Home Health ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਹੋਲਾ ਮਹੱਲਾ ਦੇ ਚੱਲ ਰਹੇ ਪ੍ਰਬੰਧਾਂ ਦਾ...

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਹੋਲਾ ਮਹੱਲਾ ਦੇ ਚੱਲ ਰਹੇ ਪ੍ਰਬੰਧਾਂ ਦਾ ਲਿਆ ਜਾਇਜਾ

45
0

“ਹੋਲਾ ਮਹੱਲਾ ਲਈ ਅਧਿਕਾਰੀ ਸੇਵਾ ਦੀ ਭਾਵਨਾ ਨਾਲ ਕੰਮ ਕਰਨ –  ਹਰਜੋਤ ਬੈਂਸ”

ਸ੍ਰੀ ਅਨੰਦਪੁਰ ਸਾਹਿਬ,(ਵਿਕਾਸ ਮਠਾੜੂ – ਮੋਹਿਤ ਜੈਨ) : ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿੱਚ ਪ੍ਰਸਾਸ਼ਨ ਵੱਲੋਂ ਹੋਲਾ ਮਹੱਲਾ ਦੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੀ ਡਿਊਟੀ ਦੇ ਨਾਲ ਨਾਲ ਸੇਵਾ ਦੀ ਭਾਵਨਾਂ ਨਾਲ ਕੰਮ ਕਰਨ।ਸਿੱਖਿਆ ਮੰਤਰੀ ਨੇ ਕਿਹਾ ਕਿ ਹਰ ਸਾਲ ਦੇਸ਼ ਵਿਦੇਸ਼ ਤੋ ਲੱਖਾ ਸ਼ਰਧਾਲੂ ਹੋਲਾ ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਆਉਦੇ ਹਨ। ਉਨ੍ਹਾਂ ਦੀ ਸਹੂਲਤ ਲਈ ਸਾਰੇ ਸੁਚਾਰੂ ਪ੍ਰਬੰਧ ਕਰਨਾ ਸਾਡੀ ਜਿੰਮੇਵਾਰੀ ਹੈ, ਇਸ ਦੇ ਲਈ ਪ੍ਰਸ਼ਾਸਨ ਵੱਲੋਂ ਤਿਉਹਾਰ ਤੋ ਪਹਿਲਾ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਮੇਲਾ ਖੇਤਰ ਵਿੱਚ ਸਾਫ ਸਫਾਈ, ਪੀਣ ਵਾਲਾ ਪਾਣੀ, ਸੜਕਾਂ ਉਤੇ ਰੋਸ਼ਨੀ, ਸੜਕਾਂ ਦੀ ਮੁਰੰਮਤ ਤੁਰੰਤ ਕਰਵਾਈ ਜਾਵੇ, ਸੰਗਤਾਂ ਲਈ ਹਰ ਲੋੜੀਦੀ ਸਹੂਲਤ ਉਪਲੱਬਧ ਕਰਵਾਈ ਜਾਵੇ।ਸਿੱਖਿਆ ਮੰਤਰੀ ਨੇ ਕਿਹਾ ਕਿ ਖਾਲਸੇ ਦੀ ਜਨਮ ਸਥਲੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਸਿੱਖ ਕੌਮ ਦੀ ਚੜ੍ਹਦੀਕਲਾ ਅਤੇ ਸ਼ਾਨਾਮੱਤੇ ਇਤਿਹਾਸ ਦਾ ਪ੍ਰਤੀਕ ਹੋਲਾ ਮਹੱਲਾ ਦੀ ਤਿਉਹਾਰ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਹੋਰ ਵਧੇਰੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ, ਲੋਕ ਨਿਰਮਾਣ, ਪੇਂਡੂ ਵਿਕਾਸ, ਪਾਵਰ ਕਾਮ ਅਤੇ ਨਗਰ ਕੋਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੇਲਾ ਖੇਤਰ ਵਿੱਚ ਉਨ੍ਹਾਂ ਦੇ ਵਿਭਾਗਾ ਨਾਲ ਸਬੰਧਿਤ ਸਾਰੇ ਕੰਮ ਅਗਲੇ ਕੁਝ ਦਿਨਾਂ ਵਿੱਚ ਮੁਕੰਮਲ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਰੂਪਨਗਰ ਡਾ.ਪ੍ਰੀਤੀ ਯਾਦਵ ਪਹਿਲਾ ਵੀ ਹਰ ਹਫਤੇ ਇਨ੍ਹਾਂ ਪ੍ਰਬੰਧਾਂ ਤੇ ਨਜ਼ਰਸ਼ਾਨੀ ਕਰ ਰਹੇ ਹਨ। ਅੱਜ ਅਧਿਕਾਰੀਆਂ ਨੂੰ ਮੇਲਾ ਖੇਤਰ ਵਿੱਚ ਸਾਰੇ ਲੋੜੀਦੇ ਢੁਕਵੇ ਪ੍ਰਬੰਧ ਕਰਨ ਦੇ ਨਿਰਦੇ਼ਸ ਦਿੱਤੇ ਗਏ ਹਨ, ਇਸ ਲਈ ਅਗਲੇ ਕੁਝ ਦਿਨਾਂ ਵਿਚ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਜਾਵੇਗੀ ਅਤੇ ਮੁਕੰਮਲ ਹੋਏ ਪ੍ਰਬੰਧਾਂ ਦਾ ਜਾਇਜਾ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮੇਲਾ ਖੇਤਰ ਨੂੰ ਸਵੱਛ ਰੱਖਿਆ ਜਾਵੇ, ਬਾਹਰੋ ਆਉਣ ਵਾਲੀਆ ਸੰਗਤਾਂ ਲਈ ਪਾਰਕਿੰਗ ਦੀ ਢੁਕਵੀ ਵਿਵਸਥਾ ਕੀਤੀ ਜਾਵੇ, ਉਨ੍ਹਾਂ ਨੇ ਅਧਿਕਾਰੀਆਂ ਨੂੰ ਤਾੜਨਾ ਕੀਤੀ ਕਿ ਹੋਲਾ ਮਹੱਲਾ ਦੇ ਤਿਉਹਾਰ ਮੌਕੇ ਕਿਸੇ ਵੀ ਤਰਾਂ ਦੀ ਲਾਪਰਵਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ, ਇਸ ਲਈ ਸਾਰੇ ਅਧਿਕਾਰੀ ਪੂਰੀ ਜਿੰਮੇਵਾਰੀ ਨਾਲ ਕੰਮ ਕਰਨ।ਇਸ ਮੌਕੇ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਨੇ ਸਿੱਖਿਆ ਮੰਤਰੀ ਨੂੰ ਕੀਤੇ ਅਗਾਓ ਪ੍ਰਬੰਧਾਂ ਅਤੇ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਮੇਲਾ ਅਫਸਰ ਕਮ ਉਪ ਮੰਡਲ ਮੇਜਿਸਟ੍ਰੇਟ ਮਨੀਸ਼ਾ ਰਾਣਾ, ਕਾਰਜਕਾਰੀ ਇੰ.ਹਰਜੀਤਪਾਲ ਸਿੰਘ, ਬੀ.ਐਸ.ਚਾਨਾ, ਦਵਿੰਦਰ ਸਿੰਘ, ਕਾਰਜ ਸਾਧਕ ਅਫਸਰ ਭੁਪਿੰਦਰ ਸਿੰਘ, ਹਰਬਖਸ਼ ਸਿੰਘ, ਬੀ.ਡੀ.ਪੀ.ਓ ਈਸ਼ਾਨ ਚੋਧਰੀ, ਯੂਥ ਆਗੂ ਕਮਿੱਕਰ ਸਿੰਘ ਡਾਢੀ, ਦਲਜੀਤ ਸਿੰਘ ਕਾਕਾ ਨਾਨਗਰਾ, ਵਿਵੇਕ ਦੁਰੇਜਾ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here