ਲੁਧਿਆਣਾ, 7 ਫਰਵਰੀ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ)-:
ਮੰਗਲਵਾਰ ਸਵੇਰੇ ਲੁਧਿਆਣਾ ਅਦਾਲਤ ਦੇ ਬਾਹਰ ਗੋਲੀਬਾਰੀ ਹੋਈ। ਇਸ ਘਟਨਾ ਵਿੱਚ ਦੋ ਨੌਜਵਾਨਾਂ ਦੇ ਜਖ਼ਮੀ ਹੋਣ ਦੀ ਵੀ ਖਬਰ ਹੈ। ਜਾਣਕਾਰੀ ਅਨੁਸਾਰ ਕਰੀਬ ਤਿੰਨ ਰਾਊਂਡ ਫਾਇਰ ਹੋੋਏ ਹਨ। ਇਸ ਘਟਨਾ ਦਾ ਪਤਾ ਚਲਦਿਆ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਇਸ ਦੇ ਨਾਲ ਹੀ ਪੁਲਿਸ ਨੇ ਗੋਲੀਆਂ ਦੇ ਦੋ ਖੋਲ ਬਰਾਮਦ ਕੀਤੇ ਗਏ ਹਨ। ਪੁਲਿਸ ਦਾ ਕਹਿਣਾ ਹੈ ਕਿ ਸਾਲ 2020 ਦਾ ਕੋਈ ਪਰਚਾ ਸੀ ਇਸ ਮਾਮਲੇ ਵਿੱਚ ਅੱਜ ਗਵਾਹੀ ਦੇਣ ਲਈ ਅਦਾਲਤ ਪਹੁੰਚੇ ਸਨ। ਪੁਲਿਸ ਵੱਲੋਂ ਕਿਹਾ ਜਾ ਰਿਹਾ ਹੈ 2020 ਦੇ ਮਾਮਲੇ ਵਿੱਚ ਅਦਾਲਤ ਪਹੁੰਚੇ ਵਿਅਕਤੀਆਂ ਵਿੱਚ ਝਗੜਾ ਹੋ ਗਿਆ। ਜਿਸ ਕਾਰਨ ਇਹ ਗੋਲੀ ਚਲੀ ਗਈ ਹੈ। ਪੁਲਿਸ ਵੱਲੋਂ 2 ਵਿਅਕਤੀਆਂ ਨੂੰ ਰਾਊਂਡਅੱਪ ਕੀਤਾ ਗਿਆ ਹੈ।