੇਸਾਂ ਵਿਚੋਂ ਬਰੀ ਹੋਕੇ ਬਾਹਰ ਆਏ ਹਨ ਅਤੇ ਅਜੇ ਵੀ ਉਹਨਾਂ ਉਤੇ ਦੂਸਰੇ ਕੇਸ ਚਲ ਰਹੇ ਹਨ ਪਰ ਪ੍ਰਸ਼ਾਸਨ ਪਤਾ ਨਹੀਂ ਕਿਉਂ ਓਹਨਾਂ ਦੇ ਅਸਲੇ ਨੂੰ ਜ਼ਬਤ ਨਹੀਂ ਕਰਦਾ।ਸਿਵਲ ਹਸਪਤਾਲ ਦੇ ਡਿਊਟੀ ਡਾਕਟਰ ਨੇ ਦੱਸਿਆ ਕਿ ਤਿੰਨ ਲੋਕਾਂ ਨੂੰ ਜ਼ਖਮੀ ਹਾਲਾਤ ਵਿਚ ਹਸਪਤਾਲ ਲਿਆਂਦਾ ਗਿਆ ਸੀ ਜਿਸ ਵਿਚੋਂ ਦੋ ਲੋਕ ਗੋਲੀਆਂ ਲੱਗਣ ਕਾਰਨ ਜ਼ਖਮੀ ਹਾਲਤ ਵਿੱਚ ਸਨ ਅਤੇ ਇਕ ਵਿਅਕਤੀ ਸਰਵਣ ਸਿੰਘ ਜਿਸਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਚੁੱਕੀ ਸੀ। ਦੱਸਿਆ ਗਿਆ ਕਿ ਇਹਨਾਂ ਦੋਹਾਂ ਧਿਰਾਂ ਦੀ ਆਪਸੀ ਝਗੜੇ ਦੌਰਾਨ ਗੋਲੀਆਂ ਚਲਣ ਕਾਰਨ ਇਹ ਹਾਲਾਤ ਬਣੇ ਹਨ। ਉਹਨਾਂ ਦੱਸਿਆ ਕਿ ਦੋਵੇਂ ਜ਼ਖਮੀਆਂ ਨੂੰ ਅਮ੍ਰਿਤਸਰ ਰੈਫਰ ਕਰ ਦਿਤਾ ਗਿਆ ਹੈ।ਡੀ ਐਸ ਪੀ ਗੁਰਬਿੰਦਰ ਸਿੰਘ ਨੇ ਮਾਮਲੇ ਬਾਰੇ ਦੱਸਦੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਗਏ ਹਨ ਅਤੇ ਜੋ ਦੋ ਜ਼ਖ਼ਮੀ ਹੋਏ ਹਨ, ਉਹਨਾਂ ਨੂੰ ਅਮ੍ਰਿਤਸਰ ਰੈਫਰ ਕੀਤਾ ਗਿਆ ਹੈ। ਉਹਨਾਂ ਦੇ ਵੀ ਬਿਆਨ ਕਲਮਬੰਦ ਕੀਤੇ ਜਾਣਗੇ।ਫਿਲਹਾਲ ਕੇਸ ਦਰਜ ਕਰਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।

LEAVE A REPLY

Please enter your comment!
Please enter your name here