ਜਗਰਾਉਂ, 8 ਫਰਵਰੀ ( ਭਗਵਾਨ ਭੰਗੂ )- ਸ਼੍ਰੀਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ਰੰਸੀਪਲ ਨੀਲੂ ਨਰੂਲਾ ਦੀ ਅਗਵਾਈ ਹੇਠ ਮਾਪੇ ਅਤੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਨੇ ਸਕੂਲ ’ਚ ਪਹੁੰਚੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਮੀਟਿੰਗ ਕੀਤੀ ਅਤੇ ਬੱਚਿਆਂ ਦੀ ਪੜ੍ਹਾਈ, ਆਉਣ ਵਾਲੀਆਂ ਪ੍ਰੀਖਿਆਵਾਂ ਅਤੇ ਨਤੀਜਿਆਂ ਬਾਰੇ ਅਤੇ ਵੱਖ-ਵੱਖ ਵਿਸ਼ਿਆਂ ਦੇ ਸਬੰਧ ’ਚ ਕਿਸੇ ਵੀ ਤਰ੍ਹਾਂ ਦੀ ਕਮੀ ਅਤੇ ਸਾਲਾਨਾ ਪ੍ਰੀਖਿਆ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਤਾਂ ਜੋ ਵਿਦਿਆਰਥੀ ਵੱਧ ਤੋਂ ਵੱਧ ਚੰਗੇ ਅੰਕ ਪ੍ਰਾਪਤ ਕਰ ਸਕਣ। ਇਸ ਮੌਕੇ ਪਿ੍ਰੰਸੀਪਲ ਨਰੂਲਾ ਨੇ ਕਿਹਾ ਕਿ ਬੇਸ਼ੱਕ ਬੱਚੇ ਸਕੂਲ ’ਚ ਆ ਕੇ ਪੜ੍ਹਦੇ ਹਨ ਅਤੇ ਬੱਚਿਆਂ ਦੀ ਸਫ਼ਲਤਾ ਲਈ ਅਸੀਂ ਸਾਰੇ ਆਪਣਾ ਪੂਰਾ ਜ਼ੋਰ ਲਗਾ ਕੇ ਲਗਾਤਾਰ ਮਿਹਨਤ ਕਰਦੇ ਹਾਂ ਪਰ ਮਾਂ ਬਾਪ ਦੇ ਸਹਿਯੋਗ ਤੋਂ ਬਿਨਾਂ ਅਸੀਂ ਪੂਰੀ ਤਰ੍ਹਾਂ ਸਫ਼ਲ ਨਹੀਂ ਹੋ ਸਕਦੇ। ਇਸ ਲਈ ਬੱਚਿਆਂ ਨੂੰ ਸਿੱਖਿਆ ਦੇ ਉਚੇਰੇ ਪੱਧਰ ’ਤੇ ਪਹੁੰਚਾਉਣ ਅਤੇ ਭਵਿੱਖ ਵਿੱਚ ਉਨ੍ਹਾਂ ਨੂੰ ਸਫਲ ਇਨਸਾਨ ਬਣਾਉਣ ਲਈ ਮਾਂ ਬਾਪ ਨੂੰ ਅਧਿਆਪਕਾਂ ਦਾ ਸਹਿਯੋਗ ਕਰਨਾ ਚਾਹੀਦਾ ਹੈ।