ਚੰਡੀਗੜ੍ਹ-(ਅਰਜੁਨ ਸਹਿਜਪਾਲ,ਅੰਕੁਸ਼ ਸਹਿਜਪਾਲ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਜਿਹੜੇ ਕਿ ਕੈਪਟਨ ਅਮਰਿੰਦਰ ਸਿੰਘ ਦਾ ਤਖ਼ਤਾ ਪਲਟਣ ਤੋਂ ਲੈ ਕੇ ਹੁਣ ਤੱਕ ਕਾਂਗਰਸ ਪਾਰਟੀ ਦੇ ਕਈ ਸਵਾਲ ਖੜ੍ਹੇ ਕਰਦੇ ਆ ਰਹੇ ਨੇ । ਦੋ ਦਿਨ ਪਹਿਲਾਂ ਸੁਨੀਲ ਜਾਖੜ ਦੇ ਇਕ ਨਿੱਜੀ ਚੈਨਲ ਨਾਲ ਗੱਲਬਾਤ ਦੌਰਾਨ #Metoo ਮਾਮਲੇ ਦੇ ਸਵਾਲ ਦੇ ਜਵਾਬ ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਤੰਜ ਕੱਸਦਿਆਂ ਇਕ ਵੱਡਾ ਖੁਲਾਸਾ ਕਰ ਦਿੱਤਾ ਕਿ ਜਿਸ ਨਾਲ ਭਾਰੀ ਹਲਚਲ ਮੱਚ ਗਈ ਹੈ ।ਉਸ ਨੇ ਕਿਹਾ ਕਿ ਪਹਿਲਾਂ ਤਾਂ ਮਹਿਲਾ ਆਈਏਐਸ ਅਧਿਕਾਰੀ ਨਾਲ ਅਜਿਹਾ ਮਾਮਲਾ ਸਾਹਮਣੇ ਆਇਆ ਸੀ ਪਰ ਉਸ ਨੇ ਮੁੱਖ ਮੰਤਰੀ ਹੁੰਦਿਆਂ ਇਕ ਮਹਿਲਾ ਪੱਤਰਕਾਰ ਨਾਲ ਵੀ ਅਜਿਹੀ ਹਰਕਤ ਕਰਨ ਦੀ ਕੋਸ਼ਿਸ਼ ਕੀਤੀ ਜਿਸ ਕਾਰਨ ਪਾਰਟੀ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ । ਪਰ ਇਹ ਮਾਮਲਾ ਕੇਂਦਰੀ ਹਾਈਕਮਾਨ ਦੇ ਧਿਆਨ ਵਿੱਚ ਵੀ ਆਇਆ । ਸੁਨੀਲ ਜਾਖੜ ਨੇ ਕਿਹਾ ਕਿ ਜਦੋਂ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਤਾਂ ਮੈਨੂੰ ਵੀ ਹਾਈਕਮਾਨ ਨੇ ਕਿਹਾ ਕਿ ਉਹ ਸਰਕਾਰ ਚ ਕੰਮ ਕਰੋ ਤਾਂ ਮੈਂ ਕਿਹਾ ਮੈਂ ਇਸ ਨੂੰ ਆਪਣਾ ਲੀਡਰ ਨਹੀਂ ਮੰਨਦਾ । ਦੂਜੇ ਪਾਸੇ ਅਜੇ ਤਕ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਅਜੇ ਤੱਕ ਕੋਈ ਵੀ ਜਾਖੜ ਦੇ ਬਿਆਨ ਵਿਰੁੱਧ ਕੋਈ ਵੀ ਪ੍ਰਤੀਕਿਰਿਆ ਨਹੀਂ ਦਿੱਤੀ ਗਈ ।