ਫਤਹਿਗੜ੍ਹ ਸਾਹਿਬ, 7 ਫਰਵਰੀ ( ਰਾਜਨ ਜੈਨ) -ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਸਬੰਧੀ ਹਰ ਤਰ੍ਹਾਂ ਦੀ ਸਹਾਇਤਾ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜਗਾਰ ਤੇ ਟ੍ਰੇਨਿੰਗ ਅਫਸਰ ਸ੍ਰੀਮਤੀ ਰੁਪਿੰਦਰ ਕੋਰ ਨੇ ਦੱਸਿਆ ਕਿ ਸਰਕਾਰ ਵੱਲੋਂ ਪ੍ਰਕਾਸ਼ਿਤ ਕੀਤੀਆਂ ਜਾਂਦੀਆਂ ਅਸਾਮੀਆਂ ਸਬੰਧੀ ਸਮੁੱਚੀ ਜਾਣਕਾਰੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਵੱਲੋਂ ਪ੍ਰਾਰਥੀਆਂ ਤੱਕ ਪਹੁੰਚਾਈ ਜਾਂਦੀ ਹੈ। ਇਸੇ ਤਹਿਤ ਹੀ ਜ਼ਿਲ੍ਹਾ ਬਿਊਰੋ ਵੱਲੋਂ ਪ੍ਰਾਰਥੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਪੰਜਾਬ ਪੁਲਿਸ ਵੱਲੋਂ ਪ੍ਰਕਾਸ਼ਿਤ ਕੀਤੀਆਂ ਸਬ-ਇੰਸਪੈਕਟਰ,ਕਾਂਸਟੇਬਲ ਦੀਆਂ ਅਸਾਮੀਆਂ ਲਈ ਆਨਲਾਈਨ ਅਪਲਾਈ ਕਰਨ।ਜਿਲ੍ਹਾ ਰੋਜਗਾਰ ਅਫਸਰ ਨੇ ਦੱਸਿਆ ਕਿ ਪੰਜਾਬ ਪੁਲਿਸ ਵਿੱਚ ਸਬ-ਇੰਸਪੈਕਟਰ ਦੀਆਂ ਅਸਾਮੀਆਂ ਲਈ ਪਾਰਥੀ https://iw.ls/punjabpolicerecruitment2023 ਤੇ ਮਿਤੀ 07ਫਰਵਰੀ ਤੋਂ 28ਫਰਵਰੀ ਤੱਕ ਅਤੇ ਕਾਂਸਟੇਬਲ ਦੀਆਂ ਅਸਾਮੀਆਂ ਲਈ ਪ੍ਰਾਰਥੀ https://jur.1s/punjabpolicerecruitment2023 ਤੇ ਮਿਤੀ 15 ਫਰਵਰੀ ਤੋਂ 28 ਫਰਵਰੀ ਤੱਕ ਤਕ ਅਪਲਾਈ ਕਰ ਸਕਦੇ ਹਨ ਅਤੇ ਇਸ ਲਈ ਉਮਰ ਹੱਦ 18 ਤੋਂ 28 ਸਾਲ ਹੈ। ਇਨ੍ਹਾਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਲਈ ਜਾਵੇਗੀ। ਇਨ੍ਹਾਂ ਅਸਾਮੀਆਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਪ੍ਰਾਰਥੀ https://iur.1s/pmjabpolicerecruitment2023 ਤੇ ਪ੍ਰਾਪਤ ਕਰ ਸਕਦੇ ਹਨ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫ਼ਤਹਿਗੜ੍ਹ ਸਾਹਿਬ ਦੇ ਹੈਲਪਲਾਈਨ ਨੰਬਰ 99156-82436 ਤੇ ਵੀ ਸੰਪਰਕ ਕਰ ਸਕਦੇ ਹਨ