ਚੰਡੀਗੜ੍ਹ, 19 ਮਾਰਚ, (ਬਿਊਰੋ)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ 10 ਕੈਬਨਿਟ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਮੁਕੰਮਲ ਹੋ ਗਿਆ।
ਇਸ ਸਹੁੰ ਚੁੱਕ ਸਮਾਗਮ ਵਿਚ ਸਭ ਤੋਂ ਪਹਿਲਾਂ ਹਰਪਾਲ ਚੀਮਾ, ਫਿਰ ਡਾ. ਬਲਜੀਤ ਕੌਰ, ਹਰਭਜਨ ਸਿੰਘ ਈ ਟੀ ਓ, ਡਾ. ਵਿਜੇ ਸਿੰਗਲਾ, ਲਾਲ ਚੰਦ ਕਟਾਰਾ,ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਅਖੀਰ ਵਿਚ ਹਰਜੋਤ ਸਿੰਘ ਬੈਂਸ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ